ਇਸ ਵੇਲੇ ਦੀ ਵੱਡੀ ਖਬਰ
ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਜ਼ਿੱਦ ‘ਤੇ ਅੜੇ ਹੋਏ ਕਿਸਾਨ ਬੀਤੇ ਦੋ ਮਹੀਨੇ ਤੋਂ ਧਰਨੇ ਪ੍ਰਦਰਸ਼ਨ ਉੱਪਰ ਬੈਠੇ ਹੋਏ ਹਨ। ਜਿਨ੍ਹਾਂ ਵੱਲੋਂ ਸੜਕ ਮਾਰਗ ਜਾਮ ਕਰਨ ਦੇ ਨਾਲ ਨਾਲ ਰੇਲ ਮਾਰਗ, ਟੋਲ ਪਲਾਜ਼ਾ, ਅੰਬਾਨੀ-ਅਡਾਨੀ ਦੇ ਸ਼ੋਪਿੰਗ ਮਾਲਜ਼, ਗੋਦਾਮ ਅਤੇ ਪੈਟਰੋਲ ਪੰਪਾਂ ਦਾ ਘਿਰਾਓ ਕਰਕੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਸਾਂ ਦੇ ਵਿਰੋਧ ਵਜੋਂ ਆਪਣੇ ਗੁੱਸੇ ਨੂੰ ਜ਼ਾਹਿਰ ਕੀਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਪਹਿਲਾਂ ਦੋ ਵਾਰ ਕੀਤੀ ਗਈ ਗੱਲ ਬਾਤ ਦਾ ਨਤੀਜਾ ਬੇਸਿੱਟਾ ਨਿਕਲਿਆ ਸੀ ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਦੇਸ਼ਵਿਆਪੀ ਚੱਕਾ ਜਾਮ ਕਰਨ ਦੇ ਐਲਾਨ ਕੀਤੇ ਗਏ ਸਨ। ਅਤੇ ਹੁਣ 30 ਕਿਸਾਨ ਜਥੇਬੰਦੀਆਂ ਵੱਲੋਂ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਨਾਲ ਕੱਲ੍ਹ ਹੋਣ ਜਾ ਰਹੀ ਮੀਟਿੰਗ ‘ਚ ਹਿੱਸਾ ਲੈਣਗੇ ਅਤੇ ਜੇਕਰ ਇਸ ਦਾ ਨਤੀਜਾ ਵੀ ਪਹਿਲਾਂ ਵਾਂਗ ਬੇਸਿੱਟਾ ਰਿਹਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਇਹ ਮੀਟਿੰਗ ਦਿੱਲੀ ਵਿਖੇ ਕੀਤੀ ਜਾਵੇਗੀ। ਜਿੱਥੇ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ਪੂਰੀ ਕਰਵਾਉਣ ਦਾ ਯਤਨ ਕਰਨਗੀਆਂ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜੇਕਰ ਕੱਲ੍ਹ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਦੀਆਂ ਸਮੂਹ ਜਥੇਬੰਦੀਆਂ ਅਤੇ ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਲੀ ਦਾ ਘਿਰਾਉ ਕੀਤਾ ਜਾਵੇਗਾ।
ਫਿਲਹਾਲ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਇਹ ਅੰਦੋਲਨ ਜਾਰੀ ਰਹੇਗਾ। ਕੱਲ੍ਹ ਹੋਣ ਜਾ ਰਹੀ ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਕਈ ਅਹਿਮ ਮੰਤਰੀਆਂ ਦੇ ਨਾਲ ਰੇਲ ਮੰਤਰੀ ਵੀ ਸ਼ਾਮਲ ਹੋਣਗੇ ਜਿਨ੍ਹਾਂ ਨਾਲ ਕਿਸਾਨਾਂ ਵੱਲੋਂ ਪੰਜਾਬ ਵਿੱਚ ਰੇਲ ਸਰਵਿਸ ਮੁੜ ਤੋਂ ਬਹਾਲ ਕਰਨ ਦੀ ਗੱਲ ਵੀ ਕੀਤੀ ਜਾਵੇਗੀ। ਹੋਣ ਵਾਲੀ ਮੀਟਿੰਗ ਦੇ ਵਿੱਚ ਨਤੀਜਾ ਕੀ ਨਿਕਲਦਾ ਹੈ ਇਸ ਦਾ ਤੇ ਕੱਲ੍ਹ ਸਾਰਿਆਂ ਨੂੰ ਪਤਾ ਲੱਗ ਜਾਵੇਗਾ। ਪਰ ਫਿਲਹਾਲ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਇਹ ਖੇਤੀ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ। ਕਿਸਾਨਾਂ ਵੱਲੋਂ ਇਸ ਮੀਟਿੰਗ ਤੋਂ ਬਾਅਦ 18 ਨਵੰਬਰ ਨੂੰ ਰੱਖੀ ਗਈ ਮੀਟਿੰਗ ਵਿੱਚ ਅਹਿਮ ਫ਼ੈਸਲਾ ਲਿਆ ਜਾਵੇਗਾ ਜੋ ਪੰਜਾਬ ਦਾ ਆਉਣ ਵਾਲਾ ਭਵਿੱਖ ਨਿਰਧਾਰਤ ਕਰ ਸਕਦਾ ਹੈ।
Previous Postਕਰਲੋ ਘਿਓ ਨੂੰ ਭਾਂਡਾ ਟਰੰਪ ਲਾਉਣ ਨੂੰ ਫਿਰ ਰਿਹਾ ਇਹ ਗੇਮ – ਸਾਰੀ ਦੁਨੀਆਂ ਹੋ ਰਹੀ ਹੈਰਾਨ
Next Postਹੁਣੇ ਹੁਣੇ ਮਸ਼ਹੂਰ ਅਦਾਕਾਰ ਨੇ ਦਿੱਤੀ ਸੁਸ਼ਾਂਤ ਰਾਜਪੂਤ ਵਾਂਗ ਜਾਨ , ਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ ਛਾਇਆ ਸੋਗ