ਆਈ ਤਾਜਾ ਵੱਡੀ ਖਬਰ
ਮੌਨਸੂਨ ਦੇ ਸੀਜ਼ਨ ਦੇ ਚਲਦੇ ਜਿੱਥੇ ਦੇਸ਼ ਭਰ ਦੇ ਵਿੱਚ ਕੁਦਰਤ ਦੀ ਕਰੋਪੀ ਵੇਖਣ ਨੂੰ ਮਿਲਦੀ ਪਈ ਹੈ, ਬਹੁਤ ਸਾਰੀਆਂ ਥਾਵਾਂ ਦੇ ਉੱਪਰ ਕੁਦਰਤ ਦੀ ਕਰੋਪੀ ਦੇ ਕਾਰਨ ਵੱਡਾ ਨੁਕਸਾਨ ਹੋ ਚੁੱਕਿਆ ਹੈ। ਇਸ ਕੁਦਰਤ ਦੀ ਕਰੋਪੀ ਦੇ ਕਾਰਨ ਹੁਣ ਤੱਕ ਕਈ ਲੋਕਾਂ ਦੀਆਂ ਕੀਮਤੀ ਜਾਨਾਂ ਚਲੀਆਂ ਗਈਆਂ ਹਨ ਤੇ ਬਹੁਤ ਜ਼ਿਆਦਾ ਮਾਲੀ ਨੁਕਸਾਨ ਹੋ ਚੁੱਕਿਆ ਹੈ। ਇਸੇ ਵਿਚਾਲੇ ਹੁਣ ਇੱਕ ਵੱਡੀ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਇੱਕ ਵਾਰ ਫਿਰ ਤੋਂ ਦਹਿਸ਼ਤ ਦਾ ਮਾਹੌਲ ਬਣ ਚੁੱਕਿਆ ਹੈ ਕਿਉਂਕਿ ਇਸ ਵਾਰ ਭੁਚਾਲ ਦੇ ਝਟਕਿਆਂ ਦੇ ਕਾਰਨ ਧਰਤੀ ਕੰਬ ਉੱਠੀ ਤੇ ਲੋਕ ਡਰ ਦੇ ਮਾਰੇ ਆਪਣੇ ਘਰਾਂ ਤੋਂ ਬਾਹਰ ਭੱਜ ਗਏ l ਖਬਰ ਹਿਮਾਚਲ ਪ੍ਰਦੇਸ਼ ਦੇ ਨਾਲ ਸੰਬੰਧਿਤ ਹੈ l
ਜਿੱਥੇ ਪਹਿਲਾਂ ਹੀ ਹਿਮਾਚਲ ਪ੍ਰਦੇਸ਼ ਦੇ ਵਿੱਚ ਵੱਡੀ ਤਬਾਹੀ ਵੇਖਣ ਨੂੰ ਮਿਲਦੀ ਪਈ ਹੈ ਕਿ ਇਸੇ ਵਿਚਾਲੇ ਹੁਣ ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਜ਼ਿਲ੍ਹੇ ਲਾਹੌਲ ਸਪਿਤੀ ਵਿਚ 24 ਘੰਟਿਆਂ ਦੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਹੈਰਾਨ ਕਰਨ ਵਾਲੀ ਗੱਲ ਇਹ ਸਾਹਮਣੇ ਆਈ ਕਿ ਇਹ ਭੁਚਾਲ ਇੱਕ ਵਾਰੀ ਨਹੀਂ ਸਗੋਂ ਦੋ ਵਾਰ ਆਇਆ l ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਮਾਪੀ ਗਈ। ਜ਼ਮੀਨ ਦੇ ਅੰਦਰ ਇਸ ਦੀ ਡੂੰਘਾਈ 5 ਕਿਲੋਮੀਟਰ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਵੀਰਵਾਰ ਨੂੰ ਸਵੇਰੇ 9:49 ਵਜੇ ਧਰਤੀ ਤਿੰਨ ਤੋਂ ਚਾਰ ਵਾਰ ਹਿੱਲੀ। ਲਾਹੌਲ ਸਪਿਤੀ ‘ਚ ਬੁੱਧਵਾਰ ਰਾਤ ਨੂੰ ਵੀ 3.2 ਤੀਬਰਤਾ ਦਾ ਭੂਚਾਲ ਆਇਆ। ਇਹ ਨਾ ਭੁਚਾਲ ਦੇ ਝਟਕਿਆਂ ਦੇ ਕਾਰਨ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ । ਪਰ ਇਸ ਦੌਰਾਨ ਗਨੀਮਤ ਰਹੀ ਕਿਸ ਹਾਦਸੇ ਦੇ ਵਿੱਚ ਕਿਸੇ ਪ੍ਰਕਾਰ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ l ਪਰ ਜਿਸ ਤਰੀਕੇ ਦੇ ਨਾਲ ਪੂਰੇ ਦੇਸ਼ ਭਰ ਤੋਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ , ਸਰਕਾਰਾਂ ਅਤੇ ਪ੍ਰਸ਼ਾਸਨ ਦੇ ਲਈ ਇਹ ਇੱਕ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਧਰ ਸਰਕਾਰਾਂ ਤੇ ਪ੍ਰਸ਼ਾਸਨ ਦੇ ਵੱਲੋਂ ਵੀ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਤੋਂ ਸੁਰੱਖਿਤ ਰੱਖਿਆ ਜਾ ਸਕੇ l
Previous Postਸ਼੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਚ ਵਾਪਰੀ ਮੰਦਭਾਗੀ ਘਟਨਾ, ਦਾਲ ਦੇ ਤਪਦੇ ਕੜਾਹੇ ਚ ਡਿੱਗਿਆ ਸੇਵਾਦਾਰ
Next Postਪੰਜਾਬ ਵਾਸੀਆਂ ਲਈ ਵੱਜੀ ਖਤਰੇ ਦੀ ਘੰਟੀ , ਇਸ ਦਰਿਆ ਚ ਵਧਿਆ ਪਾਣੀ ਦਾ ਪੱਧਰ