ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੇ ਨਵੇਂ ਆਏ ਮਾਮਲਿਆਂ ਦੀ ਗਿਣਤੀ ਦੇ ਵਿੱਚ ਵਾਧਾ ਅਜੇ ਵੀ ਪਹਿਲਾਂ ਦੀ ਤਰ੍ਹਾਂ ਚੱਲ ਰਿਹਾ ਹੈ। ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਨਾਲ ਪੂਰੇ ਸੰਸਾਰ ਭਰ ਵਿੱਚ ਨਵੇਂ ਮਾਮਲੇ ਸਾਹਮਣੇ ਆਉਂਦੇ ਹਨ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਤਾਦਾਦ ਵਿੱਚ ਵੀ ਵਾਧਾ ਦੇਖਿਆ ਗਿਆ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 40,823,920 ਗਈ ਹੈ ਜਿਸ ਵਿਚ ਅਮਰੀਕਾ 8,467,520 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।
ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,626,261 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 520 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ਤੇ ਨਜ਼ਰ ਮਾਰੀਏ ਤਾਂ 128,590 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 119,658 ਹੈ ਅਤੇ 4,895 ਮਰੀਜ਼ ਇਲਾਜ ਅਧੀਨ ਹਨ।
115 ਅਜਿਹੇ ਮਰੀਜ਼ ਹਨ ਜਿਨ੍ਹਾਂ ਨੂੰ ਆਕਸੀਜਨ ਦੀ ਜ਼ਰੂਰਤ ਹੈ ਅਤੇ 27 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਹਨਾਂ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ। ਪੰਜਾਬ ਵਿੱਚ ਹੁਣ ਤੱਕ 4,037 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ। ਅੱਜ ਸਭ ਤੋਂ ਵੱਧ ਹੁਸ਼ਿਆਰਪੁਰ ਅਤੇ ਬਠਿੰਡਾ ਤੋਂ ਕ੍ਰਮਵਾਰ 109 ਅਤੇ 57 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸਦੇ ਨਾਲ ਹੀ ਅੰਮ੍ਰਿਤਸਰ ਤੋਂ 36, ਜਲੰਧਰ ਤੋਂ 43, ਮੁਹਾਲੀ ਤੋਂ 32, ਲੁਧਿਆਣਾ ਤੋਂ 46, ਪਟਿਆਲਾ ਤੋਂ 45 ਅਤੇ ਗੁਰਦਾਸਪੁਰ ਤੋਂ 27 ਨਵੇਂ ਪਾਜ਼ਿਟਿਵ ਮਰੀਜ਼ਾਂ ਦੀ ਰਿਪੋਰਟ ਆਈ।
ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ 8 ਮਰੀਜ਼ ਆਪਣਾ ਦਮ ਤੋੜ ਗਏ ਜਿਨ੍ਹਾਂ ਵਿੱਚ ਜਲੰਧਰ ਤੋਂ 2, ਲੁਧਿਆਣਾ 1, ਅੰਮ੍ਰਿਤਸਰ 1, ਹੁਸ਼ਿਆਰਪੁਰ 2, ਰੋਪੜ 1 ਅਤੇ ਪਟਿਆਲਾ ਤੋਂ 1 ਮਰੀਜ਼ ਸ਼ਾਮਿਲ ਹੈ। ਭਾਰਤ ਦੇ ਵਿੱਚ ਹੁਣ ਤੱਕ 7,626,261 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 6,763,492 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 115,552 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 40,823,920 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 30,454,818 ਲੋਕ ਠੀਕ ਹੋ ਗਏ ਹਨ ਅਤੇ 1,125,395 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 9,243,707 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 72,961 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।
Previous Postਮਸ਼ਹੂਰ ਬੋਲੀਵੁਡ ਐਕਟਰ ਅਮੀਰ ਖਾਨ ਬਾਰੇ ਆਈ ਮਾੜੀ ਖਬਰ ਫੈਨਸ ਹੋਏ ਚਿੰਤਤ
Next Postਆਸਟ੍ਰੇਲੀਆ ਜਾਣ ਵਾਲਿਆਂ ਲਈ ਆਈ ਮਾੜੀ ਖਬਰ – ਹੋ ਗਿਆ ਇਹ ਵੱਡਾ ਐਲਾਨ