ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੇ ਜਿਥੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਉਥੇ ਹੀ ਪੰਜਾਬ ਸਰਕਾਰ ਵਲੋ ਵੱਖ ਵੱਖ ਖੇਤਰਾਂ ਦੇ ਹਿੱਤਾਂ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਵਿਦਿਅਕ ਅਦਾਰੇ ਨੂੰ ਲੈ ਕੇ ਵੀ ਪੰਜਾਬ ਸਰਕਾਰ ਵੱਲੋਂ ਜਿਥੇ ਕਾਫੀ ਨਵੀਨੀਕਰਨ ਕੀਤਾ ਗਿਆ ਹੈ ਅਤੇ ਸਕੂਲਾਂ ਵਿੱਚ ਬਹੁਤ ਸਾਰੀਆਂ ਸਹੂਲਤਾ ਜਾਰੀ ਕੀਤੀਆਂ ਗਈਆਂ ਹਨ ਜਿਸ ਨਾਲ ਬੱਚਿਆਂ ਨੂੰ ਬਿਹਤਰ ਸਿੱਖਿਆ ਹਾਸਲ ਹੋ ਸਕੇ। ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਿੱਥੇ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਆਧੁਨਿਕ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ। ਉਥੇ ਹੀ ਬੱਚਿਆਂ ਲਈ ਹੋਰ ਵੀ ਬਹੁਤ ਸਾਰੀਆਂ ਸੁਵਿਧਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਭਰਪੂਰ ਫਾਇਦਾ ਵਿਦਿਆਰਥੀਆਂ ਨੂੰ ਹੋ ਸਕੇ।
ਪੰਜਾਬ ਸਰਕਾਰ ਵੱਲੋਂ ਇਹ ਫੈਸਲੇ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਲਏ ਜਾ ਰਹੇ ਹਨ। ਪੰਜਾਬ ਦੇ ਇਨ੍ਹਾਂ ਸਕੂਲਾਂ ਵਿੱਚ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਹੁਣ ਪੰਜਾਬ ਦੇ ਸਕੂਲਾਂ ਵਾਸਤੇ ਅਹਿਮ ਫੈਸਲਾ ਲੈਂਦੇ ਹੋਏ ਜਿੱਥੇ ਇਕ ਨਵੀਂ ਪਹਿਲ ਪੰਜਾਬ ਅੰਦਰ 117 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਗਏ ਹਨ। ਉਥੇ ਹੀ ਸਰਕਾਰ ਵੱਲੋਂ ਇਹ ਫੈਸਲਾ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਮੁਹਇਆ ਕਰਵਾਉਣ ਲਈ ਲਿਆ ਗਿਆ ਹੈ।
ਜਿੱਥੇ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਨੂੰ ਕੋ- ਐਡ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਬਾਰੇ ਦੋ ਦਿਨਾਂ ਦੇ ਅੰਦਰ ਅੰਦਰ ਪ੍ਰਸਤਾਵ ਵੀ ਮੰਗਿਆ ਗਿਆ ਹੈ। ਇਨ੍ਹਾਂ ਸਕੂਲਾਂ ਦੇ ਵਿੱਚ ਜਿੱਥੇ ਹੁਣ ਇਸ ਪ੍ਰਾਜੈਕਟ ਨੂੰ ਲਾਗੂ ਕੀਤਾ ਜਾਵੇਗਾ ਉਥੇ ਹੀ ਵਿਦਿਆਰਥੀਆਂ ਲਈ ਬੇਹਤਰੀਨ ਪੜ੍ਹਾਈ ਦੇ ਮੌਕੇ ਬਣਾਏ ਜਾ ਰਹੇ ਹਨ। ਕੁਝ ਸਕੂਲਾਂ ਦੇ ਵਿੱਚ ਜਿੱਥੇ ਬੱਚਿਆਂ ਨੂੰ ਪੜ੍ਹਾਈ ਸੰਬੰਧੀ ਸਮੱਸਿਆ ਪੇਸ਼ ਆ ਰਹੀ ਸੀ ਉਥੇ ਹੀ ਹੁਣ ਲੜਕਿਆਂ ਤੇ ਇਨ੍ਹਾਂ ਸਕੂਲਾਂ ਵਿੱਚ ਲੜਕੀਆਂ ਦੇ ਪੜ੍ਹਾਈ ਦੇ ਮੌਕੇ ਵੀ ਪ੍ਰਦਾਨ ਕੀਤੇ ਜਾ ਰਹੇ ਹਨ।
ਇਸ ਸਬੰਧੀ ਸਟਾਫ਼ ਵੱਲੋਂ ਵੀ ਸਹਿਮਤੀ ਜਾਰੀ ਕੀਤੀ ਗਈ ਹੈ ਕਿ ਅੱਜ ਤੱਕ ਕੋਈ ਫੰਡ ਜਾਰੀ ਨਹੀਂ ਕੀਤਾ ਗਿਆ। ਪਰ ਵਿਦਿਆਰਥੀਆਂ ਦੇ ਹਿੱਤਾਂ ਨੂੰ ਦੇਖਦੇ ਹੋਏ ਇਨ੍ਹਾਂ ਸਕੂਲਾਂ ਨੂੰ ਫੰਡ ਜਾਰੀ ਕਰਨਾ ਚਾਹੀਦਾ ਹੈ। ਸਕੂਲ ਦੇ ਸਟਾਫ ਵੱਲੋਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਦੇਖਦੇ ਹੋਏ ਬੱਚਿਆਂ ਵਾਸਤੇ ਵੱਖ-ਵੱਖ ਬਾਥਰੂਮ ਬਣਾਏ ਜਾਣ ਦੀ ਮੰਗ ਕੀਤੀ ਗਈ ਹੈ, ਜੋ ਕੇ ਸਮੇਂ ਦੀ ਵੱਡੀ ਮੰਗ ਹੈ।
Previous Postਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ, ਕਰਵਾਇਆ ICU ਚ ਦਾਖਿਲ
Next Postਕੈਂਸਰ ਤੋਂ ਪੀੜਤ ਵਿਅਕਤੀ ਨੇ ਸਾਈਕਲ ਰਾਹੀਂ ਅਮਰੀਕਾ ਦਾ ਚੱਕਰ ਲਗਾਉਣ ਦੀ ਠਾਣੀ, ਜਿੰਦਾਦਿਲੀ ਦੀ ਮਿਸਾਲ ਕੀਤੀ ਪੇਸ਼