ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਜਿਲਾ ਜਲੰਧਰ ਵਿੱਚ ਸੋਢਲ ਬਾਬੇ ਦਾ ਮੇਲਾ ਬੜੀ ਹੀ ਧੂਮ ਧਾਮ ਦੇ ਨਾਲ ਮਨਾਇਆ ਜਾਂਦਾ ਹੈ। ਜਿਸ ਨੂੰ ਲੈ ਕੇ ਅੱਜ ਤੋਂ ਹੀ ਸੰਗਤਾਂ ਵੱਡੀ ਗਿਣਤੀ ਦੇ ਵਿੱਚ ਮੰਦਿਰ ਵਿੱਚ ਮੱਥਾ ਟੇਕਣ ਦੇ ਲਈ ਪੁੱਜਦੀਆਂ ਪਈਆਂ ਹਨ l ਪ੍ਰਸ਼ਾਸਨ ਦੇ ਵੱਲੋਂ ਵੀ ਇਸ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ l ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਜਲੰਧਰ ਦੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ l ਜਿਸ ਦੇ ਚਲਦੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ l ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਕਿ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਦੇ ਸਬੰਧ ‘ਚ ਜ਼ਿਲ੍ਹਾ ਜਲੰਧਰ ਵਿਖੇ 17 ਸਤੰਬਰ ਨੂੰ ਸਰਕਾਰੀ ਛੁੱਟੀ ਰਹੇਗੀ। ਜਿਸ ਨੂੰ ਲੈ ਕੇ ਜਿਲਾ ਪ੍ਰਸ਼ਾਸਨ ਦੇ ਵੱਲੋਂ ਹੁਕਮ ਦੀ ਜਾਰੀ ਕਰ ਦਿੱਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਛੁੱਟੀ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ 17 ਸਤੰਬਰ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਜਲੰਧਰ ਅਧੀਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਨਿਗਮਾਂ, ਬੋਰਡਾਂ, ਸਿੱਖਿਆ ਸੰਸਥਾਵਾਂ ਸਮੇਤ ਹੋਰਨਾਂ ਸੰਸਥਾਵਾਂ ‘ਚ ਸਿੱਧ ਬਾਬਾ ਸੋਢਲ ਦੇ ਸਾਲਾਨਾ ਮੇਲੇ ਸਬੰਧੀ ਲੋਕਾਂ ਦੀ ਸ਼ਰਧਾ ਨੂੰ ਧਿਆਨ ‘ਚ ਰੱਖਦਿਆਂ ਸਥਾਨਕ ਛੁੱਟੀ ਐਲਾਨੀ ਜਾਂਦੀ ਹੈ। ਦੱਸਦਿਆ ਕਿ ਬਾਬਾ ਸੋਢਲ ਮੇਲੇ ਦੌਰਾਨ ਪੰਜਾਬ ਹੀ ਨਹੀਂ ਸਗੋਂ ਦੇਸ਼ ਭਰ ਤੋਂ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਆਉਂਦੇ ਹਨ ਤੇ ਆਪਣੀਆਂ ਮਨੋਕਾਮਨਾਵਾਂ ਨੂੰ ਲੈ ਕੇ ਬਾਬਾ ਜੀ ਦੇ ਦਰਸ਼ਨ ਕਰਕੇ ਜਾਂਦੇ ਹਨ । ਜਿਨਾਂ ਲੋਕਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋ ਜਾਂਦੀਆਂ ਹਨ, ਉਹ ਫਿਰ ਢੋਲ ਧਮਾਕਿਆਂ ਦੇ ਨਾਲ ਨੱਚਦੇ ਗਾਉਂਦੇ ਆਉਂਦੇ ਹਨ l ਮੇਲੇ ਤੋਂ ਕੁਝ ਦਿਨ ਪਹਿਲਾਂ ਹੀ ਭਗਤਾਂ ਦੀ ਭਾਰੀ ਭੀੜ ਉਮੜ ਪੈਂਦੀ, ਮੇਲੇ ਨੂੰ ਲੈ ਕੇ ਰੌਣਕਾਂ ਹੀ ਰੌਣਕਾਂ ਨਜ਼ਰ ਆਉਂਦੀਆਂ ਹਨ । ਮੇਲੇ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਜਿੱਥੇ ਜ਼ਿਲ੍ਹੇ ਅੰਦਰ ਤਿਆਰੀਆਂ ਚੱਲ ਰਹੀਆਂ ਹਨ, ਇਸੇ ਵਿਚਾਲੇ ਤਿਆਰੀਆਂ ਚੱਲ ਰਹੀਆਂ ਹਨ, ਇਸੇ ਵਿਚਾਲੇ ਜਲੰਧਰ ਅੰਦਰ ਛੋਟੀ ਦਾ ਵੀ ਐਲਾਨ ਹੋ ਚੁੱਕਿਆ ਹੈ l ਜਿਸ ਦੇ ਚਲਦੇ ਸਾਰੇ ਸਕੂਲ ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ l
Previous Postਕਨੇਡਾ ਚ ਆਇਆ ਵੱਡਾ ਭੂਚਾਲ ਕੰਬੀ ਧਰਤੀ , ਸੁਨਾਮੀ ਤੇ ਆਈ ਇਹ ਅਪਡੇਟ
Next Postਅਸਮਾਨ ਚੋਂ ਆਏ ਕੁਦਰਤੀ ਕਹਿਰ ਕਾਰਨ ਪਰਿਵਾਰ ਦੇ 5 ਜੀਆਂ ਦੀ ਮੌਤ