ਟੋਲ ਪਲਾਜਿਆਂ ਬਾਰੇ ਆਈ ਵੱਡੀ ਖੁਸ਼ਖਬਰੀ ਲੋਕਾਂ ਨੂੰ ਲਗਣਗੀਆਂ ਮੌਜਾਂ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਅਜਿਹੇ ਬਹੁਤ ਸਾਰੇ ਟੋਲ ਪਲਾਜ਼ਾ ਹਨ, ਜਿੱਥੇ ਲੋਕਾਂ ਕੋਲੇ ਕਾਫੀ ਪੈਸਾ ਵਸੂਲਿਆ ਜਾਂਦਾ ਹੈ l ਜਿਸ ਕਾਰਨ ਕਈ ਵਾਰ ਲੋਕ ਵੀ ਖੱਜਲ ਖੁਆਰ ਹੁੰਦੇ ਹਨ ਤੇ ਇਸੇ ਵਿਚਾਲੇ ਹੁਣ ਟੋਲ ਪਲਾਜ਼ਿਆਂ ਦੇ ਨਾਲ ਜੁੜੀ ਹੋਈ ਅਹਿਮ ਖਬਰ ਸਾਂਝੀ ਕਰਾਂਗੇ ਕਿ ਹੁਣ ਲੋਕਾਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ l ਇਸ ਪਿੱਛੇ ਦਾ ਕਾਰਨ ਇਹ ਹੈ ਕਿ ਹੁਣ ਮਹਿੰਗੇ ਟੋਲ ਟੈਕਸ ਤੋਂ ਛੁਟਕਾਰਾ ਮਿਲਣ ਜਾ ਰਿਹਾ ਹੈ ਕਿਉਂਕਿ 20 ਕਿਲੋਮੀਟਰ ਤੱਕ ਨਹੀਂ ਦੇਣਾ ਪਵੇਗਾ ਕੋਈ ਵੀ ਪੈਸਾ l ਦੱਸਦਿਆ ਕਿ ਦੇਸ਼ ‘ਚ ਹੁਣ ਫਾਸਟੈਗ ਤੋਂ ਇਲਾਵਾ ਇਕ ਹੋਰ ਟੋਲ ਟੈਕਸ ਕੁਲੈਕਸ਼ਨ ਸਿਸਟਮ ਆਉਣ ਵਾਲਾ ਹੈ। ਜਿਸ ਤਹਿਤ ਕੇਂਦਰ ਸਰਕਾਰ ਵੱਲੋਂ ਹੁਣ ਦੇਸ਼ ਦੇ ਵੱਖ-ਵੱਖ ਹਾਈਵੇ ‘ਤੇ ਨਵਾਂ ਟੈਕਸ ਕੁਲੈਕਸ਼ਨ ਸਿਸਟਮ ਲਗਾਇਆ ਜਾਵੇਗਾ। ਹੁਣ ਸਰਕਾਰ ਵੱਲੋਂ ਗਲੋਬਲ ਨੈਵੀਗੇਸ਼ਨ ਸੈਟੇਲਾਈਟ ਸਿਸਟਮ ਤਹਿਤ ਟੋਲ ਟੈਕਸ ਨੂੰ ਕੁਲੈਕਟ ਕੀਤਾ ਜਾਵੇਗਾ। ਇਸ ਲਈ ਸਰਕਾਰ ਨੇ 4 ਹਾਈਵੇ ‘ਤੇ ਟਰਾਇਲ ਵੀ ਕਰ ਲਿਆ ਅਤੇ ਟਰਾਇਲ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ। ਜਿਸ ਨੂੰ ਲੈ ਕੇ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ l ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਗਲੋਬਲ ਨਵੀਗੇਸ਼ਨ ਸਟੇਲਲੀਟ ਸਿਸਟਮ ਔਨ ਬੋਰਡ ਯੂਨਿਟ ਰਾਹੀਂ ਟੋਲ ਦੀ ਸ਼ੁਰੂਆਤ ਜਲਦੀ ਹੋਵੇਗੀ। ਸੜਕ ਆਵਾਜਾਈ ਮੰਤਰਾਲੇ ਨੇ ਨਿਯਮ ਜਾਰੀ ਕਰ ਦਿੱਤੇ ਹਨ। ਇਸ ‘ਚ ਦੱਸਿਆ ਗਿਆ ਹੈ ਕਿ ਇਸ ਲਈ ਜੀ.ਪੀ.ਐੱਸ. ਦਾ ਸਹਾਰਾ ਲਿਆ ਜਾਵੇਗਾ। ਜੀ.ਪੀ.ਐੱਸ. ਦੀ ਮਦਦ ਨਾਲ ਟੋਲ ਟੈਕਸ ਨੂੰ ਵਸੂਲਿਆ ਜਾਵੇਗਾ। ਗੱਡੀਆਂ ‘ਤੇ ਜੀ.ਪੀ.ਐੱਸ. ਡਿਵਾਈਸ ਨੂੰ ਇੰਸਟਾਲ ਕੀਤਾ ਜਾਵੇਗਾ। ਨੋਟੀਫਿਕੇਸ਼ਨ ‘ਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਗੱਡੀਆਂ ‘ਤੇ ਨੈਸ਼ਨਲ ਪਰਮਿਟ ਨਹੀਂ ਹੈ, ਉਨ੍ਹਾਂ ਨੂੰ 1 ਦਿਨ ‘ਚ ਦੋਵਾਂ ਪਾਸੇ 20 ਕਿਲੋਮੀਟਰ ਦੀ ਯਾਤਰਾ ਲਈ ਛੋਟ ਦਿੱਤੀ ਜਾਵੇਗੀ। ਜਿਸ ਕਾਰਨ ਇਸ ਘੇਰੇ ਵਿੱਚ ਆਉਣ ਵਾਲੇ ਲੋਕਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ, ਕਿਉਂਕਿ ਪਹਿਲਾਂ ਇਸ ਖੇਤਰ ਵਿੱਚ ਆਉਣ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ l