ਮਸ਼ਹੂਰ ਅਦਾਕਾਰਾ ਦੀ ਹੋਈ ਅਚਾਨਕ ਮੌਤ , ਇੰਡਸਟਰੀ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਅਦਾਕਾਰੀ ਦੇ ਖੇਤਰ ਵਿੱਚ ਬਹੁਤ ਸਾਰੀਆਂ ਸ਼ਖਸ਼ੀਅਤਾਂ ਦੇ ਵੱਲੋਂ ਵੱਡਾ ਨਾਮ ਕਮਾਇਆ ਗਿਆ ਹੈ। ਹਰੇਕ ਅਦਾਕਾਰ ਦਾ ਆਪਣਾ ਸਟਾਈਲ ਤੇ ਅੰਦਾਜ਼ ਹੁੰਦਾ ਹੈ, ਜਿਸ ਨੂੰ ਦਰਸ਼ਕ ਬਹੁਤ ਜਿਆਦਾ ਪਸੰਦ ਕਰਦੇ ਹਨ l ਇਸੇ ਵਿਚਾਲੇ ਹੁਣ ਇੰਡਸਟਰੀ ਤੋਂ ਇੱਕ ਬੇਹਦ ਹੀ ਬੁਰੀ ਖਬਰ ਸਾਹਮਣੇ ਆਉਂਦੀ ਪਈ ਹੈ, ਜਿੱਥੇ ਮਸ਼ਹੂਰ ਅਦਾਕਾਰਾਂ ਦੀ ਅਚਾਨਕ ਮੌਤ ਹੋ ਗਈ। ਜਿਸ ਕਾਰਨ ਇੰਡਸਟਰੀ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ l ਦਰਅਸਲ ਕੁਝ ਸਮਾਂ ਪਹਿਲਾਂ ਬਾਲੀਵੁੱਡ ਅਦਾਕਾਰ ਤੇ ਨਿਰਮਾਤਾ ਕ੍ਰਿਸ਼ਨ ਕੁਮਾਰ ਦੀ ਬੇਟੀ ਤਿਸ਼ਾ ਕੁਮਾਰ ਦੇ ਦਿਹਾਂਤ ਕਾਰਨ ਇੰਡਸਟਰੀ ਦੇ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਸੀ ਕਿ ਇਸੇ ਵਿਚਾਲੇ ਇੱਕ ਹੋਰ ਦੁੱਖਦਾਈ ਖਬਰ ਸਾਹਮਣੇ ਆਈ ਜਿਸ ਕਾਰਨ ਸਿਨੇਮਾ ਜਗਤ ‘ਚ ਸੋਗ ਦੇ ਬੱਦਲ ਛਾਅ ਗਏ, ਹਰ ਕਿਸੇ ਦੇ ਵੱਲੋਂ ਇਸ ਦੁੱਖ ਦੀ ਘੜੀ ਦੇ ਵਿੱਚ ਪੀੜਤ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ।

ਦਰਅਸਲ ਆਸਟ੍ਰੇਲੀਆ ਦੇ ਮਸ਼ਹੂਰ ਟੀਵੀ ਸ਼ੋਅ ‘ਨੇਬਰਜ਼’ ਫੇਮ ਅਦਾਕਾਰਾ Janet Andrewartha ਦਾ ਦਿਹਾਂਤ ਹੋ ਗਿਆ ਤੇ ਅਦਾਕਾਰਾ ਦੇ ਅਚਾਨਕ ਦਿਹਾਂਤ ਕਾਰਨ ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ ਹੈ। ਹਰ ਕੋਈ ਅਦਾਕਾਰਾ ਲਈ ਪ੍ਰਾਰਥਨਾ ਕਰ ਰਿਹਾ ਤੇ ਉਸ ਨੂੰ ਸ਼ਰਧਾਂਜਲੀ ਦੇ ਰਿਹਾ । ਉਹਨਾਂ ਦੀ ਮੌਤ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ਦੇ ਉੱਪਰ ਸਾਂਝੀ ਕੀਤੀ ਗਈ ਤੇ ਨੇਬਰਸ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ l ਜਿਸ ਰਾਹੀਂ Janet ਦੀ ਮੌਤ ਦੀ ਖਬਰ ਦਿੱਤੀ ਹੈ। ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਗਿਆ ਕਿ Janet Andrewartha ਦੇ ਦਿਹਾਂਤ ਤੋਂ ਨੇਬਰਸ ‘ਚ ਹਰ ਕੋਈ ਬਹੁਤ ਦੁਖੀ ਹੈ। ਦਰਸ਼ਕਾਂ ਦੀ ਪਸੰਦੀਦਾ ਅਦਾਕਾਰਾ Janet ਨੂੰ ਰਾਮਸੇ ਸਟ੍ਰੀਟ ਦੀ ਲਿਨ ਸਕਲੀ ਦੀ ਭੂਮਿਕਾ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਇਸ ਸਮੇਂ Janet ਦੇ ਪਰਿਵਾਰ ਅਤੇ ਅਜ਼ੀਜ਼ਾਂ ਪ੍ਰਤੀ ਸਾਡੀ ਸੰਵੇਦਨਾ ਹੈ। ਸੋਸ਼ਲ ਮੀਡੀਆ ‘ਤੇ ਹਰ ਕੋਈ Janet ਲਈ ਪ੍ਰਾਰਥਨਾ ਕਰ ਰਿਹਾ ਹੈ l ਦੱਸਦਿਆ ਕਿ ਮਸ਼ਹੂਰ ਅਦਾਕਾਰਾ Janet 72 ਸਾਲ ਦੀ ਉਮਰ ‘ਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ। ਹਰ ਕਿਸੇ ਵੱਲੋਂ ਉਹਨਾਂ ਦੀ ਮੌਤ ਦੇ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਤੇ ਆਖਿਆ ਜਾ ਰਿਹਾ ਹੈ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਦੇ ਵਿੱਚ ਉਹਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ l