ਆਈ ਤਾਜਾ ਵੱਡੀ ਖਬਰ
ਖੇਡਾਂ ਦਾ ਸਾਡੀ ਜ਼ਿੰਦਗੀ ਵਿੱਚ ਬਹੁਤ ਹੀ ਜ਼ਿਆਦਾ ਅਹਿਮ ਰੋਲ ਹੁੰਦਾ ਹੈ, ਜਿਸ ਕਾਰਨ ਸਾਡਾ ਮਾਨਸਿਕ ਅਤੇ ਸਰੀਰਕ ਵਿਕਾਸ ਹੁੰਦਾ ਹੈ। ਜਿਥੇ ਖੇਡਾਂ ਸਾਡੇ ਮਾਨਸਿਕ ਤਣਾਅ ਨੂੰ ਘੱਟ ਕਰਦੀਆਂ ਹਨ ,ਉਥੇ ਹੀ ਬੱਚਿਆਂ ਦੇ ਸਰੀਰਕ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ। ਇਹਨਾਂ ਖੇਡਾਂ ਦੇ ਜ਼ਰੀਏ ਹੀ ਬਹੁਤ ਸਾਰੇ ਬੱਚਿਆਂ ਨੇ ਉੱਚ ਅਹੁਦੇ ਤੇ ਪਹੁੰਚ ਕੀਤੀ ਹੈ। ਖੇਡਾਂ ਦੇ ਸਦਕਾ ਹੀ ਉਨ੍ਹਾਂ ਨੇ ਦੁਨੀਆ ਦੇ ਵਿੱਚ ਆਪਣਾ ਇੱਕ ਵੱਖਰਾ ਮੁਕਾਮ ਵੀ ਹਾਸਲ ਕੀਤਾ ਹੈ।
ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਦੇ ਵਿੱਚ ਵੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਬੁਹਤ ਸਾਰੀਆਂ ਯੋਜਨਾਵਾਂ ਨੂੰ ਹੋਂਦ ਵਿਚ ਲਿਆਂਦਾ ਗਿਆ ਹੈ। ਜਿਸ ਨਾਲ ਬੱਚਿਆਂ ਦੇ ਵਾਧੇ ਅਤੇ ਵਿਕਾਸ ਵਿੱਚ ਮਦਦ ਹੋ ਸਕੇ। ਜਿਸ ਨਾਲ ਤੰਦਰੁਸਤ ਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ।ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਬੇਰੁਜਗਾਰ ਨੌਜਵਾਨਾਂ ਨੂੰ ਇੱਕ ਲੱਖ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ ਹੈ।
ਉੱਥੇ ਹੀ 25 ਅਕਤੂਬਰ ਨੂੰ ਕੈਪਟਨ ਅਮਰਿੰਦਰ ਸਿੰਘ ਪੰਜਾਬ ਲਈ ਇਕ ਹੋਰ ਵੱਡਾ ਕੰਮ ਕਰਨ ਜਾ ਰਹੇ ਹਨ। ਜਿੱਥੇ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਯੂਨੀਵਰਸਿਟੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਥੇ ਖੇਡਾਂ ਨੂੰ ਵੀ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ 500 ਕਰੋੜ ਰੁਪਏ ਦੀ ਲਾਗਤ ਨਾਲ 92.7 ਏਕੜ ਰਕਬੇ ਵਿੱਚ ਬਣਾਈ ਜਾਵੇਗੀ।
ਇਸ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 25 ਅਕਤੂਬਰ ਦਿਨ ਐਤਵਾਰ ਨੂੰ ਰੱਖਣਗੇ। ਇਸ ਬਾਬਤ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਹੈ। ਇਸ ਯੂਨੀਵਰਸਿਟੀ ਦੇ ਖੁੱਲ੍ਹਣ ਨਾਲ ਬੱਚਿਆਂ ਨੂੰ ਬਹੁਤ ਸਾਰੇ ਮੌਕੇ ਮਿਲਣਗੇ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ, ਤੇ ਖੇਡ ਨਾਲ ਜੋੜੀ ਰੱਖਣਾ, ਇਸ ਯੂਨੀਵਰਸਿਟੀ ਦਾ ਮਕਸਦ ਹੋਵੇਗਾ। ਜਿਸ ਨਾਲ ਪੰਜਾਬ ਭਰ ਦੇ ਨੌਜਵਾਨਾਂ ਨੂੰ ਸਿਹਤ ਪ੍ਰਤੀ ਉਤਸ਼ਾਹਿਤ ਕੀਤਾ ਜਾਵੇਗਾ।
Previous Postਸਾਵਧਾਨ ਕਿਤੇ ਰਗੜੇ ਨਾ ਜਾਇਓ ਇਹ ਕੰਮ ਕਰਨ ਤੇ ਹੋਵੇਗੀ ਜੇਲ ਨਾਲੇ ਭਰਨਾ ਪਵੇਗਾ 1 ਲਖ੍ਹ ਜੁਰਮਾਨਾ
Next Postਇਸ ਨੰਨੀ ਜਿਹੀ ਪਿਆਰੀ ਬਚੀ ਨੇ ਇਸ ਭਿਆਨਕ ਬਿਮਾਰੀ ਕਾਰਨ ਦੁਨੀਆਂ ਨੂੰ ਆਖੀ ਅਲਵਿਦਾ , ਛਾਇਆ ਸੋਗ