ਸਵਾਰੀਆਂ ਨਾਲ ਭਰੀ ਬੱਸ ਦੀ ਹੋਈ ਟਰੱਕ ਨਾਲ ਜ਼ਬਰਦਸਤ ਟੱਕਰ , 40 ਲੋਕਾਂ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ

ਹਰ ਰੋਜ਼ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧਦੀ ਪਈ ਹੈ, ਜਿਸ ਵਿੱਚ ਬਹੁਤ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਪਿਆ ਹੈ। ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਯਾਤਰੀਆਂ ਨਾਲ ਭਰੀ ਹੋਈ ਬੱਸ ਦੀ ਟਰੱਕ ਦੇ ਨਾਲ ਜ਼ਬਰਦਸਤ ਟੱਕਰ ਹੋ ਗਈl ਜਿਸ ਵਿੱਚ 40 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੇ ਵਾਪਰਨ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਕਿ ਸਵਾਰੀਆਂ ਨਾਲ ਭਰੀ ਬੱਸ ਜਦੋਂ ਟਰੱਕ ਨਾਲ ਟਕਰਾਉਂਦੀ ਹੈ ਤੇ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ l ਮਾਮਲਾ ਅਬੂਜਾ ਨਾਈਜੀਰੀਆ ਤੋਂ ਸਾਹਮਣੇ ਆਇਆ l ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਕਦੂਨਾ ‘ਚ ਇਸ ਹਫਤੇ ਦੇ ਸ਼ੁਰੂ ਵਿੱਚ ਇੱਕ ਬੱਸ-ਟਰੱਕ ਦੀ ਟੱਕਰ ਹੋ ਗਈ। ਇਸ ਟੱਕਰ ‘ਚ ਘੱਟ ਤੋਂ ਘੱਟ 40 ਲੋਕਾਂ ਦੀ ਮੌਤ ਹੋ ਗਈ। ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਤਿਨੂਬੂ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੱਤੀ, ਇਸ ਜਾਣਕਾਰੀ ਦੇ ਸਾਂਝੇ ਕਰਦੇ ਸਾਰ ਹੀ ਹੁਣ ਹਰ ਕਿਸੇ ਦੇ ਵੱਲੋਂ ਚਿੰਤਾ ਪ੍ਰਗਟ ਕੀਤੀ ਜਾ ਰਹੀ ਹੈ। ਉਧਰ ਰਾਸ਼ਟਰਪਤੀ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਧਾਰਮਿਕ ਜਸ਼ਨ ਦੌਰਾਨ ਕਦੂਨਾ ਦੇ ਸਾਮੀਨਾਕਾ ਕਸਬੇ ‘ਚ ਵਾਪਰੀ ਘਟਨਾ ਵਿਚ ਦਰਜਨਾਂ ਲੋਕ ਜ਼ਖ਼ਮੀ ਵੀ ਹੋਏ। ਜਿਨਾਂ ਨੂੰ ਸਥਾਨਕ ਲੋਕਾਂ ਦੀ ਮਦਦ ਦੇ ਨਾਲ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ ਜਿੱਥੇ ਉਨਾਂ ਦਾ ਇਲਾਜ ਚੱਲਦਾ ਪਿਆ ਹੈ ਤੇ ਇਹਨਾਂ ਵਿੱਚੋਂ ਤਿੰਨ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਇੱਕ ਰਿਪੋਰਟ ਅਨੁਸਾਰ ਪੀੜਤ ਉੱਤਰ-ਮੱਧ ਰਾਜ ਪਠਾਰ ਦੇ ਇੱਕ ਕਸਬੇ ਕਵਾਂਦਰੀ ਤੋਂ ਜਾ ਰਹੇ ਸਨ, ਜਦੋਂ ਬਦਕਿਸਮਤੀ ਨਾਲ ਉਨ੍ਹਾਂ ਦੀ ਬੱਸ ਇੱਕ ਟਰੱਕ ਨਾਲ ਟਕਰਾ ਗਈ। ਜ਼ਿਕਰਯੋਗ ਹੈ ਕਿ ਨਾਈਜੀਰੀਆ ‘ਚ ਘਾਤਕ ਸੜਕ ਹਾਦਸੇ ਅਕਸਰ ਰਿਪੋਰਟ ਕੀਤੇ ਜਾਂਦੇ ਹਨ, ਜੋ ਅਕਸਰ ਓਵਰਲੋਡਿੰਗ, ਖਰਾਬ ਸੜਕ ਦੀ ਸਥਿਤੀ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਕਾਰਨ ਹੁੰਦੇ ਹਨ। ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਚੁੱਕੇ ਹਨ, ਜਿਹਨਾਂ ਵੱਲੋਂ ਘਟਨਾ ਸੰਬੰਧੀ ਕਾਰਵਾਈ ਕੀਤੀ ਜਾ ਰਹੀ ਹੈ।