31 ਮਈ ਤੱਕ ਲਈ ਪੰਜਾਬ ਚ ਕੈਪਟਨ ਸਰਕਾਰ ਨੇ ਦਿਤੇ ਇਹ ਨਿਰਦੇਸ਼ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕੈਪਟਨ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਣ ਲਈ ਬਹੁਤ ਸਾਰੀਆਂ ਪਾਬੰਦੀਆ ਲਗਾਈਆਂ ਗਈਆਂ ਹਨ। ਉੱਥੇ ਹੀ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸਹੂਲਤ ਮਿਲ ਸਕੇ। ਕਰੋਨਾ ਕਾਲ ਦੇ ਦੌਰਾਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਵੀ ਛੁੱਟ ਗਏ ਹਨ। ਉਥੇ ਹੀ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਇੱਕ ਲੱਖ ਬੇਰੁਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਵੀ ਮੁਹਈਆ ਕਰਵਾਏ ਜਾ ਰਹੇ ਹਨ। ਉਥੇ ਹੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ।

31 ਮਈ ਤੱਕ ਲਈ ਪੰਜਾਬ ਵਿੱਚ ਕੈਪਟਨ ਸਰਕਾਰ ਨੇ ਦਿੱਤੇ ਹਨ ਇਹ ਦਿਸ਼ਾ ਨਿਰਦੇਸ਼ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਗਲਵਾਰ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸ਼ਿਕਾਇਤ ਨਿਵਾਰਣ ਪ੍ਰਣਾਲੀ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਸੂਬੇ ਵਿੱਚ ਸੇਵਾ ਕੇਂਦਰ ਰਾਹੀਂ ਸਾਰੀਆਂ 500 ਨਾਗਰਿਕ ਸੇਵਾਵਾਂ ਨੂੰ ਆਨ-ਲਾਈਨ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਉਥੇ ਹੀ ਨਾਗਰਿਕ ਕੇਂਦਰਿਤ ਸ਼ਿਕਾਇਤਾਂ ਦਾ ਨਿਰਮਾਣ ਕਰਨ ਦੇ ਮੁੱਦੇ ਤੇ ਸ਼ਿਕਾਇਤ ਕਰਨ ਵਾਸਤੇ ਇਕ ਨੰਬਰ ਇਸ ਮਹੀਨੇ ਦੇ ਅਖੀਰ ਤੱਕ ਜਾਰੀ ਕਰਨ ਲਈ ਵੀ ਆਖਿਆ ਹੈ। ਉਥੇ ਹੀ ਮੁੱਖ ਮੰਤਰੀ ਨੇ ਵਿਭਾਗ ਨੂੰ ਵੱਖ-ਵੱਖ ਪੱਧਰ ਤੇ 503 ਮੁਲਾਜ਼ਮ ਰੱਖਣ ਦੀ ਪ੍ਰਵਾਨਗੀ ਦਿੱਤੀ ਹੈ। ਤਾਂ ਜੋ ਕਰੋਨਾ ਦੇ ਦੌਰ ਵਿੱਚ ਸਾਰੇ ਕੰਮ ਸੁਚਾਰੂ ਢੰਗ ਨਾਲ ਸਾਰੇ ਦਫ਼ਤਰਾਂ ਵਿੱਚ ਕੀਤੇ ਜਾ ਸਕਣ। ਇਸ ਵੇਲੇ ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ 338 ਸੇਵਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।

ਉੱਥੇ ਹੀ ਕੱਲ ਸਰਕਾਰ ਵੱਲੋਂ ਰੱਦ ਕਰਵਾਉਣ ਸਬੰਧੀ ਜ਼ਿਲੇ ਦੇ ਸਾਰੇ ਸਾਂਝ ਕੇਂਦਰਾਂ ਵਿੱਚ ਫਰਦ ਕਡਵਾਏ ਜਾਣ ਦੀ ਪ੍ਰਣਾਲੀ ਨੂੰ ਮਾਨਤਾ ਦੇ ਦਿੱਤੀ ਹੈ। ਜਿਸ ਕਾਰਨ ਲੋਕਾਂ ਦੀ ਫਰਦ ਸਬੰਧੀ ਮੁਸ਼ਕਲਾਂ ਹੱਲ ਹੋ ਗਈਆਂ ਹਨ। ਮੁੱਖ ਮੰਤਰੀ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਲੋਕਾਂ ਨੂੰ ਜਲਦੀ ਹੀ ਹੋਮ ਡਿਲੀਵਰੀ ਦੀ ਸਹੂਲਤ ਵੀ ਜਾਰੀ ਕਰ ਦਿੱਤੀ ਜਾਵੇਗੀ। ਉਥੇ ਹੀ ਸਾਰੀਆਂ ਸੁਵਿਧਾਵਾਂ ਜਲਦੀ ਡੀਜ਼ੀਟਲ ਤਰੀਕੇ ਨਾਲ ਕੀਤੀਆਂ ਜਾਣਗੀਆਂ।