ਆਈ ਤਾਜਾ ਵੱਡੀ ਖਬਰ
ਜਿਥੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾ ਦੇ ਖਿਲਾਫ ਪਿਛਲੇ ਕਾਫੀ ਦਿਨਾਂ ਤੋਂ ਵਿਰੋਧ ਕਰ ਰਹੀਆਂ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਲਈ ਪੰਜਾਬੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ ਪੰਪ, ਰੇਲਵੇ ਲਾਈਨਾਂ ,ਟੋਲ ਪਲਾਜ਼ਾ ਬੰਦ ਕਰਕੇ ਧਰਨੇ ਦਿੱਤੇ ਜਾ ਰਹੇ ਸਨ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਉਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਅਜੇ ਤੱਕ ਨਹੀਂ ਮੰਨੀਆ ਗਈਆਂ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਿਸਾਨ ਜਥੇਬੰਦੀਆਂ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਜਿਸ ਦੇ ਚਲਦੇ ਹੋਏ ਉਨ੍ਹਾਂ ਨੇ ਵਿਧਾਨ ਸਭਾ ਵਿਚ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਨੂੰਨਾਂ ਵਿੱਚ ਸੁਧਾਰ ਕਰਕੇ ਰਾਸ਼ਟਰਪਤੀ ਦੀ ਮਨਜੂਰੀ ਲਈ ਵੀ ਭੇਜਿਆ ਹੈ। ਉਥੇ ਹੀ ਰਾਸ਼ਟਰਪਤੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਵਾਸਤੇ ਸਮਾਂ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ 13 ਨਵੰਬਰ ਨੂੰ ਕੇਂਦਰੀ ਮੰਤਰੀਆਂ ਨਾਲ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ ਹੈ।
ਜਿਸ ਕਰਕੇ ਹੁਣ ਵੀ ਕਿਸਾਨ ਜਥੇਬੰਦੀਆ ਵੱਲੋ ਲਗਾਤਾਰ ਰੋਸ ਧਰਨੇ ਤੇ ਮੁਜ਼ਾਹਰੇ ਜਾਰੀ ਹਨ। ਹੁਣ 21 ਨਵੰਬਰ ਲਈ ਇੱਕ ਹੋਰ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਦੁਬਾਰਾ ਪੰਜਾਬ ਕਿਸਾਨ ਯੂਨੀਅਨਾਂ ਦਾ ਵਫ਼ਦ 21 ਨਵੰਬਰ ਨੂੰ ਮੁੜ ਦਿੱਲੀ ਵਿਚ ਕੇਂਦਰ ਸਰਕਾਰ ਨਾਲ ਇਸ ਮਸਲੇ ਨੂੰ ਸੁਲਝਾਉਣ ਲਈ ਮੀਟਿੰਗ ਵਿੱਚ ਹਿੱਸਾ ਲਵੇਗਾ। 30 ਕਿਸਾਨ ਜਥੇਬੰਦੀਆਂ ਦਾ ਵਫ਼ਦ 21 ਨਵੰਬਰ ਨੂੰ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰੇਗਾ।
ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਤੇ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਗੱਲ ਬਾਤ ਕਰਨਗੇ। ਇਸ ਤੋਂ ਪਹਿਲਾਂ ਸੋਮ ਪ੍ਰਕਾਸ਼ ਚੰਡੀਗੜ੍ਹ ਵਿਚ ਮੀਟਿੰਗ ਦੌਰਾਨ ਕਿਸਾਨ ਯੂਨੀਅਨ ਨਾਲ ਮੀਟਿੰਗ ਕਰਨਗੇ। 18 ਨਵੰਬਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਅਗਲੀ ਰਣਨੀਤੀ ਬਾਰੇ ਗੱਲ ਬਾਤ ਕੀਤੀ ਜਾਵੇਗੀ।
ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ 26 ਅਤੇ 27 ਨਵੰਬਰ ਲਈ ਦਿੱਲੀ ਵਿੱਚ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ। ਇਸ ਅੰਦੋਲਨ ਲਈ ਉਗਰਾਹਾਂ ਯੂਨੀਅਨ ਨੇ ਪੰਜਾਬ ਵਿਚ ਰੂਪ ਰੇਖਾ ਤਿਆਰ ਕੀਤੀ ਹੈ। ਜਿਸ ਦੇ ਮੱਦੇਨਜ਼ਰ ਪੇਂਡੂ ਔਰਤਾਂ 21, 22 ਅਤੇ 23 ਨਵੰਬਰ ਨੂੰ ਸਬੰਧਤ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਕਰਨਗੀਆ। ਇਸ ਦੇ ਨਾਲ ਹੀ ਪੰਜਾਬ ਦੇ ਪਿੰਡਾਂ ਦੇ ਕਿਸਾਨਾਂ ਅਤੇ ਨੌਜਵਾਨਾਂ ਵੱਲੋਂ ਸ਼ਾਮ ਨੂੰ ਪੂਰੇ ਪਿੰਡਾਂ ਵਿੱਚ ਮਾਰਚ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਨੇ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਚਲੋ ਦਿੱਲੀ ਚਲੋ ਦਾ ਨਾਅਰਾ ਦਿੱਤਾ ਹੈ।
Previous Postਪੰਜਾਬ ਚ ਇਥੇ ਵਿਛੀ ਬਰਫ ਦੀ ਚਿੱਟੀ ਚਾਦਰ, ਇਹੋ ਜਿਹਾ ਰਹੇਗਾ ਆਉਣ ਵਾਲਾ ਮੌਸਮ
Next Postਪੰਜਾਬ ਚ 10 ਸਾਲਾਂ ਦੀ ਬੱਚੀ ਨੂੰ ਆਪਣੇ ਘਰੇ ਮਿਲੀ ਇਸ ਤਰਾਂ ਮੌਤ, ਦੇਖਣ ਵਾਲਿਆਂ ਦੀਆਂ ਨਿਕਲੀਆਂ ਭੁਬਾਂ