31 ਮਾਰਚ ਤੋਂ ਭਗਵੰਤ ਮਾਨ ਸਰਕਾਰ ਕਰਨ ਜਾ ਰਹੀ ਇਹ ਵੱਡਾ ਕੰਮ – ਜਨਤਾ ਚ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੇ ਹੀ ਬਹੁਤ ਸਾਰੀਆਂ ਤਬਦੀਲੀਆਂ ਵੇਖੀਆਂ ਜਾ ਰਹੀਆਂ ਹਨ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਵੀ ਐਲਾਨ ਕੀਤਾ ਹੈ। ਇਸ ਐਲਾਨ ਦੇ ਨਾਲ ਹੀ ਜਿੱਥੇ ਵੱਖ ਵੱਖ ਵਿਭਾਗਾਂ ਵਿੱਚ ਇਮਾਨਦਾਰੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉਥੇ ਹੀ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਇਕ ਵਟਸਐਪ ਨੰਬਰ ਵੀ ਜਾਰੀ ਕੀਤਾ ਜਾਵੇਗਾ ਜਿਸ ਉਪਰ ਵੀਡੀਓ ਜਾਂ ਰਿਕਾਰਡਿੰਗ ਭੇਜੇ ਜਾਣ ਤੇ ਅਧਿਕਾਰੀਆਂ ਵੱਲੋਂ ਇਸ ਦੀ ਜਾਂਚ ਕੀਤੀ ਜਾਵੇਗੀ। ਜਿੱਥੇ ਆਮ ਆਦਮੀ ਪਾਰਟੀ ਵਿਚ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਹੈ ਉਥੇ ਹੀ ਵੱਖ ਵੱਖ ਵਿਭਾਗਾਂ ਦੀ ਵੰਡ ਵੀ ਮੰਤਰੀਆਂ ਵਿਚ ਕਰ ਦਿੱਤੀ ਗਈ ਹੈ।

ਹੁਣ 31 ਮਾਰਚ ਤੋਂ ਭਗਵੰਤ ਮਾਨ ਸਰਕਾਰ ਇਹ ਕੰਮ ਕਰਨ ਜਾ ਰਹੀ ਹੈ ਜਿਸ ਨਾਲ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਵਿਭਾਗਾਂ ਦੀ ਵੰਡ ਕੀਤੀ ਗਈ ਹੈ ਉਥੇ ਹੀ ਡਾਕਟਰ ਬਲਜੀਤ ਕੌਰ ਨੂੰ ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਦਾ ਵਿਭਾਗ ਸੌਂਪਿਆ ਗਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਇਸ ਕੰਮ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਪਹਿਲਾਂ ਤੋਂ ਲਾਗੂ ਕੀਤੀਆਂ ਗਈਆਂ ਸਕੀਮਾਂ ਨੂੰ ਬੰਦ ਕੀਤੇ ਜਾਣ ਉੱਪਰ ਮੁੜ ਤੋਂ ਉਨ੍ਹਾਂ ਨੂੰ ਬਹਾਲ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਗਈ ਹੈ

ਉੱਥੇ ਹੀ ਹੁਣ ਉਨ੍ਹਾਂ ਵੱਲੋਂ 31 ਮਾਰਚ ਤੱਕ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਸ਼ੁਰੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਜੋ ਸਰਕਾਰ ਵੱਲੋਂ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਵੱਲੋਂ ਆਪਣੀਆਂ ਤਰਜੀਹਾਂ ਤੇ ਜੋਰ ਦਿੰਦਿਆਂ ਹੋਇਆਂ ਆਖਿਆ ਗਿਆ ਹੈ ਕਿ ਲੜਕੀਆਂ ਦੀ ਸਿੱਖਿਆ ਨੂੰ ਸਸ਼ਕਤੀਕਰਨ ਦੀ ਕੁੰਜੀ ਆਖਿਆ ਜਾਂਦਾ ਹੈ।

ਉਥੇ ਹੀ ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਔਰਤਾਂ ਦੇ ਲਈ ਬਹੁਤ ਸਾਰੇ ਕਾਨੂੰਨ ਬਣਾਏ ਗਏ ਹਨ ਅਤੇ ਉਨ੍ਹਾਂ ਨੂੰ ਹੱਕ ਦਿੱਤੇ ਗਏ ਹਨ ਜਿਥੇ ਉਨ੍ਹਾਂ ਨੂੰ ਲਾਗੂ ਕਰਨ ਦੀ ਸਮੱਸਿਆ ਆ ਰਹੀ ਹੈ। ਪਰ ਆਮ ਆਦਮੀ ਪਾਰਟੀ ਵੱਲੋਂ ਲੜਕੀਆਂ ਦੀ ਸਿੱਖਿਆ ਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਸਰਕਾਰ ਵੱਲੋਂ ਜੋ ਵਾਅਦੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਹਨ ਉਨ੍ਹਾਂ ਨੂੰ ਤੁਰੰਤ ਪ੍ਰਭਾਵੀ ਬਣਾਇਆ ਜਾਵੇਗਾ।