ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਸੁਵਿਧਾਵਾਂ ਮੁੱਹਈਆ ਕਰਵਾਈਆ ਜਾ ਰਹੀਆਂ ਹਨ। ਜਿੱਥੇ ਇੱਕ ਪਾਸੇ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਸੋਧੇ ਗਏ ਨਵੇਂ ਖੇਤੀ ਕਾਨੂੰਨਾਂ ਉੱਪਰ ਆਪਣਾ ਵਿਰੋਧ ਜਤਾਉਣ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਉਧਰ ਦੂਜੇ ਪਾਸੇ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਿੱਥੀਆਂ ਹੋਈਆਂ ਯੋਜਨਾਵਾਂ ਨੂੰ ਅੰਜ਼ਾਮ ਦੇ ਰਹੀ ਹੈ। ਜਿਸ ਦੇ ਤਹਿਤ ਹੁਣ ਦੇਸ਼ ਦੇ ਵੱਖ-ਵੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਿਸਾਨਾਂ ਦੀ ਮਾਲੀ ਹਾਲਤ ਨੂੰ ਸੁਧਾਰਨ ਲਈ ਇੱਕ ਵਿਸ਼ੇਸ਼ ਆਰਥਿਕ ਪੈਕੇਜ ਦੀ ਮਦਦ ਨਾਲ ਕੇਂਦਰ ਸਰਕਾਰ ਪੈਸੇ ਜਮ੍ਹਾਂ ਕਰਵਾਉਣ ਜਾ ਰਹੀ ਹੈ।
ਕੇਂਦਰ ਸਰਕਾਰ ਵੱਲੋਂ ਕੋਰੋਨਾ ਸੰ-ਕ-ਟ ਕਾਲ ਸਮੇਂ ਜ਼ਰੂਰਤਮੰਦ ਲੋਕਾਂ ਨੂੰ ਵੀ ਮਦਦ ਮੁਹੱਈਆ ਕਰਵਾਈ ਗਈ ਸੀ। ਅਤੇ ਹੁਣ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਅਧੀਨ ਸਰਕਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2000 ਰੁਪਏ ਦੀ ਕਿਸ਼ਤ ਜਮ੍ਹਾਂ ਕਰਵਾਉਣ ਜਾ ਰਹੀ ਹੈ। ਇਸ ਯੋਜਨਾ ਦੀ ਸ਼ੁਰੂਆਤ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ ਸੀ। 31 ਮਾਰਚ ਤੱਕ ਜਰੂਰੀ ਇਹ ਕੰਮ ਕਰਨਾ ਹੋਵੇਗਾ ਨਹੀਂ ਤਾਂ ਨੁਕਸਾਨ ਹੋ ਸਕਦਾ ਹੈ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਅਗਲੀ ਕਿਸ਼ਤ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋਣ ਜਾ ਰਹੀ ਹੈ। ਸਰਕਾਰ ਵੱਲੋਂ ਸਭ ਕਿਸਾਨਾਂ ਨੂੰ ਇਕ ਨਵਾਂ ਆਦੇਸ਼ ਦਿਤਾ ਗਿਆ ਹੈ। ਜਿਸ ਵਿਚ ਸਾਰੇ ਕਿਸਾਨਾਂ ਨੂੰ ਆਪਣੇ ਬੈਂਕ ਖਾਤਿਆਂ ਨੂੰ ਆਧਾਰ ਦੇ ਨਾਲ ਲਿੰਕ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਉੱਥੇ ਇਹ ਵੀ ਦੱਸਿਆ ਗਿਆ ਹੈ ਕਿ ਇਹ ਸਮਾਂ 31 ਮਾਰਚ 2021 ਤੱਕ ਦਿੱਤਾ ਗਿਆ ਹੈ। ਇਸ ਤੋਂ ਬਿਨਾਂ ਕਿਸਾਨਾਂ ਨੂੰ ਭਾਰੀ ਮੁ-ਸ਼-ਕ-ਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨਾਂ ਵੱਲੋਂ ਆਧਾਰ ਦੀ ਰਜਿਸਟ੍ਰੇਸ਼ਨ ਕਰਵਾਈ ਜਾਣ ਨਾਲ ਯੋਜਨਾ ਦਾ ਫਾਇਦਾ ਲੈਂਦੇ ਹੋਏ ਕਿਸਾਨਾਂ ਦੇ ਖਾਤਿਆਂ ਵਿੱਚ 4 ਹਜ਼ਾਰ ਰੁਪਏ ਦਿੱਤੇ ਜਾਣਗੇ।
ਕਿਸਾਨਾਂ ਨੂੰ ਦੋ ਕਿਸ਼ਤਾਂ ਇਕੱਠੇ ਹੀ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਤਿੰਨ ਕਿਸ਼ਤਾਂ ਦੇ ਜ਼ਰੀਏ 6 ਹਜ਼ਾਰ ਰੁਪਇਆ ਸਾਲ ਵਿੱਚ ਕਿਸਾਨਾਂ ਦੇ ਖਾਤੇ ਵਿੱਚ ਜਮ੍ਹਾਂ ਕਰਵਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਯੋਜਨਾ ਦਾ ਫਾਇਦਾ ਬਹੁਤ ਸਾਰੇ ਕਿਸਾਨ ਲੈ ਚੁੱਕੇ। 31 ਮਾਰਚ ਤੱਕ ਬੈਂਕ ਖਾਤੇ ਨੂੰ ਅਧਾਰ ਨਾਲ ਲਿੰਕ ਨਾ ਕਰਵਾਉਣ ਤੇ ਕਿਸਾਨਾਂ ਨੂੰ ਭਾਰੀ ਮੁਸ਼ਕਲ ਹੋ ਸਕਦੀ ਹੈ।
Previous Postਵਿਦੇਸ਼ ਚ ਪੰਜਾਬੀ ਕੁੜੀ ਨੂੰ ਦਿੱਤੀ ਗਈ ਇਸ ਤਰਾਂ ਮੌਤ , ਛਾਈ ਸੋਗ ਦੀ ਲਹਿਰ
Next Postਨੌਕਰੀ ਕਰਨ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ – ਹੋਣ ਲੱਗਾ ਇਹ ਕੰਮ