9 ਮਹੀਨਿਆਂ ਦੇ ਲੰਬੇ ਇੰਤਜਾਰ ਤੋਂ ਬਾਅਦ ਹੁਣ ਕਿਸਾਨ ਕਰਨ ਲਗੇ ਸਰਕਾਰ ਨੂੰ ਜਗਾਉਣ ਲਈ ਇਹ ਵੱਡਾ ਐਕਸ਼ਨ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਪਿਛਲੇ ਸਾਲ ਲਾਗੂ ਕੀਤੇ ਗਏ ਸਨ ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਿੱਥੇ ਇਹਨਾਂ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਦੱਸੇ ਗਏ ਹਨ ਜਿਸ ਨਾਲ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਉਥੇ ਹੀ ਕਿਸਾਨਾਂ ਵੱਲੋਂ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਗਏ ਹਨ। ਇਨ੍ਹਾਂ ਤਿੰਨ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉੱਪਰ ਬੈਠੇ ਹੋਏ ਹਨ। ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਦਾ ਵਿੱਚਕਾਰ ਹੋਈਆਂ 11 ਦੌਰ ਦੀਆਂ ਬੈਠਕ ਬੇਸਿੱਟਾ ਰਹੀਆਂ ਹਨ ਅਤੇ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ।

9 ਮਹੀਨੇ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਕਿਸਾਨਾਂ ਵੱਲੋਂ ਸਰਕਾਰ ਨੂੰ ਜਗਾਉਣ ਲਈ ਐਕਸ਼ਨ ਕੀਤਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ਤੇ ਜਿਥੇ ਲਗਾਤਾਰ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਪ੍ਰਤੀ ਰਣਨੀਤੀਆਂ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਜਿਨ੍ਹਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਇਸ ਕਿਸਾਨ ਅੰਦੋਲਨ ਵਿੱਚ ਦੇਸ਼ ਭਰ ਦੇ ਕਿਸਾਨ ਸਾਮਲ ਹਨ।

ਕਿਸਾਨਾਂ ਦੇ ਸੰਘਰਸ਼ ਨੂੰ 9 ਮਹੀਨੇ ਦਾ ਸਮਾਂ ਹੋ ਚੁੱਕਾ ਹੈ। ਹੁਣ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ 26 ਅਤੇ 27 ਅਗਸਤ ਲਈ ਇਕ ਹੋਰ ਐਲਾਨ ਕੀਤਾ ਗਿਆ ਹੈ। ਜਿਸ ਵਿਚ ਦੋ ਦਿਨਾ ਕੌਮੀ ਸੰਮੇਲਨ ਕਰਵਾਇਆ ਜਾਵੇਗਾ। 26 ਅਤੇ 27 ਅਗਸਤ ਨੂੰ ਦਿੱਲੀ ਵਿਚ ਅਖਿਲ ਭਾਰਤੀ ਸੰਮੇਲਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ, ਕਿਸਾਨ ਮੋਰਚਾ ਦੇ ਸੀਨੀਅਰ ਮੈਂਬਰ ਬਲਵੀਰ ਸਿੰਘ ਰਾਜੇਵਾਲ ਅਤੇ ਡਾਕਟਰ ਦਰਸ਼ਨ ਪਾਲ ਸਿੰਘ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

ਉਥੇ ਹੀ ਉਨ੍ਹਾਂ ਦੇਸ਼ ਦੇ ਸਾਰੇ ਕਿਸਾਨਾਂ ਨੂੰ ਇਸ ਦੋ ਦਿਨਾ ਦੇ ਸੰਮੇਲਨ ਵਿਚ ਸ਼ਾਮਲ ਹੋਣ ਦਾ ਵੀ ਵੀ ਸੱਦਾ ਦਿੱਤਾ ਹੈ। ਤਾਂ ਜੋ ਕਿਸਾਨਾਂ ਦੀ ਅਵਾਜ਼ ਨੂੰ ਬੁਲੰਦ ਕਰਕੇ ਸਰਕਾਰ ਤੱਕ ਪਹੁੰਚਾਇਆ ਜਾ ਸਕੇ। ਇਸ ਕੌਮੀ ਸੰਮੇਲਨ ਵਿੱਚ ਦੇਸ਼ ਦੇ ਸਾਰੇ ਕਿਸਾਨ ਪਹੁੰਚ ਰਹੇ ਹਨ। ਉਥੇ ਹੀ ਆਉਣ ਵਾਲੇ ਦਿਨਾਂ ਪ੍ਰਤੀ ਵੀ ਰਣਨੀਤੀ ਤਿਆਰ ਕੀਤੀ ਜਾਵੇਗੀ।