ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵਲੋਂ ਜਿੱਥੇ ਪੰਜਾਬ ਵਿੱਚ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਬਹੁਤ ਸਾਰੇ ਸ਼ਹੀਦਾਂ ਦੇ ਸ਼ਹੀਦੀ ਦਿਹਾੜਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ ਅਤੇ ਇਹ ਛੁੱਟੀਆਂ ਪਹਿਲਾਂ ਹੀ ਐਲਾਨ ਦਿੱਤੀਆਂ ਜਾਂਦੀਆਂ ਹਨ। ਉੱਥੇ ਹੀ ਕੁਝ ਮੌਕਿਆਂ ਤੇ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲਾ ਲੈਣ ਦੇ ਅਧਿਕਾਰ ਦਿੱਤੇ ਜਾਂਦੇ ਹਨ। ਵੱਖ ਵੱਖ ਜ਼ਿਲ੍ਹਿਆਂ ਵਿੱਚ ਜਿੱਥੇ ਡਿਪਟੀ ਕਮਿਸ਼ਨਰ ਵੱਲੋਂ ਬਹੁਤ ਸਾਰੇ ਕੰਮਾਂ ਦਾ ਧਿਆਨ ਰੱਖਿਆ ਜਾਂਦਾ ਹੈ ਉਥੇ ਹੀ ਜ਼ਿਲ੍ਹੇ ਅੰਦਰ ਆਉਣ ਵਾਲੇ ਖਾਸ ਮੌਕਿਆਂ ਦੇ ਉੱਪਰ ਵੀ ਨਜ਼ਰ ਰੱਖੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਹੀ ਡਿਪਟੀ ਕਮਿਸ਼ਨਰ ਵਲੋਂ ਬਹੁਤ ਸਾਰੇ ਆਦੇਸ਼ ਜਾਰੀ ਕੀਤੇ ਜਾਂਦੇ ਹਨ।
ਹੁਣ ਪੰਜਾਬ ਵਿੱਚ ਇਥੇ ਇਸ ਦਿਨ ਕੀਤਾ ਗਿਆ ਛੁੱਟੀ ਦਾ ਐਲਾਨ , ਜਿੱਥੇ ਸਾਰੇ ਵਿਦਿਅਕ ਅਦਾਰੇ ਅਤੇ ਸਕੂਲ ਰਹਿਣਗੇ ਬੰਦ। ਜਿਸ ਬਾਰੇ ਆਈ ਤਾਜ਼ਾ ਖ਼ਬਰ ਸਾਹਮਣੇ। ਪ੍ਰਾਪਤ ਜਾਣਕਾਰੀ ਅਨੁਸਾਰ 29 ਜੁਲਾਈ ਨੂੰ ਪੰਜਾਬ ਦੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। 29 ਜੁਲਾਈ ਦਿਨ ਸ਼ਨੀਵਾਰ ਨੂੰ ਮੁਹੱਰਮ ਦੇ ਮੱਦੇਨਜ਼ਰ ਕੀਤੀ ਗਈ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਮਾਲੇਰਕੋਟਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸੰਯਮ ਅਗਰਵਾਲ ਵੱਲੋਂ ਛੁੱਟੀ ਬਾਬਤ ਆਦੇਸ਼ ਜਾਰੀ ਕੀਤੇ ਗਏ ਹਨ।
ਜਿੱਥੇ ਉਹਨਾਂ ਨੇ ਛੁੱਟੀ ਬਾਰੇ ਦੱਸਿਆ ਕਿ ਜਿੰਨਾ ਅਦਾਰਿਆਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਜਗ੍ਹਾ ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ। ਉੱਥੇ ਹੀ ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਇਹ ਛੁੱਟੀ ਮਾਲੇਰਕੋਟਲਾ ਜ਼ਿਲ੍ਹੇ ਦੇ ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰੇ, ਬੈਂਕ ਤੇ ਇਸ ਤੋਂ ਇਲਾਵਾ ਸਰਕਾਰੀ/ਅਰਧ-ਸਰਕਾਰੀ ਦਫ਼ਤਰ, ਆਦਿ ਵਿੱਚ ਜਾਰੀ ਕੀਤੀ ਗਈ ਹੈ ਜਿੱਥੇ ਇਹ ਸਾਰੇ ਬੰਦ ਰਹਿਣਗੇ।
ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਜਾਰੀ ਕਰ ਦਿੱਤੀ ਗਈ ਹੈ ਤਾਂ ਜੋ ਉਸਦੇ ਅਨੁਸਾਰ ਹੀ ਕੰਮ ਕੀਤਾ ਜਾ ਸਕੇ। ਮੁਹੱਰਮ ਨੂੰ ਮੱਦੇਨਜ਼ਰ ਰੱਖਦੇ ਹੋਏ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸੰਯਮ ਅਗਰਵਾਲ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਹੋਇਆਂ ਇਹ ਛੁੱਟੀ ਕੀਤੀ ਗਈ ਹੈ।
Previous Postਮਸ਼ਹੂਰ ਗਾਇਕ ਦੀ ਅਚਾਨਕ ਹੋਈ ਮੌਤ , ਸੰਗੀਤ ਜਗਤ ਚ ਛਾਇਆ ਸੋਗ
Next Postਮੱਥਾ ਟੇਕਣ ਜਾ ਰਹੇ ਭੈਣ ਭਰਾ ਨਾਲ ਵਾਪਰੀ ਅਣਹੋਣੀ , ਜਾਣ ਦੀ ਜਿੱਦ ਪਈ ਮਹਿੰਗੀ ਰੋਕ ਰਹੀ ਸੀ ਮਾਂ