7.3 ਤੀਬਰਤਾ ਵਾਲਾ ਜ਼ਬਰਦਸਤ ਭੁਚਾਲ ਆਉਣ ਕਾਰਨ ਇਥੇ ਕੰਬੀ ਧਰਤੀ

ਆਈ ਤਾਜਾ ਵੱਡੀ ਖਬਰ

ਦੁਨੀਆਂ ਭਰ ਵਿੱਚ ਆ ਰਹੀਆਂ ਕੁਦਰਤੀ ਆਫਤਾਵਾਂ ਲੋਕਾਂ ਦੇ ਲਈ ਇੱਕ ਵੱਡਾ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਜਿਸ ਦੌਰਾਨ ਕਈ ਵਾਰ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਹੁਣ ਤਾਜ਼ਾ ਮਾਮਲਾ ਸਾਂਝਾ ਕਰਾਂਗੇ , ਜਿੱਥੇ ਸਵੇਰੇ ਸਵੇਰੇ ਜਬਰਦਸਤ ਭੁਚਾਲ ਦੇ ਝਟਕਿਆਂ ਦੇ ਕਾਰਨ ਧਰਤੀ ਕੰਬ ਉੱਠੀ ਤੇ ਇਸ ਭੁਚਾਲ ਦੀ ਤੀਵਰਤਾ 7.3 ਦੱਸੀ ਜਾ ਰਹੀ ਹੈ। ਜਿਸ ਕਾਰਨ ਲੋਕਾਂ ਵਿੱਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਸ਼ਾਂਤ ਮਹਾਸਾਗਰ ‘ਚ ਸਥਿਤ ਇੱਕ ਟਾਪੂ ਦੇਸ਼ ਵਾਨੂਅਤੂ ‘ਚ ਅੱਜ ਸਵੇਰੇ ਧੜਕਸਾਰ ਭੁਚਾਲ ਦੇ ਝਟਕਿਆਂ ਕਾਰਨ ਧਰਤੀ ਕੰਬ ਉੱਠੀ । ਜਿਸ ਕਾਰਨ ਲੋਕ ਡਰ ਕੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਦੱਸ ਦਈਏ ਕਿ ਦੱਖਣੀ ਪ੍ਰਸ਼ਾਂਤ ਮਹਾਸਾਗਰ ‘ਚ ਵਾਨੂਅਤੂ ਦੇ ਤੱਟ ‘ਤੇ 7.3 ਤੀਬਰਤਾ ਦਾ ਭੂਚਾਲ ਆਇਆ । ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਹ ਭੂਚਾਲ ਇੰਨਾ ਜ਼ਬਰਦਸਤ ਸੀ ਕਿ ਲੋਕ ਸਹਿਮ ਗਏ। ਜਿਸ ਦੀਆਂ ਕੁਝ ਵੀਡੀਓਜ ਸੋਸ਼ਲ ਮੀਡੀਆ ਦੇ ਉੱਪਰ ਵੀ ਕਾਫੀ ਵਾਇਰਲ ਹੋ ਰਹੀਆਂ ਹਨ , ਜਿਨਾਂ ਵਿੱਚ ਹਾਲਾਤਾਂ ਨੂੰ ਵੇਖਿਆ ਜਾ ਸਕਦਾ ਹੈ ਕਿ ਜਦੋਂ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ ਤਾਂ ਲੋਕ ਕਿੰਝ ਆਪਣੇ ਘਰਾਂ ਤੋਂ ਬਾਹਰ ਨਿਕਲਦੇ ਹੋਏ ਦਿਖਾਈ ਦਿੰਦੇ ਹਨ। ਉਧਰ ਭੂਚਾਲ ਤੋਂ ਬਾਅਦ ਇੱਥੋਂ ਦੇ ਲੋਕਾਂ ਨੂੰ ਸੁਨਾਮੀ ਦੀ ਚਿਤਾਵਨੀ ਵੀ ਦਿੱਤੀ ਗਈ ਹੈ । ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ 57 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ ਤੇ ਇਸ ਦਾ ਕੇਂਦਰ ਟਾਪੂ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਪੋਰਟ ਵਿਲਾ ਨੇੜੇ ਸੀ। ਫਿਲਹਾਲ ਇਸ ਭੁਚਾਲ ਕਾਰਨ ਕਿੰਨੇ ਕੁ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋਇਆ , ਇਸ ਸਬੰਧੀ ਕੋਈ ਵੀ ਜਾਣਕਾਰੀ ਸਪਸ਼ਟ ਪ੍ਰਾਪਤ ਨਹੀਂ ਹੋ ਸਕੀ । ਪਰ ਭੁਚਾਲ ਦੇ ਝਟਕੇ ਇੰਨੇ ਜ਼ਿਆਦਾ ਜ਼ਬਰਦਸਤ ਸੀ ਕਿ ਲੋਕ ਡਰ ਗਏ , ਤੇ ਡਰ ਦੇ ਮਾਰੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ।