ਆਈ ਤਾਜਾ ਵੱਡੀ ਖਬਰ
ਕੋਰੋਨਾ ਕਾਲ ਦਾ ਦੌਰ ਅਜੇ ਵੀ ਚੱਲ ਰਿਹਾ ਹੈ ਪਰ ਇਸ ਦਾ ਅਸਰ ਵੱਖ-ਵੱਖ ਦੇਸ਼ਾਂ ਵਿੱਚ ਅਲੱਗ ਅਲੱਗ ਹੈ। ਕਈ ਦੇਸ਼ਾਂ ਦੇ ਵਿੱਚ ਇਸ ਦਾ ਅਸਰ ਕਾਫ਼ੀ ਹੱਦ ਤਕ ਘੱਟ ਚੁੱਕਾ ਹੈ। ਪਰ ਫਿਰ ਵੀ ਅਜੇ ਬਹੁਗਿਣਤੀ ਵਾਲੇ ਦੇਸ਼ ਹਨ ਜਿੱਥੇ ਇਸ ਦਾ ਮਾਰੂ ਅਸਰ ਅਜੇ ਤੱਕ ਚੱਲ ਰਿਹਾ ਹੈ। ਇੱਥੇ ਇਹ ਗੱਲ ਜ਼ਿਕਰਯੋਗ ਹੈ ਤੇ ਅਜੇ ਤੱਕ ਇਸ ਤੋਂ ਬਚਾਅ ਲਈ ਕੋਈ ਵੀ ਵੈਕਸੀਨ ਜਾਂ ਇੰਜੈਕਸ਼ਨ ਨਹੀਂ ਬਣਾਇਆ ਜਾ ਸਕਿਆ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 42,141,526 ਗਈ ਹੈ ਜਿਸ ਵਿਚ ਅਮਰੀਕਾ 8,668,572 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।
ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,772,649 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 481 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ਤੇ ਨਜ਼ਰ ਮਾਰੀਏ ਤਾਂ 130,157 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 121,735 ਹੈ ਅਤੇ 4,327 ਮਰੀਜ਼ ਇਲਾਜ ਅਧੀਨ ਹਨ।
ਪੰਜਾਬ ਵਿੱਚ ਹੁਣ ਤੱਕ 4,095 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ। ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਪੰਜਾਬ ਵਿੱਚ 23 ਮਰੀਜ਼ਾਂ ਦੀ ਮੌਤ ਹੋ ਗਈ। ਭਾਰਤ ਦੇ ਵਿੱਚ ਹੁਣ ਤੱਕ 7,772,649 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 6,958,897 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 117,436 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 42,141,526 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 31,256,999 ਲੋਕ ਠੀਕ ਹੋ ਗਏ ਹਨ ਅਤੇ 1,144,701 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 9,739,826 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 75,159 ਮਰੀਜ਼ਾਂ ਦੀ ਹਾਲਤ ਹੈ।
Previous Postਦਿੱਲੀਓਂ ਉਡੇ ਹਵਾਈ ਜਹਾਜ ਚ ਇਸ ਗਲੋਂ ਮਚਿਆ ਹੜਕੰਪ – ਤਾਜਾ ਵੱਡੀ ਖਬਰ
Next Postਇਥੇ ਪਟਖ਼ਾ ਫੈਕਟਰੀ ਚ ਲਗੀ ਅਗ ਕਈ ਮਰੇ ਕਈ ਜਖਮੀ – ਤਾਜਾ ਵੱਡੀ ਖਬਰ