40 ਤੋਂ ਵੱਧ ਫਿਲਮਾਂ ਚ ਕੰਮ ਕਰਨ ਵਾਲੀ ਇਸ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਮੌਤ, ਬੋਲੀਵੁੱਡ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਬੀਤੇ 2 ਸਾਲਾਂ ਦੌਰਾਨ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ। ਉਥੇ ਹੀ ਵਾਪਰਨ ਵਾਲੇ ਵੱਖ ਵੱਖ ਸੜਕ ਹਾਦਸਿਆਂ ਅਤੇ ਬਿਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਹੋਰ ਕਈ ਦੁਰਘਟਨਾਵਾਂ ਦਾ ਸ਼ਿਕਾਰ ਹੋਣ ਵਾਲੀਆਂ ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਦੀ ਕਮੀ ਉਹਨਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਮਹਾਂਰਾਸ਼ਟਰ ਕਰੋਨਾ ਕਾਰਨ ਜਿੱਥੇ ਬਹੁਤ ਜ਼ਿਆਦਾ ਪ੍ਰਭਾਵਿਤ ਹੋਇਆ ਅਤੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਦੀ ਚਪੇਟ ਵਿੱਚ ਆਉਣ ਨਾਲ ਹੀ ਇਸ ਦੁਨੀਆਂ ਤੋਂ ਤੁਰ ਗਈਆਂ। ਆਏ ਦਿਨ ਵੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ 40 ਤੋਂ ਵੱਧ ਫ਼ਿਲਮਾਂ ਵਿਚ ਕੰਮ ਕਰਨ ਵਾਲੀ ਮਸ਼ਹੂਰ ਫਿਲਮੀ ਹਸਤੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਡਾਂਸਰ ਸ਼ੀਲਾਂ ਵਾਜ਼ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਵੱਲੋਂ ਜਿੱਥੇ ਉੱਨੀ ਸੌ ਪਜਾਹ ਅਤੇ ਉੱਨੀ ਸੌ ਸੱਠ ਦੇ ਦਹਾਕਿਆਂ ਵਿੱਚ ਅਨੇਕਾਂ ਹੀ ਹਿੰਦੀ ਫ਼ਿਲਮਾਂ ਦੇ ਸਦਾਬਹਾਰ ਗਾਣਿਆਂ ਵਿਚ ਡਾਂਸ ਕੀਤਾ ਗਿਆ ਸੀ। 40 ਤੋਂ ਵਧੇਰੇ ਫ਼ਿਲਮਾਂ ਵਿਚ ਕੰਮ ਕਰਨ ਵਾਲੀ ਇਸ ਅਭਿਨੇਤਰੀ ਸ਼ੀਲਾ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਕਿਉਂਕਿ ਉਨ੍ਹਾਂ ਦੇ ਗੀਤਾਂ ਨੂੰ ਜਿੱਥੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਬੇਹੱਦ ਪਿਆਰ ਕੀਤਾ ਜਾਂਦਾ ਸੀ ਉਨ੍ਹਾਂ ਦੇ ਗੀਤਾਂ ਤੇ ਅੱਜ ਵੀ ਲੋਕ ਨੱਚਣ ਲਈ ਮਜ਼ਬੂਰ ਹੋ ਜਾਂਦੇ ਹਨ। ਉਨ੍ਹਾਂ ਵੱਲੋਂ ਫਿਲਮਾਂ ਦੇ ਵਿੱਚ ਡਾਂਸ ਕਰਨ ਦੀ ਸ਼ੁਰੂਆਤ ਦੇ ਦੌਰਾਨ ਜਿੱਥੇ ਆਪਣੇ ਪਰਵਾਰ ਨੂੰ ਮਨਾਉਣਾ ਪਿਆ ਸੀ, ਉਥੇ ਹੀ ਕਈ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਉਨ੍ਹਾਂ ਵੱਲੋਂ ਆਪਣੀ ਹਿੰਮਤ ਸਦਕਾ ਹੀ ਫ਼ਿਲਮਾਂ ਦੇ ਵਿਚ ਡਾਂਸਰ ਦੇ ਤੌਰ ਤੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਸੀ। 90 ਸਾਲਾਂ ਦੀ ਉਮਰ ਵਿੱਚ ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।

ਉਥੇ ਹੀ ਉਨ੍ਹਾਂ ਦੇ ਉਹ ਪ੍ਰਸਿੱਧ ਗੀਤ ਜਿਨ੍ਹਾਂ ਵਿੱਚ ਲੈ ਕੇ ਪਹਿਲਾ ਪਹਿਲਾ ਪਿਆਰ, ਰਮਈਆ ਵਿਸ਼ਾਲ ਵੈਯਾ ਆਦ ਹੋਰ ਵੀ ਬਹੁਤ ਸਾਰੇ ਗੀਤ ਸ਼ਾਮਲ ਹਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਹਸਤੀਆਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।