ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਚਲਦੇ ਹੋਏ ਸਾਰੇ ਦੇਸ਼ ਆਰਥਿਕ ਮੰਦੀ ਨਾਲ ਜੂਝ ਰਹੇ ਹਨ। ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਵਿਦੇਸ਼ ਜਾਣ ਦੇ ਸੁਪਨੇ ਅਧੂਰੇ ਰਹਿ ਗਏ ਹਨ। ਇਸ ਲਈ ਬਹੁਤ ਸਾਰੇ ਲੋਕ ਕਰੋਨਾ ਦੇ ਖਤਮ ਹੋਣ ਦਾ ਇੰਤਜਾਰ ਕਰ ਰਹੇ ਹਨ। ਬਹੁਤ ਸਾਰੇ ਦੇਸ਼ਾਂ ਦੇ ਲੋਕ ਕੰਮਕਾਰ ਦੇ ਸਿਲਸਿਲੇ ਵਿਚ ਵਿਦੇਸ਼ ਜਾਂਦੇ ਹਨ। ਹਰ ਇਨਸਾਨ ਵਿਦੇਸ਼ ਜਾਣ ਦੀ ਇੱਛਾ ਰੱਖਦਾ ਹੈ। ਕੁਝ ਲੋਕ ਵਿਦੇਸ਼ ਖੁਸ਼ੀ ਨਾਲ ਜਾਂਦੇ ਹਨ ਅਤੇ ਕੁੱਝ ਘਰ ਦੀਆਂ ਮਜਬੂਰੀਆਂ ਨੂੰ ਪੂਰੇ ਕਰਨ ਲਈ। ਤਾਂ ਜੋ ਉਹ ਆਪਣੇ ਪਰਵਾਰ ਨੂੰ ਇਕ ਵਧੀਆ ਪਰਵਰਿਸ਼ ਦੇ ਸਕਣ।
ਗੱਲ ਕੀਤੀ ਜਾਵੇ ਬਾਹਰਲੇ ਦੇਸ਼ਾਂ ਦੀ ਖੂਬਸੂਰਤੀ ਦੀ ਤਾਂ ਬਹੁਤ ਸਾਰੇ ਦੇਸ਼ਾਂ ਦੀ ਖੂਬਸੂਰਤੀ ਵੀ ਲੋਕਾਂ ਨੂੰ ਆਪਣੇ ਵੱਲ ਖਿੱਚ ਕੇ ਲੈ ਜਾਂਦੀ ਹੈ। ਉੱਥੋਂ ਦਾ ਮਾਹੌਲ, ਉਥੋਂ ਦੀ ਖੂਬਸੂਰਤੀ ਅਤੇ ਉਥੇ ਬਹੁਤ ਸਾਰੇ ਆਮਦਨ ਦੇ ਸਾਧਨ, ਜਿਨ੍ਹਾਂ ਦੇ ਕਾਰਨ ਬਹੁਤ ਸਾਰੇ ਭਾਰਤੀ ਵਿਦੇਸ਼ਾਂ ਵੱਲ ਖਿੱਚੇ ਜਾਂਦੇ ਹਨ। ਅੱਜ ਦੇ ਦੌਰ ਦੇ ਵਿੱਚ ਵਿਦਿਆਰਥੀਆਂ ਅਤੇ ਹੋਰ ਬਹੁਤ ਸਾਰੇ ਲੋਕਾਂ ਦੀ ਪਹਿਲੀ ਪਸੰਦ ਕੈਨੇਡਾ ਹੈ। 6 ਮਈ ਤੋਂ ਕੈਨੇਡਾ ਵਿੱਚ ਗਿਆ ਵੱਡਾ ਐਲਾਨ , ਠਾਹ ਠਾਹ ਪੱਕੇ ਹੋਣਗੇ ਲੋਕ, ਲੱਗਣਗੀਆਂ ਮੌਜਾਂ, ਜਿਸ ਸਬੰਧੀ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿੱਚ ਬਹੁਤ ਸਾਰੇ ਲੋਕਾਂ ਦਾ ਸੁਪਨਾ ਪੂਰਾ ਹੋ ਜਾਵੇਗਾ। ਕਿਉਂਕਿ ਕੈਨੇਡਾ ਸਰਕਾਰ ਵੱਲੋਂ 90 ਹਜ਼ਾਰ ਅੰਤਰਰਾਸ਼ਟਰੀ ਵਿਦਿਆਰਥੀ ਗ੍ਰੈਜੂਏਟ ਅਤੇ ਜ਼ਰੂਰੀ ਕਰਮਚਾਰੀਆਂ ਨੂੰ ਪੀ ਆਰ ਬਣਨ ਦੇ ਲਈ ਸੱਦਾ ਦਿੱਤਾ ਗਿਆ ਹੈ।ਇਸ ਸਬੰਧੀ ਕੈਨੇਡਾ 6 ਮਈ ਤੋਂ ਅਰਜ਼ੀਆਂ ਲੈਣੀਆਂ ਸ਼ੁਰੂ ਕਰੇਗਾ। ਜਿਸ ਵਿਚ ਤਿੰਨ ਧਰਾਵਾਂ ਹੇਠ ਇਹ ਅਰਜ਼ੀਆਂ ਲਈਆਂ ਜਾਣਗੀਆ। ਅਸਥਾਈ ਹੈਲਥ ਵਰਕਰਾਂ ਲਈ 20,000 ਅਰਜ਼ੀਆਂ ਲਈਆਂ ਜਾਣਗੀਆਂ। ਹੋਰ ਚੁਣੇ ਜ਼ਰੂਰੀ ਕਿੱਤਿਆਂ ਵਿਚ ਅਸਥਾਈ ਕਰਮਚਾਰੀਆਂ ਲਈ 30,000 ਬਿਨੈ ਪੱਤਰ, ਕੈਨੇਡਾ ਸੰਸਥਾ ਤੋਂ ਗ੍ਰੈਜੂਏਟ ਹੋਏ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ 40,000 ਅਰਜ਼ੀਆਂ ਲਈਆਂ ਜਾਣਗੀਆਂ।
ਇਹ ਪ੍ਰਕਿਰਿਆ 6 ਮਈ 2021 ਤੋਂ ਸ਼ੁਰੂ ਹੋ ਕੇ 5 ਨਵੰਬਰ 2021 ਤੱਕ ਜਾਰੀ ਰਹੇਗੀ। ਇਸ ਦਾ ਐਲਾਨ ਇਮੀਗ੍ਰੇਸ਼ਨ ਮੰਤਰੀ ਈ ਐਲ ਮੈਂਡੀਸੀਨੋ ਵੱਲੋਂ ਕੀਤਾ ਗਿਆ ਹੈ। ਇਹ ਵਿਸ਼ੇਸ਼ ਨੀਤੀਆਂ ਅਸਥਾਈ ਵਰਕਰਾਂ ਅਤੇ ਅੰਤਰਰਾਸ਼ਟਰੀ ਗ੍ਰੈਜੂਏਟ ਨੂੰ ਸਥਾਈ ਰੁਤਬਾ ਪ੍ਰਦਾਨ ਕਰਨਗੀਆਂ,ਜੋ ਪਹਿਲਾਂ ਹੀ ਕੈਨੇਡਾ ਵਿੱਚ ਹਨ। ਇਹ ਅਰਜ਼ੀਆਂ ਅਗਲੇ ਮਹੀਨੇ ਖੁਲ੍ਹਣ ਜਾ ਰਹੀਆਂ ਹਨ, ਜਿਸ ਵਿਚ 90 ਹਜ਼ਾਰ ਲੋਕਾਂ ਨੂੰ ਪੀ ਆਰ ਬਣਨ ਦਾ ਮੌਕਾ ਮਿਲੇਗਾ।
Home ਤਾਜਾ ਖ਼ਬਰਾਂ 6 ਮਈ ਤੋਂ ਕਨੇਡਾ ਚ ਹੋ ਗਿਆ ਇਹ ਵੱਡਾ ਐਲਾਨ ਠਾਹ ਠਾਹ ਪੱਕੇ ਹੋਣਗੇ ਲੋਕ , ਲਗਣ ਗੀਆਂ ਮੌਜਾਂ – ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
6 ਮਈ ਤੋਂ ਕਨੇਡਾ ਚ ਹੋ ਗਿਆ ਇਹ ਵੱਡਾ ਐਲਾਨ ਠਾਹ ਠਾਹ ਪੱਕੇ ਹੋਣਗੇ ਲੋਕ , ਲਗਣ ਗੀਆਂ ਮੌਜਾਂ – ਤਾਜਾ ਵੱਡੀ ਖਬਰ
Previous Postਅਚਾਨਕ ਹੁਣੇ ਹੁਣੇ ਇਥੇ ਰਾਤ ਦੇ ਕਰਫਿਊ ਦਾ ਬਦਲਿਆ ਸਮਾਂ – ਆਈ ਤਾਜਾ ਵੱਡੀ ਖਬਰ
Next Postਹੁਣੇ ਹੁਣੇ ਸਿੰਘੂ ਬਾਰਡਰ ਤੋਂ ਆਈ ਵੱਡੀ ਖਬਰ , ਲੱਗੀ ਭਿਆਨਕ ਅੱਗ ਮਚੀ ਹਾਹਾਕਾਰ