ਪੰਜਾਬ ਚ ਇਥੇ ਵਿਆਹ ਤੋਂ 5 ਦਿਨ ਬਾਅਦ ਲਾੜੇ ਨਾਲ ਵਾਪਰੀ ਅਣਹੋਣੀ , ਕਦੇ ਸੁਪਨੇ ਚ ਵੀ ਨਹੀਂ ਸੋਚਿਆ

ਆਈ ਤਾਜਾ ਵੱਡੀ ਖਬਰ

ਪੁਰਾਣੇ ਸਮਿਆਂ ਦੇ ਵਿੱਚ ਬਜ਼ੁਰਗਾਂ ਦੇ ਵੱਲੋਂ ਇਹ ਗੱਲ ਆਖੀ ਜਾਂਦੀ ਸੀ ਕਿ ਜਦੋਂ ਕਿਸੇ ਘਰ ਦੇ ਵਿੱਚ ਵਿਆਹ ਰੱਖ ਦਿੱਤਾ ਜਾਂਦਾ ਹੈ ਤਾਂ, ਵਿਆਹ ਵਾਲੇ ਮੁੰਡੇ ਤੇ ਕੁੜੀ ਦਾ ਖਾਸ ਧਿਆਨ ਰੱਖਿਆ ਜਾਂਦਾ ਸੀ। ਇਸ ਨਾਲ ਬਹੁਤ ਸਾਰੀਆਂ ਗੱਲਾਂ ਜੁੜੀਆਂ ਹੁੰਦੀਆਂ ਸਨ l ਬਜ਼ੁਰਗ ਅਕਸਰ ਇਹ ਗੱਲ ਆਖਦੇ ਸਨ ਕਿ ਜੇਕਰ ਵਿਆਹ ਤੋਂ ਪਹਿਲਾਂ ਜਾਂ ਵਿਆਹ ਦੌਰਾਨ ਕੁਝ ਗਲਤ ਹੁੰਦਾ ਹੈ ਤਾਂ ਇਸਦਾ ਖਮਿਆਜ਼ਾ ਲਾੜਾ ਤੇ ਲਾੜੀ ਨੂੰ ਬਾਅਦ ਵਿੱਚ ਭੁਗਤਣਾ ਪੈਂਦਾ ਹੈ l ਇਸੇ ਵਿਚਾਲੇ ਹੁਣ ਪੰਜਾਬ ਦੇ ਨਾਲ ਜੁੜੀ ਹੋਈ ਖਬਰ ਸਾਂਝੀ ਕਰਾਂਗੇ, ਜਿੱਥੇ ਵਿਆਹ ਵਾਲੇ ਲਾੜੇ ਦੇ ਨਾਲ ਵਿਆਹ ਤੋਂ ਪੰਜ ਦਿਨ ਬਾਅਦ ਅਜਿਹੀ ਦਰਦਨਾਕ ਘਟਨਾ ਵਾਪਰੀ l ਜਿਸ ਬਾਰੇ ਕਦੇ ਕਿਸੇ ਨੇ ਸੁਪਨੇ ਵਿੱਚ ਵੀ ਸੋਚਿਆ ਨਹੀਂ ਹੋਵੇਗਾ l ਘਟਨਾ ਪੰਜਾਬ ਦੇ ਜ਼ਿਲਾ ਫਾਜ਼ਿਲਕਾ ਦੇ ਨਾਲ ਜੁੜੀ ਹੋਈ ਹੈ ਜਿੱਥੇ ਵਿਆਹ ਤੋਂ 5 ਦਿਨ ਬਾਅਦ ਹੀ ਲਾੜੇ ਨਾਲ ਵੱਡਾ ਹਾਦਸਾ ਵਾਪਰ ਗਿਆ ਕਿ ਲਾੜੇ ਦੀ ਲੱਤ ਟੁੱਟ ਕੇ 10 ਫੁੱਟ ਦੂਰ ਜਾ ਡਿੱਗੀ। ਜਿਸ ਤੋਂ ਬਾਅਦ ਹਫੜਾ ਦਫੜੀ ਦਾ ਮਾਹੌਲ ਬਣ ਗਿਆ l ਇਸ ਘਟਨਾ ਸਬੰਧੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਨੌਜਵਾਨ ਸ਼ਗਨ ਸਕੀਮ ਲਈ ਆਧਾਰ ਕਾਰਡ ਲੈਣ ਜਾ ਰਿਹਾ ਸੀ ਕਿ ਰਾਹ ਵਿਚ ਹੀ ਨੌਜਵਾਨ ਦੇ ਮੋਟਰਸਾਈਕਲ ਦੀ ਬਲਦ ਰਿਹੜੇ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ। ਨੌਜਵਾਨਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੋਂ ਇਕ ਦੀ ਗੰਭੀਰ ਹਾਲਤ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਉਧਰ ਇਸ ਨੌਜਵਾਨ ਦੇ ਪਿਤਾ ਦੇ ਵੱਲੋਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਦੱਸਿਆ ਗਿਆ ਕਿ ਉਸ ਦਾ ਲੜਕਾ ਖੁਈਖੇੜਾ ਕੋਲ ਆਧਾਰਕਾਰਡ ਲੈਣ ਆਇਆ ਸੀ। ਇਸ ਦੌਰਾਨ ਵਾਪਸ ਜਾਂਦੇ ਸਮੇਂ ਰਸਤੇ ਵਿਚ ਅੱਗੇ ਜਾ ਰਹੇ ਬਲਦ ਰਿਹੜੇ ਨਾਲ ਉਸ ਦੀ ਟੱਕਰ ਹੋ ਗਈ। ਇਸ ਦੌਰਾਨ ਉਸ ਦਾ ਸਾਲ਼ਾ ਵੀ ਉਸ ਦੇ ਨਾਲ ਸੀ, ਹਾਦਸੇ ਵਿਚ ਦੋਵੇਂ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੌਰਾਨ ਉਸ ਦੇ ਪੁੱਤਰ ਦੀ ਲੱਤ ਕੱਟੀ ਗਈ। ਉਨ੍ਹਾਂ ਦੱਸਿਆ ਕਿ 5 ਦਿਨ ਪਹਿਲਾਂ ਹੀ ਉਸ ਦੇ ਪੁੱਤਰ ਦਾ ਵਿਆਹ ਹੋਇਆ ਸੀ ਅਤੇ ਹੁਣ ਉਹ ਸ਼ਗਨ ਸਕੀਮ ਦਾ ਫਾਰਮ ਭਰਨ ਲਈ ਆਧਾਰ ਕਾਰਡ ਲੈਣ ਜਾ ਰਿਹਾ ਸੀ। ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਘਰ ਦੇ ਵਿੱਚ ਮਾਤਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਤੇ ਪੀੜਿਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।