ਆਈ ਤਾਜਾ ਵੱਡੀ ਖਬਰ
ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਇਸ ਵੇਲੇ ਕੁਦਰਤ ਦੀ ਕਰੋਪੀ ਨੇ ਕਹਿਰ ਢਾਹਿਆ ਹੋਇਆ ਹੈ ਤੇ ਬਹੁਤ ਜਿਆਦਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਪਿਆ ਹੈ। ਆਏ ਦਿਨ ਹੀ ਅਜਿਹੇ ਮਾਮਲੇ ਮੀਡੀਆ ਦੇ ਵਿੱਚ ਕਾਫੀ ਸੁਰਖੀਆਂ ਬਟੋਰਤੇ ਪਏ ਹਨ, ਜਿੱਥੇ ਕੁਦਰਤ ਦੀ ਕਰੋਪੀ ਦੇ ਕਾਰਨ ਲੋਕਾਂ ਦਾ ਜੀਵਨ ਕਾਫੀ ਪ੍ਰਭਾਵਿਤ ਹੁੰਦਾ ਪਿਆ ਹੈ l ਇਸੇ ਵਿਚਾਲੇ ਇੱਕ ਵਾਰ ਫਿਰ ਤੋਂ ਕੁਦਰਤ ਦੀ ਕਰੋਪੀ ਵੇਖਣ ਨੂੰ ਮਿਲੀ ਹੈ l ਹੁਣ ਜ਼ਬਰਦਸਤ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ l
ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਨਾ ਹੀ ਨਹੀਂ ਸਗੋਂ ਸੁਨਾਮੀ ਦੀ ਚੇਤਾਵਨੀ ਲਈ ਜਾਰੀ ਕਰ ਦਿੱਤੀ ਗਈ ਹੈ l ਉਧਰ ਰੂਸ ‘ਚ ਐਤਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਧਰਤੀ ਕੰਮ ਉੱਠੀ ਤੇ ਲੋਕ ਡਰ ਕੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ l ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7 ਮਾਪੀ ਗਈ। ਭੂਚਾਲ ਦਾ ਕੇਂਦਰ ਦੂਰ-ਪੂਰਬੀ ਕਾਮਚਟਕਾ ਪ੍ਰਾਇਦੀਪ ਦਾ ਤੱਟ ਸੀ। ਇਸ ਦੇ ਨਾਲ ਹੀ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ ਦੇ ਅਧਿਕਾਰੀਆਂ ਨੇ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ, ਜਿਸ ਕਾਰਨ ਲੋਕਾਂ ਨੂੰ ਹੋਰ ਹੋਰ ਜਿਆਦਾ ਚਿੰਤਾ ਸਤਾ ਰਹੀ ਹੈ ਕਿ ਜੇਕਰ ਸੁਨਾਮੀ ਦਾ ਕਹਿਰ ਵੇਖਣ ਨੂੰ ਮਿਲਦਾ ਹੈ ਤਾਂ ਇਸ ਨਾਲ ਬਹੁਤ ਜਿਆਦਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ । ਉਧਰ ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਦੇ ਅਧਿਕਾਰੀਆਂ ਦੇ ਅਨੁਸਾਰ, ਰੂਸ ‘ਚ ਭੂਚਾਲ ਸਵੇਰੇ 7 ਵਜੇ ਦੇ ਬਾਅਦ ਆਇਆ। ਇਸਦਾ ਕੇਂਦਰ ਪੈਟ੍ਰੋਪਾਵਲੋਵਸਕ-ਕਾਮਚਤਸਕੀ ਸ਼ਹਿਰ ਤੋਂ ਲਗਭਗ 90 ਕਿਲੋਮੀਟਰ ਪੂਰਬ ਵੱਲ, ਕਾਮਚਟਕਾ ਪ੍ਰਾਇਦੀਪ ਦੇ ਪਾਣੀਆਂ ਵਿੱਚ ਲਗਭਗ 50 ਕਿਲੋਮੀਟਰ ਦੀ ਡੂੰਘਾਈ ਵਿੱਚ ਆਇਆ। ਪਰ ਇਸ ਦੌਰਾਨ ਗਨੀਮਤ ਰਹੀ ਹੈ ਕਿ ਕਿਸੇ ਪ੍ਰਕਾਰ ਦਾ ਕੋਈ ਵੀ ਵੱਡਾ ਹਾਦਸਾ ਨਹੀਂ ਵਾਪਰਿਆ, ਪਰ ਇਸ ਭੂਚਾਲ ਦੇ ਝਟਕਿਆਂ ਦੇ ਕਾਰਨ ਲੋਕਾਂ ਦੇ ਵਿੱਚ ਡਰ ਤੇ ਚਿੰਤਾ ਵਧ ਚੁੱਕੀ ਹੈ।
Previous Postਇੱਕ ਹੋਰ ਪੰਜਾਬ ਦੇ ਜਿਲ੍ਹੇ ਚ ਹੋਇਆ ਛੁੱਟੀ ਦਾ ਐਲਾਨ - ਸਕੂਲ ਅਤੇ ਦਫਤਰ ਰਹਿਣਗੇ ਬੰਦ
Next Postਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ, ਤੁਰੰਤ ਕਰਾਇਆ ਹਸਪਤਾਲ ਦਾਖਿਲ