ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਜਿੱਥੇ ਕਿਸਾਨ ਅਜੇ ਵੀ ਕਰ ਰਹੇ ਹਨ। ਕਿਸਾਨਾਂ ਵੱਲੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਹਰ ਦਿਨ, ਤਿਉਹਾਰ ਸਰਹੱਦ ਉੱਪਰ ਹੀ ਮਨਾਇਆ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਹੈ ਕਿ ਜਿਸ ਸਮੇਂ ਤੱਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਉਸ ਸਮੇਂ ਤੱਕ ਸਾਰੇ ਦੇਸ਼ ਦੇ ਕਿਸਾਨ ਇਸੇ ਤਰਾਂ ਮੋਰਚੇ ਤੇ ਡਟੇ ਰਹਿਣਗੇ। ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ 11 ਦੌਰ ਦੀਆਂ ਬੈਠਕ ਬੇਸਿੱਟਾ ਰਹੀਆਂ ਹਨ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਉਥੇ ਹੀ ਕਿਸਾਨਾਂ ਵੱਲੋਂ ਲਗਾਤਾਰ ਕਾਰਪੋਰੇਟ ਘਰਾਣਿਆਂ ਅਤੇ ਭਾਜਪਾ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ 400 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ 70 ਕਿਸਾਨਾਂ ਨੂੰ ਇਸ ਕਾਰਨ ਗਿਰਫ਼ਤਾਰ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਰਕਸ਼ੇਤਰ ਦੇ ਵਿੱਚ ਸੈਣੀ ਧਰਮਸ਼ਾਲਾ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਕਿਸਾਨਾਂ ਦੇ ਵਿਚਕਾਰ ਤਣਾਅ ਹੋਣ ਦੀ ਖਬਰ ਸਾਹਮਣੇ ਆਈ ਹੈ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੈਅੰਤੀ ਸਮਾਗਮ ਦਾ ਆਯੋਜਨ ਭਾਜਪਾ ਪਾਰਟੀ ਵੱਲੋਂ ਕੀਤਾ ਗਿਆ ਸੀ। ਉੱਥੇ ਹੀ ਇਸ ਸਮਾਗਮ ਦੇ ਵਿਰੋਧ ਵਿੱਚ 200 ਦੇ ਕਰੀਬ ਕਿਸਾਨ ਵੀ ਥੀਮ ਪਾਰਕ ਵਿੱਚ ਇਕੱਤਰ ਹੋਏ, ਜਿਨ੍ਹਾਂ ਵੱਲੋਂ ਭਾਜਪਾ ਦਾ ਵਿਰੋਧ ਕੀਤਾ ਗਿਆ। ਪੁਲਿਸ ਵੱਲੋਂ ਬੈਰੀਕੇਟ ਲਗਾ ਕੇ ਕਿਸਾਨਾਂ ਨੂੰ ਸਮਾਗਮ ਵਾਲੀ ਜਗ੍ਹਾ ਤੋਂ 100 ਮੀਟਰ ਪਹਿਲਾਂ ਹੀ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਪੁਲਿਸ ਤੇ ਕਿਸਾਨਾਂ ਵਿਚਕਾਰ ਕੋਈ ਗੱਲਬਾਤ ਨਾ ਹੋਈ ਤਾਂ ਕਿਸਾਨਾਂ ਵੱਲੋਂ ਥੀਮ ਪਾਰਕ ਤੋਂ ਧਰਮਸ਼ਾਲਾ ਵੱਲ ਕੂਚ ਕੀਤਾ ਗਿਆ।
ਉਸ ਸਮੇਂ ਹੀ ਪੁਲਸ ਅਤੇ ਕਿਸਾਨਾਂ ਵਿਚਕਾਰ ਵਿਵਾਦ ਹੋ ਗਿਆ ਜਿਸ ਨੂੰ ਲੈ ਕੇ 70 ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਘਟਨਾ ਬਾਰੇ ਗੱਲਬਾਤ ਕਰਦੇ ਹੋਏ ਬੀਜੇਪੀ ਦੇ ਆਗੂ ਨੇ ਆਖਿਆ ਹੈ ਕਿ ਪੁਲਿਸ ਪ੍ਰਸ਼ਾਸਨ ਵਿਚ ਪਹਿਲਾਂ ਹੀ ਸਟਾਫ ਦੀ ਘਾਟ ਹੋਣ ਕਾਰਨ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਅਜਿਹੀ ਸਥਿਤੀ ਵਿਚ ਪੁਲਸ ਪ੍ਰਸ਼ਾਸਨ ਕਿਸਾਨਾਂ ਨਾਲ ਨਜਿੱਠ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਕਿਸਾਨਾਂ ਵਿੱਚੋਂ ਕੋਈ ਵੀ ਖੇਤੀ ਕਾਨੂੰਨਾਂ ਬਾਰੇ ਸਮਝੌਤੇ ਲਈ ਰਾਜ਼ੀ ਨਹੀਂ ਹੈ।
Previous Postਦੇਸ਼ ਚ ਲਾਕ ਡਾਊਨ ਲਗਣ ਬਾਰੇ ਅਮਿਤ ਸ਼ਾਹ ਦਾ ਆਇਆ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਚ ਇਹਨਾਂ ਇਲਾਕਿਆਂ ਚ ਮੁਕੰਮਲ ਲਾਕ ਡਾਊਨ ਦਾ ਹੋ ਗਿਆ ਹੁਕਮ