ਪੰਜਾਬ ਚ ਛੁੱਟੀਆਂ ਖਤਮ ਹੋਣ ਵਿਚਾਲੇ ਸਿੱਖਿਆ ਵਿਭਾਗ ਵਲੋਂ ਜਾਰੀ ਕੀਤਾ ਇਹ ਹੁਕਮ

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਜਿੱਥੇ ਅਧਿਆਪਕਾਂ ਅਤੇ ਬੱਚਿਆਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਨਵੀਂ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ। ਹੁਣ ਪੰਜਾਬ ਵਿੱਚ ਛੁੱਟੀਆਂ ਖਤਮ ਹੋਣ ਵਿਚਾਲੇ ਸਿੱਖਿਆ ਵਿਭਾਗ ਵਲੋਂ ਇੱਕ ਹੁਕਮਚਾਰੀ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਵਿੱਚ ਸਰਦੀ ਦੀਆਂ ਛੁੱਟੀਆਂ ਸਕੂਲਾਂ ਵਿੱਚ ਖਤਮ ਹੋ ਗਈਆਂ ਹਨ ਉੱਥੇ ਹੀ ਸਿੱਖਿਆ ਵਿਭਾਗ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (SCERT), ਪੰਜਾਬ, ਪੰਜਾਬ ਸਰਕਾਰ ਵੱਲੋਂ ਪੀ.ਐਮ ਸਕੀਮ ਤਹਿਤ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਾਇੰਸ ਅਤੇ ਟੈਕਨੋਲੋਜੀ ਵਿੱਚ ਰੁਚੀ ਪੈਦਾ ਕਰਨ ਵਾਸਤੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਸਾਇੰਸ ਸਰਕਲ ਸਥਾਪਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦਾ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇੱਕ ਪੱਤਰ ਜਾਰੀ ਕਰਕੇ ਐਸ.ਸੀ.ਈ.ਆਰ.ਟੀ.,ਵੱਲੋਂ ਐਲਾਨ ਕੀਤਾ ਗਿਆ ਹੈ। ਚਲਾਈ ਜਾ ਰਹੀ ਇਸ ਮੁਹਿੰਮ ਦਾ ਉਦੇਸ਼, ਸਕੂਲਾਂ ਦੇ ਸਾਰੇ ਵਿਦਿਆਰਥੀਆਂ ਵਿੱਚ ਨਵੀਨਤਾ, ਤਰਕਪੂਰਨ ਸੋਚ, ਵਿਗਿਆਨਿਕ ਸੁਭਾਅ ਨੂੰ ਉਤਸਾਹਿਤ ਕਰਨਾ ਹੈ। ਦੱਸ ਦਈਏ ਕਿ ਸਕੂਲਾਂ ਵਿੱਚ ਸਾਇੰਸ ਸਰਕਲ ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਦਾ ਉਦੇਸ਼ ਅਧਿਆਪਨ ਸੈਸ਼ਨ ਦੌਰਾਨ ਸਰਕਲ ਅਧੀਨ ਅਲੱਗ ਅਲੱਗ ਗਤੀਵਿਧੀਆਂ ਵੀ ਬੱਚਿਆਂ ਨੂੰ ਕਰਵਾਈਆਂ ਜਾਣਗੀਆਂ ਤੇ ਇਸ ਤੋਂ ਇਲਾਵਾ ਵੀ ਵਿਦਿਆਰਥੀਆਂ ਨੂੰ ਵਿਗਿਆਨ ਵਿਸ਼ੇ ਨਾਲ ਡੁੰਘਾਈ ਨਾਲ ਸਮਝਣ ਤੇ ਪਾਠਕ੍ਰਮ ਦਾ ਮੌਕਾ ਮਿਲੇਗਾ । ਜਿਸ ਦਾ ਕਿ ਮੁੱਖ ਉਦੇਸ਼ ਹੋਵੇਗਾ।