ਰੋਜ਼ੀ ਰੋਟੀ ਦੀ ਭਾਲ ਵਿੱਚ ਹਰ ਸਾਲ ਲੱਖਾਂ ਦੀ ਗਿਣਤੀ ਦੇ ਵਿੱਚ ਭਾਰਤ ਦੇਸ਼ ਤੋਂ ਨੌਜਵਾਨ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ l ਜਿੱਥੇ ਜਾ ਕੇ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ l ਕਈ ਵਾਰ ਰੋਜ਼ੀ ਰੋਟੀ ਕਮਾਉਂਦੇ ਹੋਏ ਇਹਨਾਂ ਨੌਜਵਾਨਾਂ ਦੇ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਕਾਰਨ ਉਨਾਂ ਦੀ ਜਾਨ ਤੱਕ ਚਲੀ ਜਾਂਦੀ ਹੈ। ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ ਜਿੱਥੇ ਰੋਜ਼ੀ ਰੋਟੀ ਕਮਾਉਣ ਜਰਮਨੀ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ l ਜਿਸ ਕਾਰਨ ਉਸਦੇ ਮਾਪਿਆਂ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ l ਇਸ ਨੌਜਵਾਨ ਦੇ ਦੋ ਬੱਚੇ ਸਨ, ਬੱਚਿਆਂ ਦੇ ਸਿਰੋ ਬਾਪ ਦਾ ਸਾਇਆ ਉੱਠਣ ਤੋਂ ਬਾਅਦ ਹੁਣ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ, ਜਿੱਥੇ ਗੁਰਦਾਸਪੁਰ ਦੇ ਕਸਬੇ ਦੋਰਾਂਗਲਾ ਦੇ ਪਿੰਡ ਹਸਨਪੁਰ ਦਾ ਰਹਿਣ ਵਾਲਾ ਨੌਜਾਵਨ ਪਿਛਲੇ ਸਾਲ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਣ ਤੇ ਆਪਣੇ ਪਰਿਵਾਰ ਦੇ ਹਾਲਾਤ ਸੁਧਾਰਨ ਦੇ ਲਈ ਵਿਦੇਸ਼ ਦੀ ਧਰਤੀ ਜਰਮਨੀ ਗਿਆ ਸੀ l ਜਿਥੇ ਕੁਝ ਦਿਨ ਪਹਿਲਾਂ ਕੁਝ ਨੌਜਵਾਨਾਂ ਨਾਲ ਉਸ ਦਾ ਝਗੜਾ ਹੋ ਗਿਆ ਸੀ, ਜਿਸ ਵਿਚ ਮੁਲਜ਼ਮਾਂ ਨੇ ਉਸ ਨੂੰ ਚਾਕੂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ, ਜਿਸ ਤੋਂ ਬਾਅਦ ਇਸ ਨੌਜਵਾਨ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਸੀ l ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਸਨਪੁਰ ਵਾਸੀ ਬਲਜੀਤ ਸਿੰਘ ਉਰਫ ਜਿਸਦੀ ਉਮਰ 37 ਸਾਲ ਵਜੋਂ ਹੋਈ ਹੈ। ਜਦੋਂ ਇਹ ਮੰਦਭਾਗੀ ਖਬਰ ਇਲਾਕੇ ਵਿੱਚ ਪਹੁੰਚੀ ਤਾਂ ਪਿੰਡ ਵਿਚ ਸੋਗ ਦੀ ਲਹਿਰ ਹੈ, ਜਿਥੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਹੁਣ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇ ਤਾਂ ਕਿ ਉਸ ਦਾ ਸਸਕਾਰ ਕਰ ਸਕਣ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਆਪਣੇ ਪਿੱਛੇ ਦੋ ਬੱਚਿਆਂ ਨੂੰ ਤੇ ਪਤਨੀ ਨੂੰ ਛੱਡ ਗਿਆ ਹੈ, ਜਿਸ ਕਾਰਨ ਉਨਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।ਰੋਜ਼ੀ ਰੋਟੀ ਦੀ ਭਾਲ ਵਿੱਚ ਹਰ ਸਾਲ ਲੱਖਾਂ ਦੀ ਗਿਣਤੀ ਦੇ ਵਿੱਚ ਭਾਰਤ ਦੇਸ਼ ਤੋਂ ਨੌਜਵਾਨ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ l ਜਿੱਥੇ ਜਾ ਕੇ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ l ਕਈ ਵਾਰ ਰੋਜ਼ੀ ਰੋਟੀ ਕਮਾਉਂਦੇ ਹੋਏ ਇਹਨਾਂ ਨੌਜਵਾਨਾਂ ਦੇ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਕਾਰਨ ਉਨਾਂ ਦੀ ਜਾਨ ਤੱਕ ਚਲੀ ਜਾਂਦੀ ਹੈ। ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ ਜਿੱਥੇ ਰੋਜ਼ੀ ਰੋਟੀ ਕਮਾਉਣ ਜਰਮਨੀ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ l ਜਿਸ ਕਾਰਨ ਉਸਦੇ ਮਾਪਿਆਂ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ l ਇਸ ਨੌਜਵਾਨ ਦੇ ਦੋ ਬੱਚੇ ਸਨ, ਬੱਚਿਆਂ ਦੇ ਸਿਰੋ ਬਾਪ ਦਾ ਸਾਇਆ ਉੱਠਣ ਤੋਂ ਬਾਅਦ ਹੁਣ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ, ਜਿੱਥੇ ਗੁਰਦਾਸਪੁਰ ਦੇ ਕਸਬੇ ਦੋਰਾਂਗਲਾ ਦੇ ਪਿੰਡ ਹਸਨਪੁਰ ਦਾ ਰਹਿਣ ਵਾਲਾ ਨੌਜਾਵਨ ਪਿਛਲੇ ਸਾਲ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਣ ਤੇ ਆਪਣੇ ਪਰਿਵਾਰ ਦੇ ਹਾਲਾਤ ਸੁਧਾਰਨ ਦੇ ਲਈ ਵਿਦੇਸ਼ ਦੀ ਧਰਤੀ ਜਰਮਨੀ ਗਿਆ ਸੀ l ਜਿਥੇ ਕੁਝ ਦਿਨ ਪਹਿਲਾਂ ਕੁਝ ਨੌਜਵਾਨਾਂ ਨਾਲ ਉਸ ਦਾ ਝਗੜਾ ਹੋ ਗਿਆ ਸੀ, ਜਿਸ ਵਿਚ ਮੁਲਜ਼ਮਾਂ ਨੇ ਉਸ ਨੂੰ ਚਾਕੂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ, ਜਿਸ ਤੋਂ ਬਾਅਦ ਇਸ ਨੌਜਵਾਨ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਸੀ l ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਸਨਪੁਰ ਵਾਸੀ ਬਲਜੀਤ ਸਿੰਘ ਉਰਫ ਜਿਸਦੀ ਉਮਰ 37 ਸਾਲ ਵਜੋਂ ਹੋਈ ਹੈ। ਜਦੋਂ ਇਹ ਮੰਦਭਾਗੀ ਖਬਰ ਇਲਾਕੇ ਵਿੱਚ ਪਹੁੰਚੀ ਤਾਂ ਪਿੰਡ ਵਿਚ ਸੋਗ ਦੀ ਲਹਿਰ ਹੈ, ਜਿਥੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਹੁਣ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇ ਤਾਂ ਕਿ ਉਸ ਦਾ ਸਸਕਾਰ ਕਰ ਸਕਣ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਆਪਣੇ ਪਿੱਛੇ ਦੋ ਬੱਚਿਆਂ ਨੂੰ ਤੇ ਪਤਨੀ ਨੂੰ ਛੱਡ ਗਿਆ ਹੈ, ਜਿਸ ਕਾਰਨ ਉਨਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।