ਆਈ ਤਾਜਾ ਵੱਡੀ ਖਬਰ
ਦੇਸ਼ ਦੇ ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਲੋਕ ਦਿਨ ਪ੍ਰਤੀ ਦਿਨ ਸੜਕੀ ਹਾਦਸਿਆਂ ਵਿੱਚ ਆਪਣੀ ਜਾਨ ਗਵਾ ਰਹੇ ਹਨ। ਬੇਸ਼ੱਕ ਸਰਕਾਰਾਂ ਤੇ ਪ੍ਰਸ਼ਾਸਨ ਦੇ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ, ਪਰ ਇਸ ਤੇ ਬਾਵਜੂਦ ਵੀ ਲੋਕਾਂ ਦੀਆਂ ਅਣਗਹਿਲੀਆਂ ਤੇ ਲਾਪਰਵਾਹੀ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ। ਜਿਸ ਦਾ ਨਤੀਜਾ ਸਾਹਮਣੇ ਇਹ ਆਉਂਦਾ ਹੈ ਕਿ ਲੋਕ ਸੜਕੀ ਹਾਦਸਿਆਂ ਵਿੱਚ ਆਪਣੀ ਜਾਨ ਗਵਾ ਲੈਂਦੇ ਹਨ, ਯਾ ਫਿਰ ਉਹ ਇਨਾ ਹਾਦਸਿਆਂ ਦੌਰਾਨ ਹਮੇਸ਼ਾ ਹਮੇਸ਼ਾ ਦੇ ਲਈ ਅਪਾਹਜ ਹੋ ਜਾਂਦੇ ਹਨ l
ਹੁਣ ਤੱਕ ਇਹਨਾਂ ਸੜਕੀ ਹਾਦਸਿਆਂ ਦੇ ਵਿੱਚ ਕਈ ਘਰਾਂ ਦੇ ਚਿਰਾਗ ਬੁਝ ਚੁੱਕੇ ਹਨ। ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿਹੜਾ ਟਾਂਡਾ ਤੋਂ ਸਾਹਮਣੇ ਆਇਆ ਕਿ ਟਾਂਡਾ ਦੇ ਵਿੱਚ ਅਜਿਹਾ ਦਰਦਨਾਕ ਹਾਦਸਾ ਵਾਪਰਿਆ ਕਿ ਡਿਊਟੀ ਤੋਂ ਘਰ ਵਾਪਸ ਜਾ ਰਹੇ ਹੋਮਗਾਰਡ ਦੀ ਅਚਾਨਕ ਮੌਤ ਹੋ ਗਈ। ਜਿਸ ਕਾਰਨ ਉਹ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਬਿਜਲੀ ਘਰ ਚੌਂਕ ਨੇੜੇ ਵਾਪਰੇ ਸੜਕ ਹਾਦਸੇ ‘ਚ ਇੱਕ ਘਰ ਦਾ ਹੋਰ ਚਿਰਾਗ ਬੁਝ ਗਿਆ l ਇਸ ਹਾਦਸੇ ਵਿੱਚ ਹੋਮਗਾਰਡ ਕਰਮਚਾਰੀ ਦੀ ਮੌਤ ਹੋ ਗਈ ।
ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਰੇਲਵੇ ਪੁਲਸ ਚੌਂਕੀ ਟਾਂਡਾ ਵਿਖੇ ਤਾਇਨਾਤ ਬਲਵਿੰਦਰ ਸਿੰਘ ਆਪਣੀ ਡਿਊਟੀ ਖ਼ਤਮ ਕਰਕੇ ਘਰ ਜਾ ਰਿਹਾ ਸੀ ਤਾਂ, ਰਾਹ ਵਿਚ ਅਚਾਨਕ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਇਆ, ਜਿਸ ਤੋਂ ਬਾਅਦ ਆਲੇ ਦੁਆਲੇ ਦੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ ਤੇ ਉਹਨਾਂ ਦੀ ਮਦਦ ਦੇ ਨਾਲ ਜ਼ਖਮੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਦੇ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ।
ਉੱਥੇ ਹੀ ਇਸ ਦੁੱਖ ਦਾ ਇਹ ਖਬਰ ਬਾਰੇ ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਉਧਰ ਪੁਲਿਸ ਮੁਲਾਜ਼ਮਾਂ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ, ਜਿਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
Previous Postਪੰਜਾਬ : 4 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਇਸ ਤਰਾਂ ਅਚਾਨਕ ਮੌਤ , ਪਰਿਵਾਰ ਦਾ ਰੋ ਰੋ ਕੇ ਹੋਇਆ ਬੁਰਾ ਹਾਲ
Next Postਪੰਜਾਬ ਚ ਸੁਨਿਆਰੇ ਦੀ ਦੁਕਾਨ ਚ ਪਿਆ ਡਾਕਾ , ਲੱਖਾਂ ਰੁਪਏ ਤੇ ਗਹਿਣੇ ਲੈ ਹੋਏ ਫਰਾਰ