5 ਦਿਨ ਪਹਿਲਾਂ ਨਵ ਵਿਆਹੇ ਜੋੜੇ ਦੀ ਹੋਈ ਦਰਦਨਾਕ ਹਾਦਸੇ ਚ ਮੌਤ

ਆਈ ਤਾਜਾ ਵੱਡੀ ਖਬਰ 

ਵੱਧ ਰਹੇ ਸੜਕ ਹਾਦਸੇ ਨੂੰ ਰੋਕਣ ਵਾਸਤੇ ਜਿਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ। ਉੱਥੇ ਹੀ ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਇਨ੍ਹਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਕਈ ਭਿਆਨਕ ਸੜਕ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋਣ ਕਾਰਨ ਜਿੱਥੇ ਕਈ ਪਰਿਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ ਉਥੇ ਹੀ ਪਰਿਵਾਰ ਦੀਆਂ ਖੁਸ਼ੀਆਂ ਗਮ ਵਿੱਚ ਵੀ ਤਬਦੀਲ ਹੋ ਜਾਂਦੀਆਂ ਹਨ। ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਸਮੇਂ ਸਮੇਂ ਤੇ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉੱਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂਕਈ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੰਦੀਆਂ ਹਨ।

ਹੁਣ ਪੰਜ ਦਿਨ ਪਹਿਲਾਂ ਹੀ ਨਵਵਿਆਹੇ ਜੋੜੇ ਦੀ ਦਰਦਨਾਕ ਹਾਦਸੇ ਵਿਚ ਮੌਤ ਹੋਣ ਦੀ ਖ਼ਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਾਗੌਰ ਜਿਲ੍ਹੇ ਦੇ ਜਾਯਲ ਤੂੰ ਸਾਹਮਣੇ ਆਇਆ ਹੈ ਜਿੱਥੇ ਇਕ ਪਰਿਵਾਰ ਵਿੱਚ ਪੰਜ ਦਿਨ ਪਹਿਲਾਂ ਹੀ ਵਿਆਹੀ ਹੋਈ ਨਵ-ਵਿਆਹੁਤਾ ਜੋੜੇ ਦੀ ਦਰਦਨਾਕ ਮੌਤ ਹੋਈ ਹੈ। ਸੁਣ ਫਰਵਰੀ ਨੂੰ ਜਿੱਥੇ ਲਾੜਾ ਅਤੇ ਲਾੜੀ ਦਾ ਵਿਆਹ ਹੋਇਆ ਸੀ ਅਤੇ ਘਰ ਵਿਚ ਖੁਸ਼ੀਆਂ ਮਨਾਈਆਂ ਜਾ ਰਹੀਆਂ ਸਨ ਉਥੇ ਹੀ 18 ਫਰਵਰੀ ਨੂੰ ਲਾੜਾ ਕਿਸ਼ੋਰ ਕੁਮਾਰ ਆਪਣੀ ਨਵ-ਵਿਆਹੀ ਦੁਲਹਨ ਕਿਰਨ ਦੇ ਨਾਲ ਸਹੁਰੇ ਘਰ ਪਹੁੰਚਿਆ ਸੀ।

ਸਾਰੇ ਪਰਿਵਾਰ ਵੱਲੋਂ ਜਿੱਥੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਸਨ ਉਥੇ ਹੀ ਭਾਵੇਂ ਉਹ ਵਾਪਸ ਪਰਤ ਰਹੇ ਸਨ ਤਾਂ ਉਨ੍ਹਾਂ ਦੇ ਨਾਲ ਇੱਕ ਹੋਰ ਨੌਜਵਾਨ ਵੀ ਸ਼ਾਮਲ ਸੀ। ਜਦੋਂ ਉਹ ਰਸਤੇ ਵਿਚ ਆਏ ਤਾਂ ਉਨ੍ਹਾਂ ਦੀ ਗੱਡੀ ਨੂੰ ਇਕ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਕਾਰ ਵਿੱਚ ਸਵਾਰ ਨਵ-ਵਿਆਹੇ ਜੋੜੇ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਜਦ ਕਿ ਨਾਲ ਤਾਂ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਉਥੇ ਹੀ ਪੁਲਸ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।