ਵਿਦੇਸ਼ ਤੋਂ ਆਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਹੁਣ ਅੰਮ੍ਰਿਤਸਰ ਲਈ 6 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਇਹ ਉਡਾਣਾਂ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਪਰਿਵਾਰ ਜਿੱਥੇ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਵਿੱਚ ਜਾਂਦੇ ਹਨ ਅਤੇ ਕਈ ਨੌਜਵਾਨਾਂ ਵੱਲੋਂ ਜਾ ਕੇ ਵਿਦੇਸ਼ਾਂ ਦੀ ਧਰਤੀ ਤੇ ਭਾਰੀ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ। ਉਥੇ ਹੀ ਵਿਦੇਸ਼ਾਂ ਵਿੱਚ ਗਏ ਇਨ੍ਹਾਂ ਭਾਰਤੀਆਂ ਅਤੇ ਪੰਜਾਬੀਆਂ ਵੱਲੋਂ ਜਿੱਥੇ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਣ ਦੇ ਨਾਤੇ ਵੱਖ ਵੱਖ ਸਮਿਆਂ ਤੇ ਉੱਪਰ ਪੰਜਾਬ ਗੇੜਾ ਮਾਰਿਆ ਜਾਂਦਾ ਹੈ। ਧਰਤੀ ਨਾਲ ਇਸ ਪਿਆਰ ਨੂੰ ਦੇਖਦੇ ਹੋਏ ਪੰਜਾਬੀਆ ਨੂੰ ਜਿਥੇ ਪੰਜਾਬ ਵਿੱਚ ਆਉਂਦੇ ਸਮੇਂ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਮ੍ਹਣਾ ਕੀਤਾ ਜਾਂਦਾ ਹੈ। ਉਥੇ ਹੀ ਅਮਰੀਕਾ ਅਤੇ ਕੈਨੇਡਾ ਗਏ ਪੰਜਾਬੀਆਂ ਨੂੰ ਪੰਜਾਬ ਆਉਣ ਵਾਸਤੇ ਜਿੱਥੇ ਦਿੱਲੀ ਹਵਾਈ ਅੱਡੇ ਤੋਂ ਕਾਫੀ ਲੰਮਾ ਸਫਰ ਤੈਅ ਕਰਕੇ ਪੰਜਾਬ ਆਉਣਾ ਪੈਂਦਾ ਹੈ।

ਕੈਨੇਡਾ ਅਤੇ ਅਮਰੀਕਾ ਵਿੱਚ ਵੱਸਣ ਵਾਲੇ ਪੰਜਾਬੀ ਭਾਈਚਾਰੇ ਵੱਲੋਂ ਕਈ ਵਾਰ ਅੰਮ੍ਰਿਤਸਰ ਹਵਾਈ ਅੱਡੇ ਦੀ ਮੰਗ ਵੀ ਕੀਤੀ ਗਈ ਹੈ। ਹੁਣ ਵਿਦੇਸ਼ ਤੋਂ ਆਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿਥੇ ਅੰਮ੍ਰਿਤਸਰ ਲਈ 6 ਅਪ੍ਰੈਲ ਤੋਂ ਇਹ ਉਡਾਨਾਂ ਸ਼ੁਰੂ ਹੋਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਮਰੀਕਾ ਤੇ ਕੈਨੇਡਾ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਲਈ ਇਕ ਬਹੁਤ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਜਿੱਥੇ ਇਨ੍ਹਾਂ ਦੇਸ਼ਾਂ ਤੋਂ ਭਾਰੀ ਗਿਣਤੀ ਵਿਚ ਪੰਜਾਬੀ ਆਪਣੀ ਪੰਜਾਬ ਆਉਂਦੇ ਹਨ ਅਤੇ ਉਨ੍ਹਾਂ ਨੂੰ ਹੁਣ ਦਿੱਲੀ ਦੀ ਬਜਾਏ ਅੰਮ੍ਰਿਤਸਰ ਲਈ ਸਫ਼ਰ ਕਰਨਾ ਸੁਖਾਲਾ ਹੋ ਜਾਵੇਗਾ।

ਕਿਉਂਕਿ 6 ਅਪ੍ਰੈਲ 2023 ਤੋਂ ਕੈਨੇਡਾ ਦੇ ਟਰਾਂਟੋ ਅਤੇ ਅਮਰੀਕਾ ਦੇ ਨਿਊਯਾਰਕ ਤੋਂ ਪੰਜਾਬ ਦੇ ਅੰਮ੍ਰਿਤਸਰ ਲਈ ਉਡਾਣ ਸ਼ੁਰੂ ਹੋ ਰਹੀ ਹੈ ਜੋ ਕਿ ਮਿਲਾਨ ਦੇ ਮਾਲਪੈਂਸਾ ਹਵਾਈ ਅੱਡੇ ਰਾਹੀਂ ਹੋਵੇਗੀ। ਜਿੱਥੇ ਹਫਤੇ ਵਿਚ ਇਕ ਦਿਨ ਇਹ ਸਿੱਧੀਆਂ ਉਡਾਨਾ ਪੰਜਾਬ ਆਉਣਗੀਆ ਅਤੇ ਜਾਣਗੀਆਂ। ਉਥੇ ਹੀ ਯਾਤਰੀਆਂ ਨੂੰ ਰਸਤੇ ਵਿਚ ਮਿਲਾਨ ਦੇ ਮਾਲਪੈਂਸਾ ਹਵਾਈ ਅੱਡੇ ਤੇ ਰੁਕਣਾ ਪਵੇਗਾ ਜਿਸ ਤੋਂ ਬਾਅਦ ਉਡਾਣ ਅੱਗੇ ਜਾਵੇਗੀ ਅਤੇ ਆਵੇਗੀ।

ਦੱਸ ਦਈਏ ਕੇ ਅੰਮ੍ਰਿਤਸਰ ਤੋਂ ਉਡਾਣ ਹਰ ਵੀਰਵਾਰ ਸਵੇਰੇ ਸਵਾ ਤਿੰਨ ਵਜੇ ਰਵਾਨਾ ਹੋਵੇਗੀ। ਇਸ ਤਰ੍ਹਾਂ ਹੀ ਇਹ ਉਡਾਣ ਸ਼ੁੱਕਰਵਾਰ ਰਾਤ ਨੂੰ 9:15 ਵਜੇ ਅੰਮ੍ਰਿਤਸਰ ਪਹੁੰਚੇਗੀ। ਇਸ ਉਡਾਣ ਦੇ ਸ਼ੁਰੂ ਹੋਣ ਨਾਲ ਜਿੱਥੇ ਬਹੁਤ ਸਾਰੇ ਪੰਜਾਬੀਆਂ ਨੂੰ ਵੱਡਾ ਫਾਇਦਾ ਹੋਵੇਗਾ ਉਥੇ ਹੀ ਦੱਸ ਦਈਏ ਕਿ ਕੈਨੇਡਾ ਦੇ ਵੈਨਕੂਵਰ ਦੀ ਉਡਾਣ ਨੂੰ ਸ਼ੁਰੂ ਕਰਨ ਵਾਸਤੇ ਬਹੁਤ ਸਾਰੇ ਕੈਨੇਡੀਅਨਸ ਵੱਲੋਂ ਦਸਤਖ਼ਤ ਕਰਕੇ ਦਿੱਤੇ ਗਏ ਸਨ।