ਆਈ ਤਾਜਾ ਵੱਡੀ ਖਬਰ
ਇਸ ਸਮੇਂ ਪੰਜਾਬ ਦੀ ਸਿਆਸਤ ਨਾਲ ਜੁੜੀਆ ਹੋਈਆ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ ਅਤੇ ਬਹੁਤ ਸਾਰੀਆਂ ਖ਼ਬਰਾਂ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਵੀ ਕਰ ਰਹੀਆਂ ਹਨ। ਪੰਜਾਬ ਵਿੱਚ ਅਮਨ ਅਤੇ ਸ਼ਾਂਤੀਮਈ ਮਾਹੌਲ ਬਣਾਈ ਰੱਖਣ ਲਈ ਜਿਥੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਪੰਜਾਬ ਵਿੱਚ ਕਈ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਸਦੇ ਚਲਦੇ ਹੋਏ ਲੋਕਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਅਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਂਦੇ ਹਨ। ਵੱਖ-ਵੱਖ ਹਾਦਸਿਆਂ ਦੇ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਵੀ ਝੰਜੋੜ ਕੇ ਰੱਖ ਦਿੰਦੀਆਂ ਹਨ।
ਹੁਣ ਤਿੰਨ ਨੌਜਵਾਨਾਂ ਨਾਲ ਹਾਦਸਾ ਵਾਪਰਿਆ ਹੈ ਜਿਥੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ ਅਤੇ ਦੋ ਦੀ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਹਾਦਰਗੜ੍ ਅਤੇ ਰੋਹਤਕ ਰੋਡ ਤੋਂ ਸਾਹਮਣੇ ਆਈ ਹੈ। ਜਿੱਥੇ ਬਹਾਦਰਗੜ ਤੋਂ 10 ਕਿਲੋਮੀਟਰ ਦੀ ਦੂਰੀ ਤੇ ਐੱਨ ਸੀ ਆਰ ਨਹਿਰ ਵਿੱਚ ਪੰਜ ਨੌਜਵਾਨ ਡੁੱਬ ਗਏ ਸਨ। ਇਨ੍ਹਾਂ ਪੰਜ ਨੌਜਵਾਨਾਂ ਵਿੱਚੋਂ ਜਿੱਥੇ ਉਨ੍ਹਾਂ ਦੇ ਸਾਥੀਆਂ ਵੱਲੋਂ ਦੋ ਨੌਜਵਾਨਾਂ ਨੂੰ ਮੌਕੇ ਤੇ ਹੀ ਨਹਿਰ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਉਥੇ ਹੀ ਤਿੰਨ ਨੌਜਵਾਨ ਪਾਣੀ ਦ ਵਹਾਅ ਵਧੇਰੇ ਹੋਣ ਕਾਰਨ ਪਾਣੀ ਵਿੱਚ ਅੱਗੇ ਚਲੇ ਗਏ ਜਿਨ੍ਹਾਂ ਦੀ ਭਾਲ ਵਾਸਤੇ ਪੁਲਿਸ ਵੱਲੋ ਕੋਸ਼ਿਸ਼ ਕੀਤੀ ਗਈ ਅਤੇ ਗੋਤਾਖੋਰਾਂ ਦੀ ਮਦਦ ਨਾਲ ਇੱਕ ਨੌਜਵਾਨ ਦੀ ਲਾਸ਼ ਨੂੰ ਬਾਹਰ ਕੱਢ ਲਿਆ ਗਿਆ ਹੈ।
ਉਥੇ ਹੀ ਦੋ ਨੌਜਵਾਨਾਂ ਦੀ ਭਾਲ ਪੁਲਸ ਅਤੇ ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਹੈ ਜਿਨ੍ਹਾਂ ਦੀਆਂ ਲਾਸ਼ਾਂ ਅਜੇ ਤੱਕ ਬਰਾਮਦ ਨਹੀਂ ਹੋਈਆ ਹਨ। ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਨੂੰ ਦੇਖਦੇ ਹੋਏ ਜਿੱਥੇ ਪਰਵਾਰਕ ਮੈਂਬਰਾਂ ਵੱਲੋਂ ਪੁਲੀਸ ਤੇ ਲਾਪ੍ਰਵਾਹੀ ਵਰਤਣ ਦੇ ਆਰੋਪ ਲਗਾਏ ਗਏ ਹਨ ਉਥੇ ਹੀ ਉਨ੍ਹਾਂ ਵੱਲੋਂ ਸੜਕ ਤੇ ਜਾਮ ਲਗਾਇਆ ਗਿਆ ਹੈ।
ਪੁਲਿਸ ਵੱਲੋਂ ਜਿਥੇ ਇਨਾਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ ਉੱਥੇ ਹੀ ਜਾਮ ਲਗਾ ਕੇ ਪ੍ਰਦਰਸ਼ਨ ਕਰਨ ਵਾਲੇ ਪਰਿਵਾਰਾਂ ਨੂੰ ਸ਼ਾਂਤ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ ਡੁੱਬਣ ਵਾਲੇ ਨੌਜਵਾਨ ਸੈਲੇਸ਼ ਅਤੇ ਦਿਲਖੁਸ਼ ਬਿਹਾਰ ਦੇ ਰਹਿਣ ਵਾਲੇ ਹਨ। ਉੱਥੇ ਹੀ ਤੀਸਰਾ ਨੌਜਵਾਨ ਗੌਰਵ ਯੂਪੀ ਦਾ ਰਹਿਣ ਵਾਲਾ ਦੱਸਿਆ ਗਿਆ ਹੈ।
Previous Postਇਸ ਚਿੱਠੀ ਤੋਂ ਹੋਇਆ ਵੱਡਾ ਖੁਲਾਸਾ – ਕੀ ਰਾਮ ਰਹੀਮ ਨੂੰ ਪਹਿਲਾਂ ਹੀ ਪਤਾ ਸੀ ਪਰੋਲ ਮਿਲਣ ਬਾਰੇ
Next Postਅਮਰੀਕਾ ਚ ਹੋ ਗਿਆ ਇਹ ਵੱਡਾ ਐਲਾਨ , ਸੁਣ ਜਨਤਾ ਚ ਛਾਈ ਖੁਸ਼ੀ ਦੀ ਲਹਿਰ