ਪੰਜਾਬ ਚ ਇਸ ਤਰੀਕ ਤੋਂ ਫਿਰ ਪੈ ਸਕਦਾ ਮੀਂਹ- ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ 

ਸਮੇਂ ਤੋਂ ਪਹਿਲਾਂ ਸ਼ੁਰੂ ਹੋਣ ਵਾਲੀ ਗਰਮੀ ਨੇ ਜਿਥੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਇਸ ਦਾ ਅਸਰ ਫਸਲ ਉੱਪਰ ਵੀ ਪੈ ਰਿਹਾ ਹੈ। ਸਮੇਂ ਤੋਂ ਪਹਿਲਾ ਪੈਣ ਵਾਲੀ ਇਸ ਭਾਰੀ ਗਰਮੀ ਨੇ ਜਿੱਥੇ ਫ਼ਸਲਾਂ ਦੇ ਝਾੜ ਵਿੱਚ ਵੀ ਕਮੀ ਲੈ ਆਂਦੀ ਹੈ। ਇਸ ਗਰਮੀ ਕਾਰਨ ਜਿੱਥੇ ਲੋਕਾਂ ਦਾ ਘਰ ਤੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਉੱਥੇ ਹੀ ਮੌਸਮ ਸਬੰਧੀ ਜਾਣਕਾਰੀ ਵੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਦੇ ਦਿੱਤੀ ਜਾਂਦੀ ਹੈ। ਜਿਸ ਨਾਲ ਲੋਕਾਂ ਵੱਲੋਂ ਆਪਣੇ ਕੰਮਕਾਜ ਕੀਤੇ ਜਾ ਸਕਦੇ ਹਨ ਅਤੇ ਬਰਸਾਤ ਹੋਣ ਦੇ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਦੀ ਹੈ ਉੱਥੇ ਹੀ ਫਸਲਾਂ ਨੂੰ ਵੀ ਇਸ ਬਰਸਾਤ ਦੇ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੁਣ ਫਿਰ ਤੋਂ ਇਸ ਤਰੀਕ ਨੂੰ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ। ਹੁਣ ਜਿਸ ਦੀ ਜਾਣਕਾਰੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲ਼ੇ ਦਿਨਾਂ ਦੀ ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਹੁਣ 16 ਤੇ 17 ਅਪ੍ਰੈਲ ਨੂੰ ਮੌਸਮ ਵਿੱਚ ਤਬਦੀਲੀ ਆਵੇਗੀ। ਉਥੇ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ। ਅਪ੍ਰੈਲ ਦੇ ਪਹਿਲੇ ਹਫਤੇ ਵਿਚ ਹੀ ਜਿੱਥੇ ਤਾਪਮਾਨ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ।

ਉੱਥੇ ਹੀ 40 ਡਿਗਰੀ ਤਾਪਮਾਨ ਪਾਰ ਨਹੀਂ ਗਿਆ ਹੈ। ਹੋਰ ਸੱਤ ਦਿਨਾਂ ਦੇ ਵਿੱਚ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਣ ਦਾ ਅਨੁਮਾਨ ਵੀ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਆਮ ਨਾਲੋਂ ਦੋ ਡਿਗਰੀ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ।

ਪੰਜਾਬ ਅਤੇ ਹਰਿਆਣਾ ਦੇ ਵਿੱਚ ਜਿਥੇ ਬਦਲਵਾਈ ਰਹੇਗੀ ਉਥੇ ਹੀ ਕੁਝ ਜਗ੍ਹਾ ਉਪਰ ਵੀ ਮੀਹ ਪੈਣ ਦੀ ਸੰਭਾਵਨਾ ਵੀ ਜਾਰੀ ਕੀਤੀ ਗਈ ਹੈ। ਤਾਪਮਾਨ ਵਿਚ ਲਗਾਤਾਰ ਵਾਧਾ ਹੋਣ ਦੇ ਕਾਰਨ ਜਿੱਥੇ ਲੋਕਾਂ ਨੂੰ ਵਧੇਰੇ ਗਰਮੀ ਦਾ ਅਹਿਸਾਸ ਹੋਇਆ ਹੈ। ਉਥੇ ਵੀ ਪੱਛਮੀ ਗੜਬੜੀ ਦੇ ਕਾਰਨ ਹੀ ਮੌਸਮ ਵਿੱਚ ਤਬਦੀਲੀ ਆ ਰਹੀ ਹੈ। ਪੰਜਾਬ ਤੇ ਹਰਿਆਣਾ ਦੇ ਵਿਚ 16 ਅਤੇ 17 ਅਪ੍ਰੈਲ ਨੂੰ ਤੇਜ਼ ਹਵਾਵਾਂ ਦੇ ਨਾਲ ਨਾਲ ਬੱਦਲਵਾਈ ਰਹੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ ਵੀ ਜਾਰੀ ਕੀਤੀ ਗਈ ਹੈ।