ਆਈ ਤਾਜਾ ਵੱਡੀ ਖਬਰ
ਪੰਜਾਬ ਜਿਸ ਨੂੰ ਗੁਰੂਆਂ ਦੀ ਧਰਤੀ ਕਿਹਾ ਜਾਂਦਾ ਹੈ l ਇਸ ਪਵਿੱਤਰ ਧਰਤੀ ਦੇ ਉੱਪਰ ਬਹੁਤ ਸਾਰੀਆਂ ਮਹਾਨ ਸ਼ਖਸ਼ੀਅਤਾਂ ਨੇ ਜਨਮ ਲਿਆ l ਉਹਨਾਂ ਦੇ ਨਾਲ ਸੰਬੰਧਿਤ ਦਿਹਾੜਿਆਂ ਮੌਕੇ ਪੰਜਾਬ ਸਰਕਾਰ ਦੇ ਵੱਲੋਂ ਵੱਖੋ ਵੱਖਰੇ ਸਮਾਗਮ ਕਰਵਾਏ ਜਾਂਦੇ ਹਨ ਤੇ ਸੂਬੇ ਅੰਦਰ ਛੁੱਟੀ ਦਾ ਵੀ ਐਲਾਨ ਕੀਤਾ ਜਾਂਦਾ ਹੈ। ਇਸੇ ਵਿਚਾਲੇ ਹੁਣ ਪੰਜਾਬ ਦੇ ਵਿੱਚ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ, ਜਿਸ ਦੇ ਚਲਦੇ ਸਾਰੇ ਦਫਤਰਾਂ ਸਮੇਤ ਸਕੂਲ, ਕਾਲਜ ਬੰਦ ਰਹਿਣਗੇ। ਦਰਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਨੂੰ ਲੈ ਕੇ ਹੁਣ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ l ਉਧਰ ਬਟਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੇ ਵਿੱਚ ਕਈ ਫੈਸਲੇ ਲਏ ਗਏ ਹਨ l ਇਸ ਦੌਰਾਨ ਐਸਜੀਪੀਸੀ ਦੇ ਮੁਲਾਜ਼ਮਾਂ ਵੱਲੋਂ ਮੇਲੇ ਵਾਲੇ ਦਿਨ ਟਰੈਕਟਰਾਂ ‘ਤੇ ਵੱਡੇ ਵੱਡੇ ਮਿਊਜਿਕ ਸਿਸਟਮ ਲਾਉਣ ਜਾਂ ਫਿਰ ਮੋਟਰਸਾਈਕਲਾਂ ਉਤੇ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਨੱਥ ਪਾਉਣ ਦੀ ਗੱਲ ਰੱਖੀ, ਜੇਕਰ ਇਸ ਦੌਰਾਨ ਕੋਈ ਵੀ ਨੌਜਵਾਨ ਜਾਂ ਵਿਅਕਤੀ ਅਜਿਹਾ ਕੁਝ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਖਿਲਾਫ ਕਾਰਵਾਈ ਦੀ ਵੀ ਗੱਲ ਕੀਤੀ ਗਈ ਹੈ । ਉਥੇ ਹੀ ਸਿਵਲ ਪ੍ਰਸ਼ਾਸਨ ਵੱਲੋਂ ਵੀ ਇਸ ਮਸਲੇ ਉਤੇ ਵਿਚਾਰ ਕੀਤਾ ਗਿਆ। ਇਸ ਦੇ ਨਾਲ ਨਾਲ ਜਿੰਨੀਆਂ ਵੀ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਹਨ, ਇਹ 10 ਸਤੰਬਰ ਨੂੰ ਬੰਦ ਰਹਿਣਗੀਆਂ। ਬਟਾਲਾ ‘ਚ 10 ਤਰੀਕ ਨੂੰ ਛੁੱਟੀ ਵੀ ਰਹੇਗੀ, ਜਿਸ ਕਾਰਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲ ਬੰਦ ਰਹਿਣਗੇ। ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਇਸ ਦਿਨ ਬਾਹਰੋਂ ਆਉਣ ਜਾਂ ਸਥਾਨਕ ਸੰਗਤ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਇਸ ਲਈ ਖਾਸ ਪ੍ਰਬੰਧ ਕੀਤੇ ਜਾਣਗੇ। ਸੋ ਬਟਾਲਾ ਦੇ ਵਿੱਚ ਹੁਣ ਇਸ ਖਾਸ ਦਿਹਾੜੇ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪ੍ਰਬੰਧਾਂ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ l ਇਨਾ ਹੀ ਨਹੀਂ ਸਗੋਂ ਛੁੱਟੀ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ l
Previous Postਪੰਜਾਬ ਚ ਇਥੇ 2 ਦਿਨ ਬਿਜਲੀ ਰਹੇਗੀ ਬੰਦ
Next Postਹੁਣੇ ਹੁਣੇ ਇਥੇ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਕੰਬੀ ਧਰਤੀ