ਪੰਜਾਬ ਦੇ ਇਹਨਾਂ ਜਿਲਿਆਂ ਚ ਮੀਂਹ ਤੇ ਝੱਖੜ ਦਾ ਜਾਰੀ ਹੋਇਆ ਅਲਰਟ

ਆਈ ਤਾਜਾ ਵੱਡੀ ਖਬਰ

ਪੰਜਾਬ ਭਰ ਦੇ ਵਿੱਚ ਬਦਲ ਰਿਹਾ ਮੌਸਮ ਠੰਡ ਦਾ ਅਹਿਸਾਸ ਕਰਵਾ ਰਿਹਾ ਹੈ l ਜਿਸ ਦੇ ਚਲਦੇ ਹੁਣ ਪੰਜਾਬੀਆਂ ਨੇ ਆਪਣੇ ਅਲਮਾਰੀਆਂ ਤੇ ਬੱਡਾਂ ਦੇ ਵਿੱਚੋਂ ਗਰਮ ਕੱਪੜਿਆਂ ਨੂੰ ਧੁੱਪ ਲਗਾਉਣੀ ਸ਼ੁਰੂ ਕਰ ਦਿੱਤੀ ਹੈ l ਕਈ ਘਰਾਂ ਦੇ ਵਿੱਚ ਰਾਤ ਵੇਲੇ ਹੁਣ ਪੱਖੇ ਨਹੀਂ ਚੱਲਦੇ l ਪਰ ਇਸੇ ਵਿਚਾਲੇ ਹੁਣ ਪੰਜਾਬ ਦੇ ਮੌਸਮ ਦੇ ਨਾਲ ਜੁੜੀ ਹੋਈ ਇੱਕ ਵੱਡੀ ਅਪਡੇਟ ਸਾਂਝੀ ਕਰਨ ਜਾ ਰਹੇ ਹਾਂ ਕਿ ਹੁਣ ਪੰਜਾਬ ਦੇ ਕਈ ਜਿਲਿਆਂ ਦੇ ਵਿੱਚ ਮੀਂਹ ਤੇ ਝੱਖੜ ਨੂੰ ਲੈ ਕੇ ਅਲਰਟ ਜਾਰੀ ਹੋ ਚੁੱਕਿਆ ਹੈ l ਜਿਸ ਦੇ ਚਲਦੇ ਹੁਣ ਪੰਜਾਬ ਦੇ ਵਿੱਚ ਬਹੁਤ ਜਿਆਦਾ ਠੰਡ ਪੈਣ ਵਾਲੀ ਹੈ। ਦਰਅਸਲ ਆਈਐਮਡੀ ਯਾਨੀ ਕਿ ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ‘ਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਵਿੱਚ ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਗੁਰਦਾਸਪੁਰ, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ, ਫ਼ਾਜ਼ਿਲਕਾ, ਪਠਾਨਕੋਟ ‘ਚ ਮੀਂਹ ਪੈ ਸਕਦਾ ਹੈ, ਜਿਸ ਕਾਰਨ ਤਾਪਮਾਨ ਦੇ ਵਿੱਚ ਵੀ ਗਿਰਾਵਟ ਆਵੇਗੀ ਤੇ ਠੰਡ ਜਲਦੀ ਪੰਜਾਬ ਦੇ ਵਿੱਚ ਪੈਣੀ ਸ਼ੁਰੂ ਹੋ ਜਾਵੇਗੀ । ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਬਿਜਲੀ ਤੇ ਤੂਫਾਨ ਦਾ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 10 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਉਸ ਤੋਂ ਬਾਅਦ ਮੌਸਮ ਸਾਫ਼ ਰਹੇਗਾ। ਇਸ ਤੋਂ ਇਲਾਵਾ ਜੇਕਰ ਗੱਲ ਕੀਤੀ ਜਾਵੇ ਚੰਡੀਗੜ੍ਹ ਦੀ ਤਾਂ, ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਵਿਭਾਗ ਮੁਤਾਬਕ 8 ਅਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ ‘ਚ ਮੀਂਹ ਪਵੇਗਾ। ਅੱਜ ਸ਼ਾਮ ਤੋਂ ਮੌਸਮ ਬਦਲ ਸਕਦਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਉਧਰ ਮਾਨਸੂਨ ਨੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਨੂੰ ਅਲਵਿਦਾ ਕਹਿ ਦਿੱਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਮਾਨਸੂਨ ਦੌਰਾਨ ਰਿਕਾਰਡ ਮੀਂਹ ਪਿਆ। ਇਸ ਦੇ ਨਾਲ ਹੀ ਮਾਨਸੂਨ ਖਤਮ ਹੋਣ ਤੋਂ ਬਾਅਦ ਅਕਤੂਬਰ ‘ਚ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਪਰ ਹੁਣ ਪੰਜਾਬ ਦੇ ਵਿੱਚ ਮੀਂਹ ਦੇ ਅਲਰਟ ਤੋਂ ਬਾਅਦ ਹੁਣ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਪੰਜਾਬ ਦਾ ਤਾਪਮਾਨ ਹੁਣ ਡਿੱਗੇਗਾ, ਜਿਸ ਕਾਰਨ ਠੰਡ ਵਧੇਗੀ l