ਮਸ਼ਹੂਰ ਸੋਸ਼ਲ ਮੀਡੀਆ ਸਟਾਰ ਦੀ ਹੋਈ ਅਚਾਨਕ ਮੌਤ , ਕੈਂਸਰ ਤੋਂ ਹਾਰੀ ਜੰਗ

ਅੱਜ ਕੱਲ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਇੱਕ ਬਹੁਤ ਵਧੀਆ ਪਲੇਟਫਾਰਮ ਹੈ , ਜਿੱਥੋਂ ਲੋਕ ਜਾਣਕਾਰੀ ਦੇ ਨਾਲ ਨਾਲ ਪੈਸੇ ਵੀ ਕਮਾ ਸਕਦੇ ਹਨ । ਇਹੀ ਕਾਰਨ ਹੈ ਕਿ ਵੱਡੀ ਗਿਣਤੀ ਦੇ ਵਿੱਚ ਲੋਕ ਸੋਸ਼ਲ ਮੀਡੀਆ ਦੇ ਨਾਲ ਜੁੜੇ ਹੋਏ ਹਨ। ਅਜਿਹੇ ਬਹੁਤ ਸਾਰੇ ਲੋਕ ਹਨ ਜੋ ਸੋਸ਼ਲ ਮੀਡੀਆ ਦੇ ਜਰੀਏ ਵਾਇਰਲ ਹੋਏ , ਤੇ ਉਹਨਾਂ ਵੱਲੋਂ ਅਦਾਕਾਰੀ ਦੇ ਖੇਤਰ ਦੇ ਵਿੱਚ ਵੱਡਾ ਨਾਮ ਕਮਾਇਆ ਗਿਆ। ਹੁਣ ਇੱਕ ਅਜਿਹੀ ਹੀ ਸਖਸ਼ੀਅਤ ਬਾਰੇ ਤੁਹਾਨੂੰ ਦੱਸਣ ਜਾ ਰਹੇ ਹਾਂ ਜਿਨਾਂ ਨਾਲ ਜੁੜੀ ਹੋਈ ਇੱਕ ਬੇਹਦ ਹੀ ਬੁਰੀ ਖਬਰ ਸਾਹਮਣੇ ਆਉਂਦੀ ਪਈ ਹੈ। ਦਰਅਸਲ ਮਸ਼ਹੂਰ ਸੋਸ਼ਲ ਮੀਡੀਆ ਸਟਾਰ ਦੀ ਅਚਾਨਕ ਮੌਤ ਹੋ ਚੁੱਕੀ ਹੈ । ਉਹ ਕੈਂਸਰ ਦੀ ਬਿਮਾਰੀ ਤੋਂ ਜੰਗ ਹਾਰ ਚੁੱਕੇ ਹਨ । ਕੈਂਸਰ ਵਰਗੀ ਜਾਨਲੇਵਾ ਬੀਮਾਰੀ ਨਾਲ ਲੜਦੇ ਹੋਏ ਸੋਸ਼ਲ ਮੀਡੀਆ Influencer ਬਿਬੇਕ ਪੰਗੇਨੀ ਇਸ ਦੁਨੀਆਂ ਨੂੰ ਸਦਾ ਸਦਾ ਦੇ ਲਈ ਅਲਵਿਦਾ ਆਖ ਚੁੱਕੇ ਹਨ। ਸੋਸ਼ਲ ਮੀਡੀਆ ਰਾਹੀਂ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕਰਕੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਨ ਵਾਲੇ ਬਿਬੇਕ ਪੰਗੇਨੀ ਦੀ ਅੱਜ ਕੈਂਸਰ ਦੀ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹਨਾਂ ਦੀ ਮੌਤ ਦੇ ਨਾਲ ਉਹਨਾਂ ਨੂੰ ਚਾਹੁਣ ਵਾਲਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ। ਜਿਵੇਂ ਹੀ ਉਨਾਂ ਦੀ ਮੌਤ ਦੀ ਖਬਰ ਸੋਸ਼ਲ ਮੀਡੀਆ ਦੇ ਉੱਪਰ ਵਾਇਰਲ ਹੋਈ , ਉਹਨਾਂ ਨੂੰ ਚਾਹੁਣ ਵਾਲਿਆਂ ਦੇ ਵੱਲੋਂ ਹੁਣ ਲਗਾਤਾਰ ਉਹਨਾਂ ਦੀ ਮੌਤ ਦੇ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਤੇ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਬਿਬੇਕ ਪੰਗੇਨੀ ਲੰਬੇ ਸਮੇਂ ਤੋਂ ਬ੍ਰੇਨ ਟਿਊਮਰ ਵਰਗੀ ਬੀਮਾਰੀ ਤੋਂ ਪੀੜਤ ਸਨ। ਉਸ ਨੂੰ ਸਟੇਜ 3 ਦਿਮਾਗ ਦਾ ਕੈਂਸਰ ਸੀ, ਹਾਲਾਂਕਿ ਉਸ ਦਾ ਲਗਾਤਾਰ ਇਲਾਜ ਚੱਲ ਰਿਹਾ ਸੀ ਪਰ ਹੁਣ ਉਹ ਲੜਾਈ ਹਾਰ ਗਿਆ ਹੈ। ਅੱਜ ਉਹਨਾਂ ਦੇ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਹੋਇਆ । ਸੋ ਅਸੀਂ ਵੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ , ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਦੇ ਵਿੱਚ ਨਿਵਾਸ ਸਥਾਨ ਬਖਸ਼ੇ ਤੇ ਪਿੱਛੇ ਰਹਿਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ੇ।