ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਕਾਫੀ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਸੰਘਰਸ਼ ਕਰ ਰਹੇ ਹਨ। ਜਿਨ੍ਹਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਕੋਲੋਂ ਇਨ੍ਹਾਂ ਕਾਲ਼ੇ ਕਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਜਿੱਥੇ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ।
ਕਿਸਾਨਾਂ ਵੱਲੋਂ ਸੰਘਰਸ਼ ਨੂੰ ਦਿਨ-ਬ-ਦਿਨ ਤੇਜ਼ ਕੀਤਾ ਜਾ ਰਿਹਾ ਹੈ ਅਤੇ ਬਹੁਤ ਜਗ੍ਹਾ ਉਪਰ ਮਹਾ ਪੰਚਾਇਤਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਜਿਸ ਨਾਲ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜਿਆ ਜਾ ਸਕੇ। ਹੁਣ 8 ਅਪਰੈਲ ਬਾਰੇ ਪੰਜਾਬ ਵਿੱਚ ਇਥੇ ਇਹ ਵੱਡਾ ਐਲਾਨ ਹੋ ਗਿਆ ਹੈ। ਕਿਸਾਨਾਂ ਵੱਲੋਂ ਜਿਥੇ ਪੰਜਾਬ ਦੇ ਵਿੱਚ ਕਈ ਜਗ੍ਹਾ ਉਪਰ ਮਹਾ ਪੰਚਾਇਤਾਂ ਕਰਵਾਈਆਂ ਜਾ ਰਹੀਆਂ ਹਨ। ਉੱਥੇ ਹੀ ਹੁਣ ਮਾਝਾ ਖੇਤਰ ਵਿੱਚ ਪਹਿਲੀ ਮਹਾ ਪੰਚਾਇਤ ਦਾ ਆਯੋਜਨ ਬਟਾਲਾ ਦੀ ਦਾਣਾ ਮੰਡੀ ਵਿੱਚ 8 ਅਪ੍ਰੈਲ ਨੂੰ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਮਹਾ ਪੰਚਾਇਤ ਦੀ ਜਾਣਕਾਰੀ ਕਿਸਾਨ ਆਗੂ ਸਾਬਕਾ ਸੈਨਿਕ ਗੋਲਡੀ ਮਨੀਪੁਰੀਆ ਵੱਲੋਂ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਕੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਹੋਣ ਵਾਲੀ ਮਾਝਾ ਜੋਨ ਦੀ ਪਹਿਲੀ ਮਹਾ ਪੰਚਾਇਤ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 35 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਹਾ ਪੰਚਾਇਤ ਵਿੱਚ ਹਰ ਵਰਗ ਦੇ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ ਜਿਨ੍ਹਾਂ ਵਿੱਚ ਬਹੁਤ ਸਾਰੇ ਮਸ਼ਹੂਰ ਗਾਇਕ ਵੀ ਹਿੱਸਾ ਲੈਣਗੇ। ਉਨ੍ਹਾਂ ਵੱਲੋਂ ਭਾਜਪਾ ਦੀ ਮਲੋਟ ਘਟਨਾ ਨੂੰ ਲੈ ਕੇ ਕਿਹਾ ਕਿ ਲੋਕ ਗੁੱਸੇ ਵਿਚ ਆ ਗਏ ਹਨ।
ਸਰਕਾਰਾਂ ਨੂੰ ਵੀ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ। ਕਰੋਨਾ ਸੰਬੰਧੀ ਲਾਈਆਂ ਗਈਆਂ ਪਾਬੰਦੀਆਂ ਬਾਰੇ ਵੀ ਉਹਨਾਂ ਕਿਹਾ ਕਿ ਅਗਰ ਚੋਣ ਰੈਲੀਆਂ ਅਤੇ ਰਾਜਨੀਤਕ ਸਭਾ ਕਰਵਾਈਆਂ ਜਾ ਸਕਦੀਆਂ ਹਨ, ਤਾਂ ਫਿਰ ਕਿਸਾਨਾਂ ਦੀਆਂ ਮਹਾਪੰਚਾਇਤਾਂ ਵੀ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਿਸਾਨੀ ਸੰਘਰਸ਼ ਨੂੰ ਨੌਜਵਾਨਾਂ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ।
Previous Postਇਸ ਸਕੂਲ ਵਿੱਚ ਪੜ੍ਹਦੇ ਹਨ ਫਿਲਮੀ ਸਿਤਾਰਿਆਂ ਦੇ ਬੱਚੇ-ਫੀਸ ਦੇਖ ਹੋ ਜਾਵੋਂਗੇ ਹੈਰਾਨ
Next Postਘਰ ਵਿੱਚ ਨਹੀਂ ਰਹੇਗੀ ਇੱਕ ਵੀ ਕੀੜੀ ,ਮੱਖੀ ਅਤੇ ਚੂਹਾ ਕਰੋ ਇਹ ਅਦਭੁੱਤ ਉਪਾਅ