ਹੁਣੇ ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੇ ਨਾਲ ਪੂਰੇ ਵਿਸ਼ਵ ਭਰ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਭਾਵੇਂ ਲੋਕ ਇਸ ਬਿਮਾਰੀ ਤੋਂ ਠੀਕ ਵੀ ਹੋ ਰਹੇ ਹਨ ਪਰ ਜਦੋਂ ਤੱਕ ਇਸ ਤੋਂ ਬਚਾਅ ਲਈ ਕੋਈ ਦਵਾਈ ਜਾਂ ਵੈਕਸੀਨ ਲਈ ਆ ਜਾਂਦੀ ਉਦੋਂ ਤੱਕ ਇਸ ਵਾਇਰਸ ਦਾ ਖ਼ੌਫ਼ ਲੋਕਾਂ ਨੂੰ ਦਿਨ ਬ ਦਿਨ ਡਰਾਉਂਦਾ ਰਹੇਗਾ। ਦੁਨੀਆਂ ਭਰ ਦੇ ਵਿੱਚ ਕੋਰੋਨਾ ਵਾਇਰਸ ਨਾਲ ਗ੍ਰਸਤ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ।
ਤਾਜ਼ਾਂ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 44,392,453 ਗਈ ਹੈ ਜਿਸ ਵਿਚ ਅਮਰੀਕਾ 9,043,365 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,999,755 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ।
ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 20 ਮੌਤਾਂ ਹੋਈਆਂ ਹਨ ਜਦੋਂ ਕਿ 528 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4,239 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 132,263 ਹੋ ਗਈ ਹੈ ਜਦੋਂ ਕਿ 123,866 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਭਾਰਤ ਦੇ ਵਿੱਚ ਹੁਣ ਤੱਕ 7,999,755 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ
ਜਿਨ੍ਹਾਂ ਵਿੱਚੋਂ 7,265,454 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 120,103 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 44,392,453 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 32,530,737 ਲੋਕ ਠੀਕ ਹੋ ਗਏ ਹਨ ਅਤੇ 1,174,115 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 10,687,601 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 80,484 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।
Previous Postਇਸ ਮਸ਼ਹੂਰ ਪੰਜਾਬੀ ਅਦਾਕਾਰਾ ਦੇ ਘਰੇ ਪਿਆ ਮਾਤਮ, ਹੋਈ ਮੌਤ
Next Postਹੁਣੇ ਹੁਣੇ ਪੰਜਾਬ ਚ ਇਥੇ ਲਗੇ ਲਾਸ਼ਾਂ ਦੇ ਢੇਰ , ਮੌਕੇ ਤੇ ਹੀ ਕਈ ਮਰੇ ਛਾਇਆ ਸੋਗ