ਤਾਜਾ ਵੱਡੀ ਖਬਰ
ਇਸ ਸਾਲ ਦੇ ਵਿੱਚ ਮੰਦਭਾਗੀਆਂ ਘਟਨਾਵਾਂ ਦਾ ਆਉਣਾ ਲਗਾਤਾਰ ਜਾਰੀ ਹੈ। ਜਦੋਂ ਵਿਦੇਸ਼ਾਂ ਵਿੱਚ ਗਏ ਪੰਜਾਬੀਆਂ ਨਾਲ ਕੋਈ ਵਾਪਰੀ ਘਟਨਾ ਸਾਹਮਣੇ ਆਈ ਹੈ, ਤਾਂ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਆਪਣੇ ਦੇਸ਼ ਨੂੰ ਛੱਡ ਕੇ ਵਿਦੇਸ਼ਾਂ ਵਿਚ ਜਾਣ ਵਾਲੇ ਵਿਅਕਤੀ ਦਾ ਸਿਰਫ਼ ਇੱਕੋ ਹੀ ਮਨੋਰਥ ਹੁੰਦਾ ਹੈ। ਜਿਸ ਵਿਚ ਉਸ ਦੀਆਂ ਆਪਣੀਆਂ ਇੱਛਾਵਾਂ ਨੂੰ ਪੂਰੇ ਕਰਨ ਦੇ ਨਾਲ ਪਰਿਵਾਰ ਦੇ ਲਈ ਕਮਾਈ ਕਰਨਾ ਸ਼ਾਮਿਲ ਹੁੰਦਾ ਹੈ। ਇਨ੍ਹਾਂ ਸਾਰੀਆਂ ਚੀਜ਼ਾਂ ਦੀ ਪ੍ਰਾਪਤੀ ਵਾਸਤੇ ਉਸ ਇਨਸਾਨ ਨੂੰ ਬਹੁਤ ਸਾਰੀਆਂ ਚੀਜ਼ਾਂ ਦਾ ਤਿਆਗ ਕਰਨਾ ਪੈਂਦਾ ਹੈ।
ਫਿਰ ਜਾ ਕੇ ਉਸ ਇਨਸਾਨ ਨੂੰ ਜਿੰਦਗੀ ਕੁਝ ਸੁਖਾਲੀ ਲੱਗਦੀ ਹੈ। ਪਰ ਵਿਦੇਸ਼ਾਂ ਵਿਚ ਰਹਿੰਦੇ ਵਿਅਕਤੀਵ ਨਾਲ ਜਦੋਂ ਕੋਈ ਮੰਦਭਾਗੀ ਘਟਨਾ ਵਾਪਰਦੀ ਹੈ ਤਾਂ ਉਸ ਦੀ ਚੀਸ ਪੂਰੇ ਪਰਿਵਾਰ ਨੂੰ ਮਾਤਮ ਦੇ ਸਾਏ ਨਾਲ ਢੱਕ ਦਿੰਦੀ ਹੈ। ਇੱਕ ਅਜਿਹਾ ਹੀ ਹਾਦਸਾ ਪੰਜਾਬ ਤੋਂ ਰੋਜ਼ੀ ਰੋਟੀ ਕਮਾਉਣ ਖਾਤਿਰ ਵਿਦੇਸ਼ ਗਏ 26 ਸਾਲਾਂ ਨੌਜਵਾਨ ਨਾਲ ਵਾਪਰਿਆ। ਕੈਨੇਡਾ ਵਿੱਚ ਵਾਪਰੇ ਇਸ ਕਹਿਰ ਵਿੱਚ ਪੰਜਾਬੀ ਨੂੰ ਮਿਲੀ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿੱਚ ਵਸਦੇ ਇੱਕ ਪੰਜਾਬੀ ਨੌਜਵਾਨ ਦੀ ਇਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿ
ਤਕ ਨੌਜਵਾਨ ਅੰਮ੍ਰਿਤਪਾਲ ਸਿੰਘ ਡੇਢ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਉਸਦੇ ਪਿਤਾ ਜੀ ਨੇ ਦੱਸਿਆ ਕਿ ਉਨ੍ਹਾਂ ਲੱਖਾਂ ਰੁਪਏ ਖਰਚ ਕਰਕੇ ਆਪਣੇ ਪੁੱਤਰ ਨੂੰ ਵਿਦੇਸ਼ ਵਿੱਚ ਪੜ੍ਹਾਈ ਕਰਨ ਲਈ ਭੇਜਿਆ ਸੀ। ਇਸ ਸਮੇਂ ਉਨ੍ਹਾਂ ਦਾ ਬੇਟਾ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਮਕੈਨੀਕਲ ਇੰਜੀਨੀਅਰਿੰਗ ਵਿਚ ਮਾਸਟਰ ਦੀ ਡਿਗਰੀ ਕਰ ਰਿਹਾ ਸੀ। ਬੀਤੇ ਦਿਨੀਂ ਕੰਮ ਵਾਲੀ ਜਗ੍ਹਾ ਤੇ ਨੌਜਵਾਨ ਨਾਲ ਹਾਦਸਾ ਵਾਪਰਨ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ
ਪੜ੍ਹਾਈ ਦੇ ਨਾਲ-ਨਾਲ ਆਪਣਾ ਖਰਚਾ ਕਰਨ ਲਈ ਕੰਮ ਵੀ ਕਰਦਾ ਸੀ। ਪਰਿਵਾਰਕ ਮੈਂਬਰਾਂ ਨੂੰ ਇਸ ਸਬੰਧੀ ਜਾਣਕਾਰੀ ਕੈਨੇਡਾ ਤੋਂ ਆਏ ਫੋਨ ਜ਼ਰੀਏ ਮਿਲੀ ਹੈ। ਨੌਜਵਾਨ ਦੀ ਮੌਤ ਦੀ ਖਬਰ ਮਿਲਦੇ ਹੀ ਕਸਬਾ ਫਤਿਹਾਬਾਦ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕ ਨੌਜਵਾਨ ਦੀ ਮ੍ਰਿਤਕ ਦੇਹ 2 ਜਨਵਰੀ ਨੂੰ ਭਾਰਤ ਪਹੁੰਚ ਜਾਵੇਗੀ। ਇਲਾਕੇ ਦੇ ਲੋਕਾਂ ਵੱਲੋਂ ਅਤੇ ਕੈਨੇਡਾ ਵਿੱਚ ਵਸਦੇ ਪੰਜਾਬੀ ਭਾਈਚਾਰੇ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Previous Postਗੱਡੀ ਦਾ ਟਾਇਰ ਫਟਣ ਨਾਲ ਇਥੇ ਵਾਪਰਿਆ ਕਹਿਰ ਵਿਛੀਆਂ ਲੋਥਾਂ, 5 ਦੀ ਮੌਕੇ ਤੇ ਹੋਈ ਮੌਤ ਅਤੇ ਕਈ ਹੋਏ ਜਖਮੀ
Next Postਹੁਣੇ ਹੁਣੇ ਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ ਹੋਈ ਇਹ ਮਸ਼ਹੂਰ ਹਸਤੀ ਦੀ ਅਚਾਨਕ ਮੌਤ