ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਅੰਨਦਾਤੇ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਉੱਪਰ ਸਿਆਸਤਦਾਨਾਂ ਵੱਲੋਂ ਕਿਸਾਨਾਂ ਨਾਲ ਜੁੜਨ ਦੀਆਂ ਆਪਣੀਆਂ ਕੋਸ਼ਿਸ਼ਾਂ ਜਾਰੀ ਹਨ। ਵੱਖ ਵੱਖ ਸਿਆਸੀ ਪਾਰਟੀਆਂ ਤੋਂ ਲੀਡਰ ਕਿਸਾਨ ਧਿਰਾਂ ਨਾਲ ਜੁੜ ਕੇ ਉਹਨਾਂ ਨੂੰ ਆਪਣੇਪਣ ਦਾ ਅਹਿਸਾਸ ਕਰਵਾ ਰਹੇ ਹਨ। ਜਿੱਥੇ ਇਹ ਲੋਕ ਕਿਸਾਨਾਂ ਦੀਆਂ ਰੈਲੀਆਂ ਵਿੱਚ ਸ਼ਾਮਲ ਹੋ ਕੇਂਦਰ ਸਰਕਾਰ ਉਪਰ ਤਿੱਖੇ ਤੰਜ ਕੱਸ ਰਹੇ ਨੇ ਉਧਰ ਦੂਜੇ ਪਾਸੇ ਇਹ ਲੀਡਰ ਕਿਸਾਨਾਂ ਨੂੰ ਵੱਖ ਵੱਖ ਰੈਲੀਆਂ ਵਿੱਚ ਸ਼ਾਮਲ ਹੋਣ ਲਈ ਸੱਦਾ ਵੀ ਦੇ ਰਹੇ ਨੇ। ਪੰਜਾਬ ਦੀ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਦੇ ਨਵੇਂ ਖੇਤੀ ਬਿੱਲਾਂ ਨੂੰ ਢਾਹ ਲਾਉਣ ਦੇ ਲਈ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਸੈਸ਼ਨ ਦੌਰਾਨ ਇਕ ਪ੍ਰਸਤਾਵ ਵੀ ਪਾਸ ਕੀਤਾ ਹੈ।
ਜਿਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਰੈਲੀ ਕਰਨਗੇ। ਅਜਨਾਲਾ ਵਿਖੇ ਸੁਨੀਲ ਜਾਖੜ ਵੱਲੋਂ ਇਹ ਰੈਲੀ 28 ਅਕਤੂਬਰ ਨੂੰ ਕੀਤੀ ਜਾਵੇਗੀ ਜਿਸ ਵਿੱਚ ਉਹ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਸਬੰਧੀ ਅੱਜ ਜਾਣਕਾਰੀ ਇੱਥੋਂ ਦੇ ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਨੇ ਸਾਂਝੀ ਕੀਤੀ। ਜਿੱਥੇ ਉਨ੍ਹਾਂ ਨੇ 28 ਅਕਤੂਬਰ ਨੂੰ ਅਜਨਾਲਾ ਦੇ ਚਮਿਆਰੀ ਦਾਣਾ ਮੰਡੀ ਵਿਚ ਹੋਣ ਜਾ ਰਹੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ।
ਉਨ੍ਹਾਂ ਦੱਸਿਆ ਕਿ ਸੁਨੀਲ ਜਾਖੜ ਚਮਿਆਰੀ ਵਿਖੇ ਕਿਸਾਨਾਂ ਦੀ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਆਉਣਗੇ। ਜਿੱਥੇ ਉਹ ਕੇਂਦਰ ਵੱਲੋਂ ਲਿਆਂਦੀਆਂ ਗਈਆਂ ਕਿਸਾਨ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ। ਕਾਂਗਰਸ ਸਰਕਾਰ ਬੀਤੇ ਕਈ ਦਿਨਾਂ ਤੋਂ ਪੰਜਾਬ ਦੇ ਕਿਸਾਨਾਂ ਲਈ ਕਾਫੀ ਕੁਝ ਕਰ ਰਹੀ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤਾ ਗਿਆ ਮਤਾ ਕਿਸਾਨਾਂ ਨਾਲ ਸਾਂਝਾ ਕਰ ਕੇ ਉਨ੍ਹਾਂ ਨੂੰ ਇਸ ਬਾਰੇ ਜਾਣੂ ਕਰਵਾਇਆ ਜਾਵੇਗਾ।ਪੰਜਾਬ ਦੇ ਅੰਨਦਾਤੇ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਉੱਪਰ ਸਿਆਸਤਦਾਨਾਂ ਵੱਲੋਂ ਕਿਸਾਨਾਂ ਨਾਲ ਜੁੜਨ ਦੀਆਂ ਆਪਣੀਆਂ ਕੋਸ਼ਿਸ਼ਾਂ ਜਾਰੀ ਹਨ।
ਵੱਖ ਵੱਖ ਸਿਆਸੀ ਪਾਰਟੀਆਂ ਤੋਂ ਲੀਡਰ ਕਿਸਾਨ ਧਿਰਾਂ ਨਾਲ ਜੁੜ ਕੇ ਉਹਨਾਂ ਨੂੰ ਆਪਣੇਪਣ ਦਾ ਅਹਿਸਾਸ ਕਰਵਾ ਰਹੇ ਹਨ। ਜਿੱਥੇ ਇਹ ਲੋਕ ਕਿਸਾਨਾਂ ਦੀਆਂ ਰੈਲੀਆਂ ਵਿੱਚ ਸ਼ਾਮਲ ਹੋ ਕੇਂਦਰ ਸਰਕਾਰ ਉਪਰ ਤਿੱਖੇ ਤੰਜ ਕੱਸ ਰਹੇ ਨੇ ਉਧਰ ਦੂਜੇ ਪਾਸੇ ਇਹ ਲੀਡਰ ਕਿਸਾਨਾਂ ਨੂੰ ਵੱਖ ਵੱਖ ਰੈਲੀਆਂ ਵਿੱਚ ਸ਼ਾਮਲ ਹੋਣ ਲਈ ਸੱਦਾ ਵੀ ਦੇ ਰਹੇ ਨੇ। ਪੰਜਾਬ ਦੀ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਦੇ ਨਵੇਂ ਖੇਤੀ ਬਿੱਲਾਂ ਨੂੰ ਢਾਹ ਲਾਉਣ ਦੇ ਲਈ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਸੈਸ਼ਨ ਦੌਰਾਨ ਇਕ ਪ੍ਰਸਤਾਵ ਵੀ ਪਾਸ ਕੀਤਾ ਹੈ।
ਜਿਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਰੈਲੀ ਕਰਨਗੇ। ਅਜਨਾਲਾ ਵਿਖੇ ਸੁਨੀਲ ਜਾਖੜ ਵੱਲੋਂ ਇਹ ਰੈਲੀ 28 ਅਕਤੂਬਰ ਨੂੰ ਕੀਤੀ ਜਾਵੇਗੀ ਜਿਸ ਵਿੱਚ ਉਹ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਮਾਰੂ ਕਾਨੂੰਨਾਂ ਵਿਰੁੱਧ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਸਬੰਧੀ ਅੱਜ ਜਾਣਕਾਰੀ ਇੱਥੋਂ ਦੇ ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਨੇ ਸਾਂਝੀ ਕੀਤੀ। ਜਿੱਥੇ ਉਨ੍ਹਾਂ ਨੇ 28 ਅਕਤੂਬਰ ਨੂੰ ਅਜਨਾਲਾ ਦੇ ਚਮਿਆਰੀ ਦਾਣਾ ਮੰਡੀ ਵਿਚ ਹੋਣ ਜਾ ਰਹੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ।
ਉਨ੍ਹਾਂ ਦੱਸਿਆ ਕਿ ਸੁਨੀਲ ਜਾਖੜ ਚਮਿਆਰੀ ਵਿਖੇ ਕਿਸਾਨਾਂ ਦੀ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਆਉਣਗੇ। ਜਿੱਥੇ ਉਹ ਕੇਂਦਰ ਵੱਲੋਂ ਲਿਆਂਦੀਆਂ ਗਈਆਂ ਕਿਸਾਨ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ। ਕਾਂਗਰਸ ਸਰਕਾਰ ਬੀਤੇ ਕਈ ਦਿਨਾਂ ਤੋਂ ਪੰਜਾਬ ਦੇ ਕਿਸਾਨਾਂ ਲਈ ਕਾਫੀ ਕੁਝ ਕਰ ਰਹੀ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤਾ ਗਿਆ ਮਤਾ ਕਿਸਾਨਾਂ ਨਾਲ ਸਾਂਝਾ ਕਰ ਕੇ ਉਨ੍ਹਾਂ ਨੂੰ ਇਸ ਬਾਰੇ ਜਾਣੂ ਕਰਵਾਇਆ ਜਾਵੇਗਾ।
Previous Postਪੰਜਾਬ ਚ ਇਥੇ ਰਾਵਣ ਨੂੰ ਸਾੜਨ ਵੇਲੇ ਵਾਪਰੀ ਘਟਨਾ, ਅੱਗ ਲਗਉਂਦੇ ਹੀ ਹੋਇਆ ਧ ਮਾਕਾ
Next Postਸਾਵਧਾਨ : ਹੁਣ ਗੱਡੀ ਜਾਂ ਬਾਈਕ ਚਲਾਉਣ ਸਮੇਂ ਕੋਲ ਰੱਖਣੀ ਪਵੇਗੀ ਇਹ ਚੀਜ, ਨਹੀਂ ਤਾਂ ਲਗੇਗਾ 10 ਹਜਾਰ ਜੁਰਮਾਨਾ