ਆਈ ਤਾਜਾ ਵੱਡੀ ਖਬਰ
ਪੰਜਾਬੀਆਂ ਦੇ ਵਿੱਚ ਕੈਨੇਡਾ ਜਾਣ ਦੀ ਦੌੜ ਲੱਗੀ ਹੋਈ ਹੈ, ਜਿਸ ਕਾਰਨ ਉਹਨਾਂ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਉਹ ਕੈਨੇਡਾ ਜਾਂ ਕਿਸੇ ਹੋਰ ਦੇਸ਼ ਵਿੱਚ ਪਹੁੰਚ ਜਾਣ l ਇਸੇ ਵਿਚਾਲੇ ਹੁਣ ਹੁਣ ਇੱਕ ਅਜਿਹਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਕੈਨੇਡਾ ਤੋਂ ਪੰਜਾਬ ਆਏ ਵਿਅਕਤੀ ਨੇ ਅਜਿਹਾ ਖੂਨੀ ਕਾਂਡ ਰਚ ਦਿੱਤਾ, ਜਿਸ ਕਾਰਨ ਦੋ ਮਾਸੂਮਾ ਸਮੇਤ ਪੂਰਾ ਪਰਿਵਾਰ ਖਤਮ ਹੋ ਗਿਆ l ਮਾਮਲਾ ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਨਾਲ ਸੰਬੰਧਿਤ ਹੈ, ਜਿੱਥੇ ਬਾਘਾ ਪੁਰਾਣਾ ਦੇ ਮੁਦਕੀ ਰੋਡ ਤੇ ਇੱਕ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪੂਰਾ ਦਾ ਪੂਰਾ ਪਰਿਵਾਰ ਉਜੜ ਗਿਆ ।
ਇਸ ਭਿਆਨਕ ਹਾਦਸੇ ‘ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਤੇ ਦੋ ਛੋਟੇ ਬੱਚਿਆਂ ਦੀ ਮੌਤ ਹੋ ਗਈ l ਇਸ ਘਟਨਾ ਦੇ ਵਾਪਰਨ ਤੋਂ ਬਾਅਦ ਮੌਕੇ ਤੇ ਚੀਕ ਚਿਹਾੜਾ ਪੈ ਗਿਆ, ਆਲੇ ਦੁਆਲੇ ਦੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ, ਪਰ ਉਦੋਂ ਤੱਕ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਿਸ ਨੂੰ ਲੋਕਾਂ ਨੇ ਫੜ ਕੇ ਪੁਲਸ ਹਵਾਲੇ ਕਰ ਦਿੱਤਾ। ਕਾਰ ਚਾਲਕ ਕੈਨੇਡਾ ਤੋਂ ਆਇਆ ਸੀ ਤੇ ਉਸ ਕੋਲੋਂ ਸ਼ਰਾਬ ਦੀਆਂ ਦੋ ਪੇਟੀਆਂ ਵੀ ਬਰਾਮਦ ਹੋਈਆਂ ਹਨ। ਫਿਲਹਾਲ ਪੁਲਿਸ ਦੇ ਵੱਲੋਂ ਉਸ ਨੂੰ ਲੱਭਣ ਵਾਸਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਉਥੇ ਹੀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਧਰਮਪ੍ਰੀਤ ਸਿੰਘ ਨਾਮਕ ਵਿਅਕਤੀ ਆਪਣੀ ਪਤਨੀ ਕੁਲਦੀਪ ਕੌਰ, ਉਸਦੇ ਦੋ ਬੱਚੇ, ਇੱਕ ਢਾਈ ਸਾਲ ਤੇ ਇਕ ਦੀ ਉਮਰ ਇਕ ਮਹੀਨੇ ਦੀ ਹੈ, ਨਾਲ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਪਿੰਡ ਮੁੱਦਕੀ ਰੋਡ ‘ਤੇ ਪੁੱਜੇ ਤਾਂ ਪਿੰਡ ਨੱਥੂਵਾਲਾ ਦੇ ਇਕ ਵਿਅਕਤੀ ਨੇ ਤੇਜ਼ ਰਫ਼ਤਾਰ ਕਾਰ ਨਾਲ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ ਚਾਰੇ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ । ਉਸ ਦੀ ਕਾਰ ਦੇ ਵਿੱਚ ਉਹ ਸ਼ਰਾਬ ਦੀਆਂ ਪੇਟੀਆਂ ਵੀ ਬਰਾਮਦ ਹੋਈਆਂ ਨੇ, ਜਿਸ ਦੇ ਚਲਦੇ ਹੁਣ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Previous Postਹੁਣੇ ਹੁਣੇ ਇਥੇ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਕੰਬੀ ਧਰਤੀ
Next Postਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਲੈਂਬਰ ਹੁਸੈਨਪੁਰੀ ਦੇ ਘਰੇ ਪਿਆ ਮਾਤਮ