4 ਮਹੀਨੇ ਪਹਿਲਾਂ ਯੂਰਪ ਗਏ ਮੁੰਡੇ ਨੂੰ ਮਿਲੀ ਇਸ ਤਰਾਂ ਅਚਾਨਕ ਮੌਤ, ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਬੇਰੁਜ਼ਗਾਰੀ ਦੇ ਚਲਦੇ ਹੋਏ ਵਿਦੇਸ਼ਾਂ ਦਾ ਰੁੱਖ ਕੀਤਾ ਜਾ ਰਿਹਾ ਹੈ ਉਥੇ ਹੀ ਵਿਦੇਸ਼ ਜਾਣ ਵਾਸਤੇ ਇਨ੍ਹਾਂ ਪੰਜਾਬੀ ਨੌਜਵਾਨਾਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਕਮਾਈ ਵੀ ਲਗਾ ਦਿੱਤੀ ਜਾਂਦੀ ਹੈ ਤਾਂ ਜੋ ਵਿਦੇਸ਼ਾਂ ਵਿਚ ਮਿਹਨਤ ਕਰਕੇ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਵਧੀਆ ਢੰਗ ਨਾਲ ਕਰ ਸਕਣ ਅਤੇ ਆਪਣੇ ਪਰਵਾਰ ਦੀਆਂ ਸਾਰੀਆਂ ਖੁਸ਼ੀਆਂ ਨੂੰ ਬਰਕਰਾਰ ਰੱਖ ਸਕਣ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿਥੇ ਇਨ੍ਹਾਂ ਪੰਜਾਬੀ ਨੌਜਵਾਨਾਂ ਵੱਲੋਂ ਦਿਨ-ਰਾਤ ਇੱਕ ਕਰ ਕੇ ਸਖ਼ਤ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਹੈ। ਉਥੇ ਹੀ ਆਪਣੇ ਪੂਰੇ ਮਹੀਨੇ ਦੀ ਮਿਹਨਤ ਦੀ ਕਮਾਈ ਪੰਜਾਬ ਵਸਦੇ ਆਪਣੇ ਪਰਵਾਰਾਂ ਨੂੰ ਭੇਜੀ ਜਾਂਦੀ ਹੈ ਤਾਂ ਜੋ ਉਹ ਆਪਣਾ ਗੁਜ਼ਾਰਾ ਕਰ ਸਕਣ।

ਵਿਦੇਸ਼ਾਂ ਵਿੱਚ ਗਏ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਜਿੱਥੇ ਉਨ੍ਹਾਂ ਦੀ ਜ਼ਿੰਦਗੀ ਵਾਸਤੇ ਦੁਆ ਮੰਗੀ ਜਾਂਦੀ ਹੈ। ਉਥੇ ਹੀ ਉਨ੍ਹਾਂ ਦੇ ਸੁੱਖ ਸ਼ਾਂਤੀ ਨਾਲ ਘਰ ਵਾਪਸ ਆਉਣ ਵਾਸਤੇ ਵੀ ਦੁਆਵਾ ਕੀਤੀਆਂ ਜਾਂਦੀਆਂ ਹਨ। ਪਰ ਉਨ੍ਹਾਂ ਦੇ ਪਰਤਣ ਤੋਂ ਪਹਿਲਾਂ ਉਨ੍ਹਾਂ ਨਾਲ ਜੁੜੀਆਂ ਹੋਈਆਂ ਮੰਦਭਾਗੀਆਂ ਖ਼ਬਰਾਂ ਆ ਜਾਂਦੀਆਂ ਹਨ। ਹੁਣ ਇੱਥੇ ਚਾਰ ਮਹੀਨੇ ਪਹਿਲਾਂ ਹੀ ਵਿਦੇਸ਼ ਗਏ ਮੁੰਡੇ ਦੀ ਭਿਆਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਪਰਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁੱਖ ਭਰੀ ਖਬਰ ਹਲਕਾ ਚੱਬੇਵਾਲ ਦੇ ਅਧੀਨ ਆਉਂਦੇ ਪਿੰਡ ਸੋਨਾ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦੇ ਇੱਕ ਨੌਜਵਾਨ ਦੀ ਵਿਦੇਸ਼ ਵਿਚ ਹੋਈ ਮੌਤ ਦੀ ਖਬਰ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਦੱਸਿਆ ਗਿਆ ਹੈ ਕਿ ਇਸ ਪਿੰਡ ਦਾ ਰਹਿਣ ਵਾਲਾ 34 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਚਾਰ ਮਹੀਨੇ ਪਹਿਲਾਂ ਹੀ ਰੋਜ਼ੀ ਰੋਟੀ ਦੀ ਖਾਤਰ ਪੁਰਤਗਾਲ ਵਿਖੇ ਗਿਆ ਸੀ। ਜਿੱਥੇ ਉਸ ਵੱਲੋਂ ਮਿਹਨਤ ਮਜਦੂਰੀ ਕੀਤੀ ਜਾ ਰਹੀ ਸੀ ਕਿ ਉਸ ਦੇ ਪਰਿਵਾਰ ਉੱਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟਿਆ ਜਦੋਂ ਉਨ੍ਹਾਂ ਨੂੰ ਖ਼ਬਰ ਮਿਲੀ ਕਿ ਹਰਪ੍ਰੀਤ ਸਿੰਘ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ ਇਸ ਮਾਮਲੇ ਨੂੰ ਲੈ ਕੇ ਗਲਬਾਤ ਕੀਤੀ ਗਈ ਅਤੇ ਮਦਦ ਦੀ ਗੁਹਾਰ ਲਗਾਈ ਗਈ ਹੈ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਂਦੀ ਜਾਵੇ। ਜਿਸ ਵਾਸਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਿੰਘ ਵੱਲੋਂ ਹਰ ਸੰਭਵ ਸਹਾਇਤਾ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ ਅਤੇ ਪੰਜ ਸਾਲਾਂ ਦੀ ਬੇਟੀ ਛੱਡ ਗਿਆ ਹੈ।