ਹਵਾਈ ਜਹਾਜ ਦਾ ਸਫਰ ਤਾਂ ਹਰ ਕੋਈ ਕਰਨਾ ਚਾਹੁੰਦਾ ਹੈ , ਕਿਉਂਕਿ ਇਹ ਸਫਰ ਬਹੁਤ ਵਧੀਆ ਤੇ ਆਰਾਮਦਾਇਕ ਮੰਨਿਆ ਜਾਂਦਾ ਹੈ । ਇਹੀ ਕਾਰਨ ਹੈ ਕਿ ਲੋਕ ਵੱਡੀ ਗਿਣਤੀ ਵਿੱਚ ਇਸ ਸਫਰ ਨੂੰ ਇੱਕ ਦੇਸ਼ ਤੋਂ ਦੂਜੇ ਦੇਸ਼ ਜਾਣ ਵਾਸਤੇ ਤੇ ਕਈ ਵਾਰ ਇੱਕ ਸੂਬੇ ਤੋ ਦੂਜੇ ਸੂਬੇ , ਜਿੱਥੇ ਇਸ ਸਫ਼ਰ ਦੀ ਸਹੂਲਤ ਮਿਲੇ ਜ਼ਰੂਰ ਅਪਾਉਂਦੇ ਹਨ । ਜਿੱਥੇ ਇਸ ਸਫਰ ਨੂੰ ਬਹੁਤ ਜਿਆਦਾ ਵਧੀਆ ਤੇ ਆਰਾਮਦਾਇਕ ਸ਼੍ਰੇਣੀ ਦਾ ਕਿਹਾ ਜਾਂਦਾ ਹੈ , ਪਰ ਕਈ ਵਾਰ ਇਸ ਸਫਰ ਦੌਰਾਨ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ , ਜੋ ਕਾਫੀ ਚਰਚਾਵਾਂ ਦਾ ਵਿਸ਼ਾ ਬਣ ਜਾਂਦੀਆਂ ਹਨ । ਤੁਹਾਡੇ ਨਾਲ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਇੱਕ ਜਹਾਜ ਹਾਦਸਾਗ੍ਰਸਤ ਹੋ ਗਿਆ ਤੇ ਕਈ ਲੋਕਾਂ ਦੀਆਂ ਕੀਮਤੀ ਜਾਨਾ ਚਲੀਆਂ ਗਈਆਂ । ਦਸਦਿਆਂ ਕਿ ਦੱਖਣੀ ਸੁਡਾਨ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਇੱਕ ਛੋਟਾ ਜਹਾਜ਼ ਵੱਡੇ ਹਾਦਸੇ ਦਾ ਸ਼ਿਕਾਰ ਹਾਦਸੇ ਦਾ ਹੋ ਗਿਆ । ਜਿਸ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ । ਇਹ ਹਾਦਸਾ ਤੇਲ ਨਾਲ ਭਰਪੂਰ ਯੂਨਿਟੀ ਰਾਜ ਵਿੱਚ ਵਾਪਰਿਆ। ਜਿਸ ਸਬੰਧੀ ਜਾਣਕਾਰੀ ਅਧਿਕਾਰੀ ਵੱਲੋਂ ਦਿੱਤੀ ਗਈ । ਇਸ ਘਟਨਾ ਨੂੰ ਲੈ ਕੇ ਰਾਜ ਦੇ ਸੂਚਨਾ ਮੰਤਰੀ ਗਟਵੇਚ ਬਿਪਲ ਨੇ ਕਿਹਾ ਕਿ ਚੀਨੀ ਤੇਲ ਕੰਪਨੀ ਗ੍ਰੇਟਰ ਪਾਇਨੀਅਰ ਓਪਰੇਟਿੰਗ ਕੰਪਨੀ ਦੁਆਰਾ ਚਾਰਟਰ ਕੀਤੇ ਗਏ ਜਹਾਜ਼ ਵਿੱਚ ਦੋ ਪਾਇਲਟਾਂ ਸਮੇਤ 21 ਲੋਕ ਸਵਾਰ ਸਨ।ਜਹਾਜ਼ ਦੱਖਣੀ ਸੁਡਾਨ ਦੀ ਰਾਜਧਾਨੀ ਜੁਬਾ ਦੇ ਇੱਕ ਤੇਲ ਖੇਤਰ ਦੇ ਨੇੜੇ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਵੱਲ ਉਡਾਣ ਭਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਦਾ ਕਾਰਨ ਹਾਲੇ ਪਤਾ ਨਹੀਂ ਲੱਗ ਸਕਿਆ । ਅਧਿਕਾਰੀਆਂ ਨੇ ਅਜੇ ਤੱਕ ਪੀੜਤਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ । ਉਧਰ ਸਥਾਨਕ ਮੀਡੀਆ ਨੇ ਦੱਸਿਆ ਕਿ ਜਹਾਜ਼ ‘ਚ ਤੇਲ ਕਰਮਚਾਰੀ ਸਵਾਰ ਸਨ। ਫਿਲਹਾਲ ਹਾਦਸਾ ਵਾਪਰਨ ਦੇ ਕਾਰਨਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ।