ਅੱਜ ਦੇ ਦੌਰ ਵਿੱਚ ਬਿਜਲੀ ਅੱਜ ਹਰ ਇੱਕ ਕਾਰੋਬਾਰੀ ਲਈ ਬਹੁਤ ਹੀ ਜਰੂਰੀ ਹੋ ਚੁੱਕੀ ਹੈ। ਕਿਉਂਕਿ ਕੁਝ ਜਿਲਿਆਂ ਵਿੱਚ ਕੁਝ ਸਮੇਂ ਲਈ ਬਿਜਲੀ ਬੰਦ ਹੁੰਦੇ ਹੀ ਉਹਨਾਂ ਜ਼ਿਲ੍ਹਿਆਂ ਵਿੱਚ ਚੱਲ ਰਹੇ ਬਿਜਲੀ ਨਾਲ ਉਤਪਾਦਨ ਵੀ ਬੰਦ ਹੋ ਜਾਂਦੇ ਹਨ। ਜਿਸ ਨਾਲ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਉੱਪਰ ਵੀ ਇਸ ਦਾ ਭਾਰੀ ਅਸਰ ਪੈਂਦਾ ਹੈ। ਘਰੇਲੂ ਬਿਜਲੀ ਦੀ ਸਪਲਾਈ ਬੰਦ ਹੋਣ ਨਾਲ ਵੀ ਲੋਕਾਂ ਦਾ ਆਮ ਜਨ ਜੀਵਨ ਅਸਤ ਵਿਅਸਤ ਹੋ ਜਾਂਦਾ ਹੈ। ਪਰ ਕੁਝ ਜਰੂਰੀ ਕਾਰਨਾਂ ਅਤੇ ਮੁਰੰਮਤ ਦੇ ਚਲਦਿਆਂ ਹੋਇਆਂ ਬਿਜਲੀ ਸਪਲਾਈ ਬੰਦ ਕਰਨੀ ਪੈਂਦੀ ਹੈ। ਜਿਸ ਬਾਰੇ ਉਨਾਂ ਇਲਾਕਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਂਦਾ ਹੈ ਜਿਸ ਨਾਲ ਉਹਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਹੁਣ ਪੰਜਾਬ ਦੇ ਕੁਝ ਖੇਤਰਾਂ ਵਿੱਚ 21 ਦਿਨਾਂ ਲਈ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣ ਦੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ 21 ਦਿਨਾਂ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੇ ਕੁਝ ਇਲਾਕਿਆਂ ਵਿੱਚ ਬਿਜਲੀ ਸਪਲਾਈ 21 ਦਿਨ ਲਈ ਸਵੇਰੇ 9 ਵਜੇ ਤੋਂ ਸ਼ਾਮੀ 4 ਵਜੇ ਤੱਕ ਬੰਦ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੰਡਿਆਲਾ ਗੁਰੂ ਦੇ ਵਧੀਕ ਸੁਪਰਡੈਂਟ ਇੰਜਨੀਅਰ ਗੁਰਮੁੱਖ ਸਿੰਘ ਤੇ ਉਪ ਮੰਡਲ ਅਫਸਰ ਜੰਡਿਆਲਾ ਗੁਰੂ ਸੁਖਜੀਤ ਸਿੰਘ ਨੇ ਦੱਸਿਆ ਕਿ ਏਕਲਗੜ੍ਹ ਦੇ 132 ਕੇ.ਵੀ. ਫੀਡਰ ਵਿਚ ਸੁਧਾਰ ਕਰਨ ਦੇ ਚਲਦੇਆਂ ਹੋਇਆ 26 ਦਸੰਬਰ ਤੋਂ 15 ਜਨਵਰੀ ਤੱਕ 132 ਕੇ.ਵੀ. ਏਕਲਗੜ੍ਹ ਤੋਂ ਚੱਲਣ ਵਾਲੇ ਸਾਰੇ ਫੀਡਰ ਦੀ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ। ਜੋ ਕਿ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮੀ 4 ਵਜੇ ਤੱਕ ਬੰਦ ਰਹੇਗੀ। ਇਸ ਤਰ੍ਹਾਂ ਹੀ ਜ਼ਿਲ੍ਹਾਂ ਹੁਸ਼ਿਆਰਪੁਰ ਅੰਦਰ ਵੀ 11 ਕੇ. ਵੀ. ਕੈਲੋ ਫੀਡਰ ਯੂ. ਪੀ.ਐੱਸ. ਫੀਡਰਾਂ ਦੀ ਸਾਂਭ-ਸੰਭਾਲ ਅਤੇ ਰੁੱਖਾਂ ਦੀ ਛਾਂਟੀ ਕੀਤੇ ਜਾਣ ਤੇ ਚਲਦਿਆਂ ਹੋਇਆਂ ਬਿਜਲੀ ਸਪਲਾਈ ਬੰਦ ਕੀਤੀ ਜਾਵੇਗੀ ਜੋ ਕਿ ਰੋਜ਼ਾਨਾ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬੰਦ ਰਹੇਗੀ ਅਤੇ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ ਜਿਨਾਂ ਵਿੱਚ ਪਿੰਡ ਨੂਰਤਲਾਈ, ਕੰਠੀਆ, ਜਲਾਲਪੁਰ ਅਤੇ ਚੱਕਾ ਸਮਾਣਾ ,ਬਸੀ ਬਾਹੱਦ, ਕੁਲੀਆਂ, ਖੁੰਡਾ, ਕੈਲੋ, ਭੀਖੋਵਾਲ, ਬਸੀ ਉਮਰ ਖਾਂ ਪਿੰਡ ਸ਼ਾਮਿਲ ਹਨ। ਇਹਨਾਂ ਸਾਰੇ ਪਿੰਡਾਂ ਦੀ ਬਿਜਲੀ ਸਪਲਾਈ 26 ਦਸੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬੰਦ ਰਹੇਗੀ। ਇਹਨਾਂ ਤੋਂ ਇਲਾਵਾ ਇਸ ਦੇ ਨਾਲ ਅਹਿਤਿਆਤ ਵਜੋਂ 11 ਕੇ. ਵੀ. ਭੀਖੋਵਾਲ ਏ. ਪੀ. ਕੰਢੀ ਫੀਡਰ ਦੀ ਸਪਲਾਈ ਵੀ ਬੰਦ ਰਹੇਗੀ।