ਹੁਣੇ ਹੁਣੇ ਪੰਜਾਬ ਚ ਸਰਦੀਆਂ ਦੀ ਛੁੱਟੀਆਂ ਦਾ ਹੋਇਆ ਐਲਾਨ

ਦੇਸ਼ ਭਰ ਵਿੱਚ ਮੌਸਮ ਦਾ ਮਿਜ਼ਾਜ ਹੁਣ ਲਗਾਤਾਰ ਵੱਧ ਰਿਹਾ ਹੈ । ਉੱਥੇ ਹੀ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੇ ਮੌਸਮ ਦੀ ਤਾਂ , ਮੌਸਮ ਹੁਣ ਲਗਾਤਾਰ ਬਦਲ ਰਿਹਾ ਹੈ ਤੇ ਠੰਡ ਲਗਾਤਾਰ ਵਧ ਰਹੀ ਹੈ , ਮੌਸਮ ਵਿਭਾਗ ਵਲੋ ਵੀ ਪੰਜਾਬ ਦੇ ਮੌਸਮ ਨੂੰ ਲੈ ਕੇ ਲਗਾਤਾਰ ਅਲਰਟ ਜਾਰੀ ਕੀਤਾ ਜਾ ਰਿਹਾ ਹੈ । ਇਸੇ ਵਿਚਾਲੇ ਹੁਣ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਚੁੱਕਿਆ ਹੈ । ਜਿਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ । ਜਿਸਦੇ ਚਲਦੇ ਪੰਜਾਬ ਦੇ ਸਕੂਲਾਂ ਵਿੱਚ 24 ਦਸੰਬਰ ਤੋਂ ਲੈ ਕੇ 31 ਦਸੰਬਰ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ । ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਕਿ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਹ ਕਦਮ ਚੁੱਕਿਆ ਗਿਆ । ਜਿਸਦੇ ਕਾਰਨ ਸਾਲ 2024 ਦੌਰਾਨ 24-12-2024 ਤੋਂ 31-12-2014 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ । ਉਧਰ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ । ਜ਼ਿਕਰਯੋਗ ਹੈ ਕਿ ਹਰ ਸਾਲ ਸਰਦੀ ਦੀਆਂ ਛੁੱਟੀਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ, ਪੰਜਾਬ ਸਰਕਾਰ ਦੇ ਵੱਲੋਂ ਬੱਚਿਆਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ, ਜਿਸਨੂੰ ਸਬੰਧੀ ਨੋਟੀਫਿਕੇਸ਼ਨ ਲਈ ਜਾਰੀ ਕੀਤਾ ਹੈ।