ਪੰਜਾਬ ਚ ਇਥੇ ਕੀਤਾ ਗਿਆ ਛੁੱਟੀਆਂ ਦਾ ਐਲਾਨ , ਏਨੇ ਦਿਨ ਬੰਦ ਰਹਿਣਗੇ ਸਕੂਲ

ਆਈ ਤਾਜਾ ਵੱਡੀ ਖਬਰ 

ਪੰਜਾਬ ਜਿਸ ਨੂੰ ਗੁਰੂਆਂ, ਪੀਰਾਂ ਤੇ ਫਕੀਰਾਂ ਦੀ ਧਰਤੀ ਕਿਹਾ ਜਾਂਦਾ ਹੈ l ਇਸ ਧਰਤੀ ਦੇ ਉੱਪਰ ਅਜਿਹੇ ਬਹੁਤ ਸਾਰੇ ਯੋਧਿਆਂ ਤੇ ਸੂਰਵੀਰਾਂ ਨੇ ਜਨਮ ਲਿਆ ਹੈ, ਜਿਨਾਂ ਦੀਆਂ ਸਿੱਖਿਆਵਾਂ ਅੱਜ ਵੀ ਲੋਕ ਸਿੱਖ ਕੇ ਆਪਣੇ ਜੀਵਨ ਦੇ ਵਿੱਚ ਅੱਗੇ ਵਧਦੇ ਹਨ, ਤੇ ਉਹਨਾਂ ਦੇ ਜੀਵਨ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ l ਪੰਜਾਬ ਸਰਕਾਰ ਦੇ ਵੱਲੋਂ ਵੀ ਅਜਿਹੇ ਗੁਰੂਆਂ, ਪੀਰਾਂ , ਫਕੀਰਾਂ ਤੇ ਸੂਰਵੀਰਾਂ ਦੇ ਨਾਲ ਸੰਬੰਧਿਤ ਦਿਹਾੜਿਆਂ ਦੇ ਮੌਕੇ ਖਾਸ ਸਮਾਗਮ ਕਰਵਾਏ ਜਾਂਦੇ ਹਨ ਤੇ ਸਰਕਾਰੀ ਛੁੱਟੀ ਦਾ ਵੀ ਐਲਾਨ ਕੀਤਾ ਜਾਂਦਾ ਹੈ। ਇਸੇ ਵਿਚਾਲੇ ਹੁਣ ਪੰਜਾਬ ਦੇ ਸਕੂਲਾਂ ਦੇ ਵਿੱਚ ਛੁੱਟੀਆਂ ਦਾ ਐਲਾਨ ਹੋ ਚੁੱਕਿਆ ਹੈ। ਜਿਸ ਕਾਰਨ ਹੁਣ ਸਕੂਲ ਬੰਦ ਰਹਿਣਗੇ l

ਮਾਮਲਾ ਅੰਮ੍ਰਿਤਸਰ ਦੇ ਨਾਲ ਜੁੜਿਆ ਹੋਇਆ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ l ਜਿਸ ਵਿੱਚ ਆਖਿਆ ਗਿਆ ਹੈ ਕਿ ਜਾਰੀ ਕਰਦੇ ਹੋਏ ਕਿਹਾ ਹੈ ਕਿ ਰੱਖੜ ਪੁੰਨਿਆ ਦੇ ਮੇਲੇ ਕਾਰਨ 19 ਤੇ 20 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਕਸਬੇ ਅਧੀਨ ਪੈਂਦੇ ਸਕੂਲਾਂ ਵਿਚ ਛੁੱਟੀ ਰਹੇਗੀ, ਇਸ ਦਿਨ ਸਾਰੇ ਵਿਦਿਆਕ ਅਦਾਰੇ ਬੰਦ ਰਹਿਣਗੇ l ਜਿਨਾਂ ਵਿੱਚ ਕਈ ਸਕੂਲ ਸ਼ਾਮਿਲ ਹਨ । ਇਨ੍ਹਾਂ ਸਕੂਲਾਂ ਵਿਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸ਼ਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾ ਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀ. ਟੀ. ਸੀ. ਸਕੂਲ ਬਾਬਾ ਬਕਾਲਾ, ਨਿਊ ਮੈਟ੍ਰਿਕ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ ਅਤੇ ਸੰਤ ਮੱਜਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੂੰ ਸ਼ਾਮਲ ਕੀਤਾ ਗਿਆ ਹੈ l ਜਿਸ ਕਾਰਨ ਹੁਣ ਅਦਾਰਿਆਂ ਦੇ ਵਿੱਚ ਦੋ ਦਿਨ ਛੁੱਟੀਆਂ ਰਹਿਣਗੀਆਂ l ਪੰਜਾਬ ਸਰਕਾਰ ਦੇ ਵੱਲੋਂ ਇਹਨਾਂ ਸਕੂਲਾਂ ਦੇ ਵਿੱਚ ਨੋਟੀਫਿਕੇਸ਼ਨ ਵੀ ਭੇਜ ਦਿੱਤੇ ਗਏ ਹਨ ਤਾਂ ਜੋ ਇਸ ਸਬੰਧੀ ਬੱਚਿਆਂ ਨੂੰ ਤੇ ਉਹਨਾਂ ਦੇ ਮਾਪਿਆਂ ਨੂੰ ਸੂਚਿਤ ਕੀਤਾ ਜਾ ਸਕੇ l ਜ਼ਿਕਰਯੋਗ ਹੈ ਕਿ ਬਾਬਾ ਬਕਾਲਾ ਸਾਹਿਬ ਇਤਿਹਾਸਕ ਨਗਰ ਹੈ l ਜਿਹੜਾ ਪੰਜਾਬ ਦੇ ਜ਼ਿਲਾ ਅੰਮ੍ਰਿਤਸਰ ਦੀ ਤਹਿਸੀਲ ਹੈ। ਇਤਿਹਾਸਕ ਗੁਰਦੁਆਰਾ 9ਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਸ਼ਵ ਪ੍ਰਸਿੱਧ ਤੀਰਥ ਅਸਥਾਨ ਹੈ। ਇੱਥੇ ਹਰ ਸਾਲ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆ ਮੌਕੇ ਲੱਗਦਾ ਹੈ, ਜਿਸ ਕਾਰਨ ਹਰ ਸਾਲ ਵੱਡੀ ਗਿਣਤੀ ਦੇ ਵਿੱਚ ਇੱਥੇ ਸ਼ਰਧਾਲੂ ਇਹਨਾਂ ਦਿਨਾਂ ਦੇ ਵਿੱਚ ਆਉਂਦੇ ਹਨ ਨਤਮਸਤਕ ਹੁੰਦੇ ਹਨ l ਇੱਥੇ ਆਪਣੀ ਸ਼ਰਧਾ ਅਨੁਸਾਰ ਚੜਾਵਾ ਵੀ ਚੜਾ ਕੇ ਜਾਂਦੇ ਹਨ । ਇਸੇ ਦਿਨ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ, ਹੁਣ ਬੱਚਿਆਂ ਦੇ ਸਕੂਲਾਂ ਦੇ ਵਿੱਚ ਛੁੱਟੀਆਂ ਦਾ ਐਲਾਨ ਹੋ ਚੁੱਕਿਆ ਹੈ।