ਪੰਜਾਬ: ਚਲ ਰਹੇ ਵਿਆਹ ਚ ਅਚਾਨਕ ਪਿਆ ਭੜਥੂ, ਗੋਲੀਆਂ ਦੀ ਠਾਹ ਠਾਹ ਨਾਲ ਪਈ ਦਹਿਸ਼ਤ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਵਾਪਰਣ ਵਾਲੀਆਂ ਬਹੁਤ ਸਾਰੀਆਂ ਅਪਰਾਧਕ ਘਟਨਾਵਾਂ ਨੂੰ ਰੋਕਣ ਵਾਸਤੇ ਸਰਕਾਰਾਂ ਵੱਲੋਂ ਜਿੱਥੇ ਬਹੁਤ ਸਾਰੇ ਸਖਤੀ ਨਾਲ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਅਜਿਹੇ ਦੋਸ਼ੀਆਂ ਨੂੰ ਕਾਬੂ ਕਰਨ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ, ਜਿਨ੍ਹਾਂ ਵਲੋ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਲੁੱਟ ਖੋਹ ਦੇ ਮਕਸਦ ਨਾਲ ਗੋਲੀਬਾਰੀ ਕਰ ਦਿੱਤੀ ਹੈ ਅਤੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਕੀਤਾ ਜਾਂਦਾ ਹੈ। ਉਥੇ ਹੀ ਵਿਆਹ ਸ਼ਾਦੀਆਂ ਦੇ ਮੌਕੇ ਤੇ ਵੀ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਹਵਾਈ ਫਾਇਰ ਕੀਤੇ ਜਾਂਦੇ ਹਨ ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ।

ਪਰ ਸਥਿਤੀ ਕਈ ਵਾਰ ਉਸ ਵੇਲੇ ਤਣਾਅਪੂਰਨ ਬਣ ਜਾਂਦੀ ਹੈ ਜਦੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਵਿਆਹ ਸਮਾਗਮਾਂ ਵਿੱਚ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਹੁਣ ਇਥੇ ਪੰਜਾਬ ਵਿਚ ਚੱਲ ਰਹੇ ਵਿਆਹ ਵਿੱਚ ਅਚਾਨਕ ਹੀ ਗੋਲੀਆਂ ਦੀ ਠਾਹ ਠਾਹ ਨਾਲ ਦਹਿਸ਼ਤ ਪਈ ਹੈ,ਅਤੇ ਭੜਥੂ ਪੈ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਦੀਨਾਨਗਰ ਤੋਂ ਸਾਹਮਣੇ ਆਇਆ ਹੈ ਜਿਥੇ ਵਿਆਹ ਸਮਾਗਮ ਦੇ ਦੌਰਾਨ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਦੋ ਵਿਅਕਤੀਆਂ ਵਿਚਕਾਰ ਝਗੜਾ ਹੋ ਗਿਆ ਸੀ ਜਿਥੇ ਇਕ ਵਿਅਕਤੀ ਵੱਲੋਂ ਹਵਾਈ ਫਾਇਰ ਕੀਤੇ ਗਏ ਹਨ। ਉਥੇ ਹੀ ਦੂਜੇ ਵਿਅਕਤੀ ਵੱਲੋਂ ਆਪਣੀ ਜਾਨ ਬਚਾਈ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮੁਲਜ਼ਮ ਵੱਲੋਂ ਦੱਸਿਆ ਗਿਆ ਹੈ ਕਿ ਗੌਰਵ ਮਹਾਜਨ ਪੁੱਤਰ ਜੋਗਿੰਦਰ ਪਾਲ ਵਾਸੀ ਜਨਤਾ ਕਾਲੋਨੀ ਦੀਨਾਨਗਰ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਹੈ ਕਿ 8 ਫਰਵਰੀ ਨੂੰ ਦੋਸ਼ੀ ਗੌਰਵ ਦੱਤਾ ਨਿਵਾਸੀ ਦੀਨਾਨਗਰ ਵਿਆਹ ਸਮਾਗਮ ਦੇ ਦੌਰਾਨ ਉਸ ਦੇ ਨਜ਼ਦੀਕ ਹੀ ਮੇਜ਼ ਤੇ ਬੈਠਾ ਹੋਇਆ ਸੀ। ਜਿਨ੍ਹਾਂ ਦੀ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਬਹਿਸ ਹੋ ਗਈ ਅਤੇ ਉਸ ਤੋਂ ਬਾਅਦ ਜਦੋਂ ਪੈਲੇਸ ਦੇ ਬਾਹਰ ਜਾਣ ਲੱਗੇ ਤਾਂ ਉਸ ਵੱਲੋਂ ਹਵਾਈ ਫਾਇਰ ਕਰ ਦਿੱਤੇ ਗਏ।

ਜਿੱਥੇ ਪੀੜਤ ਵੱਲੋਂ ਆਪਣੀ ਜਾਨ ਬਚਾਈ ਗਈ ਉਥੇ ਹੀ ਦੋਸ਼ੀ ਫਾਇਰ ਕਰਦੇ ਹੋਏ ਘਟਨਾ ਸਥਾਨ ਤੋਂ ਫਰਾਰ ਹੋ ਗਿਆ। ਪੁਲੀਸ ਵੱਲੋਂ ਜਿਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਅਜੇ ਤੱਕ ਦੋਸ਼ੀ ਨੂੰ ਕਾਬੂ ਨਹੀਂ ਕੀਤਾ ਗਿਆ।