ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਬੀਤੇ ਡੇਢ ਮਹੀਨੇ ਤੋਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੇ ਜਾਰੀ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਇਸ ਪ੍ਰਦਰਸ਼ਨ ਦੌਰਾਨ ਵੱਖ ਵੱਖ ਥਾਵਾਂ ਉੱਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਨ੍ਹਾਂ ਥਾਵਾਂ ਵਿੱਚ ਰੇਲ ਮਾਰਗ, ਰੇਲਵੇ ਸਟੇਸ਼ਨ, ਅਡਾਨੀ ਅਤੇ ਅੰਬਾਨੀ ਦੇ ਸ਼ੋਪਿੰਗ ਮਾਲ, ਗੋਦਾਮ, ਪੈਟਰੋਲ ਪੰਪ ਅਤੇ ਟੋਲ ਪਲਾਜ਼ੇ ਸ਼ਾਮਲ ਹਨ।
ਕੇਂਦਰ ਸਰਕਾਰ ਵੱਲੋਂ ਇਸ ਮਸਲੇ ਦੇ ਹੱਲ ਲਈ ਕਿਸਾਨਾਂ ਨੂੰ ਕਈ ਵਾਰੀ ਗੱਲਬਾਤ ਦਾ ਸੱਦਾ ਵੀ ਦਿੱਤਾ ਹੈ ਪਰ ਇਸ ਸਥਿਤੀ ਦਾ ਨਿਪਟਾਰਾ ਨਹੀਂ ਹੋ ਸਕਿਆ। ਕਿਸਾਨ ਸਰਕਾਰ ਉਪਰ ਇਲਜ਼ਾਮ ਲਗਾਉਂਦੇ ਹਨ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਇਨ੍ਹਾਂ ਬਾਰੇ ਪਾਠ ਪੜ੍ਹਾਉਣਾ ਸ਼ੁਰੂ ਕਰ ਦਿੰਦੇ ਹਨ। ਸਾਨੂੰ ਕਾਨੂੰਨ ਬਾਰੇ ਜਾਣਕਾਰੀ ਹੈ ਪਰ ਜੋ ਕਾਨੂੰਨ ਅੰਨਦਾਤੇ ਦੇ ਹੱਕਾਂ ਨੂੰ ਹੀ ਮਾਰ ਦੇਵੇ ਉਸ ਨੂੰ ਅਸੀਂ ਕਦੇ ਵੀ ਆਪਣੇ ਉੱਪਰ ਲਾਗੂ ਨਹੀਂ ਹੋਣ ਦੇਵਾਂਗੇ।
ਕਿਸਾਨਾਂ ਨੂੰ ਵੱਖ-ਵੱਖ ਥਾਵਾਂ ਉਤੇ ਸਮੇਂ-ਸਮੇਂ ਉੱਪਰ ਪੰਜਾਬ ਸੂਬੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਲੀਡਰਾਂ ਵੱਲੋਂ ਸੰਬੋਧਤ ਕੀਤਾ ਜਾਂਦਾ ਹੈ। ਅਜਿਹੇ ਵਿੱਚ ਹੀ ਜਥੇਬੰਦੀਆਂ ਵੱਲੋਂ ਇੱਕ ਵੱਡਾ ਬਿਆਨ ਜਾਰੀ ਕਰਕੇ ਰੇਲ-ਰੋਕੋ ਅੰਦੋਲਨ ਨੂੰ 6 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਰਨਲ ਸਕੱਤਰ ਸਰਵਨ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ, ਤਰਸੇਮ ਸਿੰਘ ਕਪੂਰਥਲਾ ਆਦਿ ਬੁਲਾਰਿਆਂ ਨੇ ਆਪਣੇ ਵਿਚਾਰ ਕਿਸਾਨਾਂ ਸਾਹਮਣੇ ਪੇਸ਼ ਕੀਤੇ।
ਅਤੇ ਇਸ ਦੌਰਾਨ ਹੀ 5 ਨਵੰਬਰ ਨੂੰ ਕੌਮੀ ਬੰਦ ਦਾ ਨਾਆਰਾ ਵੀ ਲਗਾਇਆ ਗਿਆ। ਅਤੇ ਇਸ ਬੰਦ ਨੂੰ ਸਫ਼ਲ ਕਰਨ ਲਈ ਵਿਉਂਤਬੰਦੀ ਕੀਤੀ ਗਈ ਹੈ ਜਿਸ ਨਾਲ ਪੰਜਾਬ ਵਿੱਚ ਕਈ ਥਾਵਾਂ ਉੱਤੇ 5 ਅਕਤੂਬਰ ਨੂੰ ਜਾਮ ਲਗਾਏ ਜਾਣਗੇ। ਸੂਬੇ ਦੀ ਕਾਂਗਰਸ ਸਰਕਾਰ ਉੱਤੇ ਵਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੀ ਦੋਗਲੀ ਚੱਲ ਰਹੀ ਹੈ ਜੋ ਕਿਸਾਨਾਂ ਵਿੱਚ ਫੁੱਟ ਪਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰ ਰਹੀ।
ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਵਪਾਰੀਆਂ ਨੂੰ ਪੂਰੀ ਤਰ੍ਹਾਂ ਤਬਾਹ ਕਰਨਾ ਚਾਹੁੰਦੀ ਹੈ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਨ ਵੇਲੇ ਰਣਜੀਤ ਸਿੰਘ ਕਲੇਰਬਾਲਾ, ਸੁਖਦੇਵ ਸਿੰਘ ਚਾਟੀਵਿੰਡ, ਬਲਦੇਵ ਸਿੰਘ, ਹਰਬਿੰਦਰ ਸਿੰਘ ਭਲਾਈਪੁਰ, ਗੁਰਭੇਜ ਸਿੰਘ ਸੂਰੋਪੱਡਾ, ਹਰਭਜਨ ਸਿੰਘ ਵੈਰੋਨੰਗਲ, ਜੋਬਨਰੂਪ ਸਿੰਘ ਜਲਾਲਉਸਮਾਂ, ਰਛਪਾਲ ਸਿੰਘ ਪੱਠੂਚੱਕ, ਗੁਰਬਿੰਦਰ ਸਿੰਘ ਉਦੋਕੇ, ਗੁਰਦੀਪ ਸਿੰਘ ਰਾਮਦੀਵਾਲੀ, ਬਲਕਾਰ ਸਿੰਘ ਮਹਿਸਮਪੁਰ, ਬਲਵਿੰਦਰ ਸਿੰਘ ਕਲੇਰਬਾਲਾ, ਜਗੀਰ ਸਿੰਘ ਬੁੱਟਰ, ਬਲਦੇਵ ਸਿੰਘ ਸੈਦੋਲੇਹਲ, ਲਖਵਿੰਦਰ ਸਿੰਘ ਮਹਿਤਾ ਚੌਂਕ ਆਦਿ ਆਗੂ ਵੀ ਹਾਜ਼ਰ ਸਨ।
Previous Postਹੁਣੇ ਹੁਣੇ ਪੰਜਾਬ ਚ ਇਥੇ ਲਗੇ ਲਾਸ਼ਾਂ ਦੇ ਢੇਰ , ਮੌਕੇ ਤੇ ਹੀ ਕਈ ਮਰੇ ਛਾਇਆ ਸੋਗ
Next Postਪੰਜਾਬ ਚ ਇਥੇ 8 ਮੈਂਬਰ ਇੱਕੋ ਪਰਿਵਾਰ ਦੇ ਨਿਕਲੇ ਕੋਰੋਨਾ ਪੀੜਤ, ਫੈਲੀ ਦਹਿਸ਼ਤ