ਖਿੱਚੋ ਤਿਆਰੀ ਪੰਜਾਬ ਚ ਪੰਚਾਇਤੀ ਚੋਣਾਂ ਬਾਰੇ ਆ ਰਹੀ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਜਿੱਥੇ ਅੱਜ ਪੂਰਾ ਦੇਸ਼ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ, ਦੂਜੇ ਪਾਸੇ ਵੱਖ ਵੱਖ ਮੰਤਰੀਆਂ ਦੇ ਵੱਲੋਂ ਵੱਖੋ ਵੱਖਰੀਆਂ ਥਾਵਾਂ ਦੇ ਉੱਪਰ ਝੰਡਾ ਲਹਿਰਾਉਣ ਦੀ ਰਸਮ ਵੀ ਅਦਾ ਕੀਤੀ ਜਾ ਰਹੀ ਹੈ। ਉੱਥੇ ਹੀ ਅੱਜ ਪੰਜਾਬ ਦੇ ਨਾਲ ਜੁੜੀ ਹੋਈ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਹੁਣ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਬਾਰੇ ਚਰਚਾ ਛੜ ਚੁੱਕੀ ਹੈ। ਦਰਅਸਲ ਪੰਜਾਬ ਸਰਕਾਰ ਨੇ ਨਵੰਬਰ ਮਹੀਨੇ ‘ਚ ਹੀ ਨਗਰ ਕੌਂਸਲ ਤੇ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਨਾ ਚਾਹੁੰਦੀ ਹੈ। ਜਿਸ ਸਬੰਧੀ ਚਰਚਾ ਹੁਣ ਲਗਾਤਾਰ ਛਿੜਦੀ ਪਈ ਹੈ l ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਵੀ ਇਸ ਰਾਇ ਤੋਂ ਜਾਣੂ ਕਰਵਾ ਦਿੱਤਾ ਹੈ, ਕਿਉਂਕਿ ਚੋਣਾਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਵਿਗੁਲ ਵੱਜਣ ਵਾਲਾ ਹੈ।

ਬੀਤੇ ਦਿਨ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ ਸੀ। ਜਿਸ ਵਿੱਚ ਇਸ ਮੁੱਦ ‘ਤੇ ਕਾਫ਼ੀ ਲੰਬੀ ਚਰਚਾ ਕੀਤੀ ਗਈ। ਇਹੀ ਕਾਰਨ ਹੈ ਕਾਰਨ ਹੈ ਕਿ ਹੁਣ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਇਸ ਦੀ ਚਰਚਾ ਤੇਜ਼ ਕਰ ਦਿੱਤੀ ਗਈ l ਇਸ ਮੀਟਿੰਗ ਤੋਂ ਬਾਅਦ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵੰਬਰ ਦੇ ਪਹਿਲੇ ਹਫ਼ਤੇ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਜਿਸ ਨੂੰ ਲੈ ਕੇ ਹੁਣ ਸਾਰੀਆਂ ਹੀ ਸਿਆਸੀ ਪਾਰਟੀਆਂ ਇਸ ਦੀ ਤਿਆਰੀ ਵਿੱਚ ਰੁੱਝੀਆਂ ਹੋਈਆਂ ਹਨ l ਉਧਰ ਚੋਣ ਕਮਿਸ਼ਨ ਨੂੰ ਸਰਕਾਰ ਪ੍ਰਪੋਜਲ ਭੇਜਣ ਜਾ ਰਹੀ ਹੈ ਤੇ ਆਉਣ ਵਾਲੇ ਕੁਝ ਦਿਨਾਂ ਤੱਕ ਤਰੀਕਾਂ ਦਾ ਐਲਾਨ ਹੋਣ ਦੀ ਉਮੀਦ ਹੈ। ਜਿਸਨੂੰ ਲੈ ਕੇ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਸੀ। ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ CM ਨੇ ਮੀਟਿੰਗ ਵੀ ਲਈ ਸੀ, ਜਿਸ ਵਿੱਚ ਵਿਧਾਇਕਾਂ ਨੂੰ ਪਿੰਡਾਂ ਵਿੱਚ ਜਾਣ ਲਈ ਕਿਹਾ ਗਿਆ ਤੇ ਲੋਕਾਂ ਨੂੰ ਆਪਣੇ ਨਾਲ ਜੋੜਨ ਦੇ ਹੁਕਮ ਦਿੱਤੇ ਹਨ। ਇਨਾ ਚੋਣਾਂ ਦੀ ਚਰਚਾ ਹੁੰਦੀ ਸਾਰ ਹੀ ਹੁਣ ਲਗਾਤਾਰ ਸਾਰੀਆਂ ਹੀ ਸਿਆਸੀ ਪਾਰਟੀਆਂ ਇਸ ਦੀ ਤਿਆਰੀ ਦੇ ਵਿੱਚ ਜਿੱਥੇ ਲੱਗੀਆਂ ਹੋਈਆਂ ਹਨ, ਉੱਥੇ ਹੀ ਇਹਨਾਂ ਚੋਣਾਂ ਨੇ ਜਿੱਤਣਾ ਆਮ ਆਦਮੀ ਪਾਰਟੀ ਦੇ ਲਈ ਇੱਕ ਨੱਕ ਦਾ ਸਵਾਲ ਬਣ ਚੁੱਕਿਆ ਹੈ। ਹਾਲਾਂਕਿ ਇਹਨਾਂ ਚੋਣਾਂ ਦਾ ਕੋਈ ਰਸਮੀ ਐਲਾਨ ਨਹੀਂ ਹੋਇਆ, ਪਰ ਇਸ ਚਰਚਾ ਨੇ ਸਾਰੀਆਂ ਪਾਰਟੀਆਂ ਦੇ ਵਿੱਚ ਇੱਕ ਨਵੀਂ ਹਲਚਲ ਮਚਾ ਦਿੱਤੀ ਹੈ।