ਪੰਜਾਬ ਦੇ ਇਹਨਾਂ ਜਿਲਿਆਂ ਚ ਪਵੇਗਾ ਭਾਰੀ ਮੀਂਹ ਹੁਣੇ ਹੁਣੇ ਜਾਰੀ ਹੋਇਆ ਯੈਲੋ ਅਲਰਟ

ਆਈ ਤਾਜਾ ਵੱਡੀ ਖਬਰ 

ਅਗਸਤ ਮਹੀਨੇ ਵਿੱਚ ਮਾਨਸੂਨ ਕਾਫੀ ਸੁਸਤ ਨਜ਼ਰ ਆ ਰਿਹਾ ਹੈ। ਦੇਸ਼ ਦੇ ਕਈ ਅਜਿਹੇ ਵੀ ਹਿੱਸੇ ਹਨ, ਜਿੱਥੇ ਕਾਫੀ ਤੇਜ਼ ਮੀਂਹ ਪੈਂਦਾ ਪਿਆ ਹੈ ਤੇ ਮੀਂਹ ਕਾਰਨ ਭਾਰੀ ਤਬਾਹੀ ਵੀ ਹੁੰਦੀ ਪਈ ਹੈ। ਪਰ ਪੰਜਾਬ ਦੇ ਕਈ ਜਿਲਿਆਂ ਦੇ ਵਿੱਚ ਮੀਂਹ ਬਹੁਤ ਘੱਟ ਦਰਜ ਕੀਤਾ ਜਾ ਰਿਹਾ ਹੈ l ਜਿਹੜਾ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ ਵਿਚਾਲੇ ਹੁਣ ਪੰਜਾਬ ਦੇ ਕਈ ਜਿਲਿਆਂ ਵਿੱਚ ਭਾਰੀ ਮੀਹ ਪੈਣ ਨੂੰ ਲੈ ਕੇ ਮੌਸਮ ਵਿਭਾਗ ਦੇ ਵੱਲੋਂ ਹੁਣ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ l ਜਿਸ ਕਾਰਨ ਪੰਜਾਬੀ ਕਾਫੀ ਖੁਸ਼ ਨਜ਼ਰ ਆਉਂਦੇ ਪਏ ਨੇ ਕਿ ਹੁਣ ਪੰਜਾਬ ਦੇ ਵਿੱਚ ਮੀਂਹ ਪਵੇਗਾ ਤੇ ਹੁੰਮਸ ਤੋਂ ਰਾਹਤ ਮਿਲੇਗੀ l

ਦਰਅਸਲ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਪੰਜ ਜ਼ਿਲਿਆਂ ਦੇ ਵਿੱਚ ਭਾਰੀ ਮੀਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਪਰ ਸੂਬੇ ਵਿੱਚ ਸਥਿਤੀ ਲਗਭਗ ਆਮ ਵਾਂਗ ਹੈ। ਲੁਧਿਆਣਾ ਦੇ ਫਰੀਦਕੋਟ ਅਤੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਵੇਲੇ ਪੰਜਾਬ ਭਰ ਦੇ ਵਿੱਚ ਕਾਫੀ ਹੁੰਮਸ ਭਰਿਆ ਮਾਹੌਲ ਬਣਿਆ ਹੋਇਆ ਹੈ l ਅਗਸਤ ਮਹੀਨੇ ਦੇ ਪਹਿਲੇ ਦਿਨ ਕਾਫੀ ਚੰਗੀ ਬਾਰਿਸ਼ ਦਰਜ ਕੀਤੀ ਗਈ, ਪਰ ਉਸ ਤੋਂ ਬਾਅਦ ਵੀ ਬਹੁਤ ਘੱਟ ਪਿਆ ਤੇ ਜਿਸ ਕਾਰਨ ਪੰਜਾਬ ਦੇ ਕਈ ਜਿਲ੍ਹਿਆਂ ਦੇ ਵਿੱਚ ਸੋਕੇ ਵਰਗੀ ਸਥਿਤੀ ਬਣੀ ਹੋਈ ਹੈ। ਮੀਂਹ ਘੱਟ ਪੈਣ ਦੇ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵੀ ਵਧੀਆਂ ਹੋਈਆਂ ਹਨ, ਪਰ ਇਸੇ ਵਿਚਾਲੇ ਹੁਣ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਪੰਜ ਜਿਲੀਆਂ ਦੇ ਵਿੱਚ ਭਾਰੀ ਮੀਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਿਨਾਂ ਦੇ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਸ਼ਾਮਿਲ ਹੈ l ਜਿਨਾਂ ਜ਼ਿਲਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਰਾਜਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਅਲਰਟ ਸਿਰਫ ਸ਼ਨੀਵਾਰ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਅਗਲੇ 5 ਦਿਨਾਂ ਤੱਕ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।