ਆਈ ਤਾਜਾ ਵੱਡੀ ਖਬਰ
ਸੂਬੇ ਵਿਚ ਜਿਥੇ ਇਸ ਸਮੇਂ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਸੂਬਾ ਸਰਕਾਰ ਦਾ ਬਹੁਤ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਕਰਮਚਾਰੀਆਂ ਨੇ ਉਨ੍ਹਾਂ ਨੂੰ ਕੱਚਿਆਂ ਤੋਂ ਪੱਕੇ ਕਰਨ ਦੀ ਮੰਗ ਕੀਤੀ ਹੈ। ਉੱਥੇ ਹੀ ਸਰਕਾਰ ਵੱਲੋਂ ਪਿਛਲੇ ਦਿਨੀਂ ਹੋਈਆਂ ਪਟਵਾਰੀ ਦੀ ਭਰਤੀ ਦੀਆਂ ਪ੍ਰੀਖਿਆਵਾਂ ਬਾਰੇ ਵੀ ਐਲਾਨ ਕੀਤਾ ਗਿਆ ਹੈ ਅਤੇ ਇਸ ਉਪਰ ਭਰਤੀ ਨਹੀਂ ਕੀਤੀ ਜਾਵੇਗੀ। ਪਹਿਲੇ ਤੈਨਾਤ ਪਟਵਾਰੀ ਹੀ ਕੰਮ ਕਰਨਗੇ ਜਾਂ ਫਿਰ ਰਿਟਾਇਰ ਹੋਏ ਪਟਵਾਰੀਆਂ ਨੂੰ ਦੁਬਾਰਾ ਤੋ ਕੰਮ ਤੇ ਰੱਖਿਆ ਜਾ ਰਿਹਾ ਹੈ।
ਉਥੇ ਹੀ ਸਰਕਾਰ ਵੱਲੋਂ ਕੋਈ ਨਾ ਕੋਈ ਐਲਾਨ ਕੀਤੇ ਜਾਣ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 27 ਤਰੀਕ ਨੂੰ ਇਹ ਵੱਡਾ ਕੰਮ ਕੀਤਾ ਜਾ ਰਿਹਾ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 27 ਅਗਸਤ 2021 ਤਰਨਤਾਰਨ ਦੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਦਾ ਉਦਘਾਟਨ ਕਰਨ ਜਾ ਰਹੇ ਹਨ।
ਉੱਥੇ ਹੀ ਇਸਦੇ ਖੁੱਲ੍ਹਣ ਨਾਲ ਬਹੁਤ ਸਾਰੇ ਵਿਦਿਆਰਥੀਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮਿਲ ਜਾਣਗੀਆਂ। ਇਸ ਯੁਨੀਵਰਸਿਟੀ ਦਾ ਮਕਸਦ ਵਿਕਾਸ ਵਿੱਚ ਉਨ੍ਹਾਂ ਦੀ ਭੂਮਿਕਾ ਦਾ ਪ੍ਰਸਾਰ ਕਰਨਾ ਹੈ। ਇਸ ਦਾ ਖ਼ੁਲਾਸਾ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਵੱਲੋਂ ਕੀਤਾ ਗਿਆ ਹੈ। ਜਿੰਨਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਵਿੱਚ ਕਾਨੂੰਨੀ ਸਿੱਖਿਆ ਅਤੇ ਵਿਕਾਸ ਅਤੇ ਤਰੱਕੀ ਨੂੰ ਦੇਖਦੇ ਹੋਏ ਕਾਨੂੰਨੀ ਸਿੱਖਿਆ ਦੇ ਵਿਕਾਸ ਅਤੇ ਤਰੱਕੀ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ।
ਜਿਨ੍ਹਾਂ ਦੇ ਆਧਾਰ ਤੇ ਸਿਖਲਾਈ ਖੋਜ ਪ੍ਰਦਾਨ ਕਰਨਾ ਯੋਜਨਾਬੱਧ ਨਿਰਦੇਸ਼ਾਂ ਨੂੰ ਜਾਰੀ ਕਰਨ ਦੇ ਉਦੇਸ਼ ਲਈ ਹੀ ਯੂਨੀਵਰਸਿਟੀ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਲਈ ਹੀ ਕਨੂੰਨੀ ਯੂਨੀਵਰਸਿਟੀ ਦਾ ਉਦਘਾਟਨ ਹੁਣ 27 ਅਗਸਤ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ।
Previous Postਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਲਈ ਆ ਗਈ ਇਹ ਵੱਡੀ ਮਾੜੀ ਖਬਰ
Next Postਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਵਲੋਂ ਸਕੂਲਾਂ ਦੇ ਬੱਚਿਆਂ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ