31 ਜੁਲਾਈ ਤੱਕ ਲਈ ਸੁਪ੍ਰੀਮ ਕੋਰਟ ਨੇ ਦਿੱਤਾ ਇਹ ਅਦੇਸ਼ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਕਾਲ ਦੌਰਾਨ ਲੋਕ ਬਹੁਤ ਮੁਸ਼ਕਿਲਾ ਦੌਰ ਵਿਚੋਂ ਗੁਜ਼ਰ ਰਹੇ ਹਨ ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਮੰ-ਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਦੇ ਚੱਲਦਿਆਂ ਰਾਸ਼ਨ ਖਰੀਦਣ ਵਿੱਚ ਵੀ ਲੋਕਾਂ ਨੂੰ ਕਾਫੀ ਮੁ-ਸ਼ੱ-ਕ-ਤ ਕਰਨੀ ਪੈ ਰਹੀ ਹੈ। ਸਰਕਾਰ ਵੱਲੋਂ ਲੋਕਾਂ ਦੀ ਮਦਦ ਲਈ ਦੇਸ਼ ਭਰ ਵਿੱਚ ਲੋਕਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ ਹੈ ਜਿਸ ਵਿੱਚ ਸਰਕਾਰ ਦੀ ਸਹਾਇਤਾ ਲਈ ਕੁਝ ਪ੍ਰਸਿੱਧ ਹਸਤੀਆਂ ਨੇ ਵੀ ਆਪਣਾ ਯੋਗਦਾਨ ਪਾਇਆ। ਬਹੁਤ ਸਾਰੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਲਈ ਅੱਗੇ ਆਏ। ਭਾਰਤ ਦੀ ਗਰੀਬ ਅਬਾਦੀ ਨੂੰ ਕਰੋਨਾ ਕਾਲ ਵਿੱਚ ਸਰਕਾਰਾਂ ਵੱਲੋਂ ਲਾਗੂ ਕੀਤੀਆਂ ਸਕੀਮਾਂ ਦੇ ਅਨੁਸਾਰ ਮੁਫ਼ਤ ਰਾਸ਼ਨ ਲੈਣ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਰਹਿੰਦਾ ਹੈ।

ਇਸ ਲਈ ਸੁਪਰੀਮ ਕੋਰਟ ਵੱਲੋਂ 31 ਜੁਲਾਈ 2021 ਤੱਕ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇੱਕ ਆਦੇਸ਼ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਕਰੋਨਾ ਦੀ ਦੂਜੀ ਲਹਿਰ ਦੌਰਾਨ ਕੀਤੀ ਗਈ ਤਾਲਾਬੰਦੀ ਦੇ ਚੱਲਦਿਆਂ ਸਰਕਾਰ ਵੱਲੋਂ ਲੋਕਾਂ ਤੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ, ਜਿਸ ਨਾਲ ਪ੍ਰਵਾਸੀ ਮਜ਼ਦੂਰ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਦੇ ਕਲਿਆਣ ਲਈ ਸੂਬਾ ਅਤੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ, ਉਸ ਤੇ ਸੁਪਰੀਮ ਕੋਰਟ ਵੱਲੋਂ ਅੱਜ ਫੈਸਲਾ ਸੁਣਾਇਆ ਗਿਆ ਹੈ।

ਸੁਪਰੀਮ ਕੋਰਟ ਨੇ ਕਰੋਨਾ ਸੰਕਟ ਦੇ ਚਲਦਿਆਂ ਮੁਲਾਜ਼ਮਾਂ ਦੇ ਕਲਿਆਣ ਨੂੰ ਧਿਆਨ ਵਿੱਚ ਰੱਖ ਕੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਕਾਫ਼ੀ ਦਿਸ਼ਾ-ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਜਦੋਂ ਤਕ ਪੰਜਾਬ ਸੂਬੇ ਵਿੱਚ ਕਰੋਨਾ ਚੱਲ ਰਿਹਾ ਹੈ ਉਦੋਂ ਤਕ ਪੰਜਾਬ ਵਿੱਚ ਰਹਿ ਰਹੇ ਹਰ ਪ੍ਰਵਾਸੀ ਮਜ਼ਦੂਰਾਂ ਨੂੰ ਸੁੱਕਾ ਰਾਸ਼ਨ ਸਰਕਾਰ ਵੱਲੋਂ ਮੁੱਹਈਆ ਕੀਤਾ ਜਾਵੇ।

ਸੁਪਰੀਮ ਕੋਰਟ ਨੇ “ਇਕ ਰਾਸ਼ਟਰ ਇਕ ਰਾਸ਼ਨ” ਦੀ ਸਕੀਮ ਦੇ ਤਹਿਤ ਭਾਰਤ ਵਿੱਚ ਕਿਸੇ ਵੀ ਮਜ਼ਦੂਰ ਨੂੰ ਭਾਰਤ ਦੇ ਕਿਸੇ ਵੀ ਹਿੱਸੇ ਤੋਂ ਰਾਸ਼ਨ ਪ੍ਰਾਪਤ ਕਰਨ ਦੀ ਸੁਵਿਧਾ ਦਿੱਤੀ ਹੈ, ਇਸ ਤੋਂ ਇਲਾਵਾ ਸੁਪ੍ਰੀਮ ਕੋਰਟ ਵੱਲੋਂ ਪਰਵਾਸੀ ਮਜ਼ਦੂਰਾਂ ਦੇ ਕਲਿਆਣ ਲਈ ਹੋਰ ਵੀ ਕਈ ਤਰਾਂ ਦੇ ਆਦੇਸ਼ ਜਾਰੀ ਕੀਤੇ ਹਨ।