ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਵਿੱਚ ਫਿਲਹਾਲ ਕੋਈ ਜ਼ਿਆਦਾ ਗਿਰਾਵਟ ਦੇਖਣ ਵਿੱਚ ਨਹੀਂ ਆ ਰਹੀ। ਜਿਸ ਕਾਰਨ ਇਸ ਬਿਮਾਰੀ ਨਾਲ ਸੰਕ੍ਰਮਿਤ ਹੋਏ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਫਰਾਂਸ, ਬ੍ਰਿਟੇਨ ਅਤੇ ਭਾਰਤ ਦੇ ਕੁਝ ਹਿੱਸਿਆਂ ਵਿੱਚ ਫਿਰ ਤੋਂ ਲਾਕ ਡਾਊਨ ਲਗਾਇਆ ਜਾ ਰਿਹਾ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 46,525,184 ਗਈ ਹੈ ਜਿਸ ਵਿਚ ਅਮਰੀਕਾ 9,405,247 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।
ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,196,332 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 325 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ਤੇ ਨਜ਼ਰ ਮਾਰੀਏ ਤਾਂ ਹੁਣ ਤੱਕ ਕੁੱਲ 2,620,786 ਲੋਕਾਂ ਦੇ ਕੋਰੋਨਾ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 133,975 ਲੋਕ ਪਾਜ਼ੀਟਿਵ ਪਾਏ ਗਏ ਹਨ।
ਪੰਜਾਬ ਵਿੱਚ ਹੁਣ ਤੱਕ 4,214 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ। ਪੰਜਾਬ ਰਾਜ ਦੇ ਵਿੱਚ ਅੱਜ 16,578 ਲੋਕਾਂ ਦੇ ਸੈਂਪਲ ਲਏ ਗਏ ਜਿਨ੍ਹਾਂ ਵਿੱਚੋਂ 325 ਸੈਂਪਲ ਪਾਜ਼ਿਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚ ਲੁਧਿਆਣਾ ਤੋਂ 68, ਜਲੰਧਰ 61, ਪਟਿਆਲਾ 28, ਐਸ. ਏ. ਐਸ. ਨਗਰ 32, ਅੰਮ੍ਰਿਤਸਰ 23, ਗੁਰਦਾਸਪੁਰ 12, ਬਠਿੰਡਾ 19, ਹੁਸ਼ਿਆਰਪੁਰ 14, ਫਿਰੋਜ਼ਪੁਰ 5, ਪਠਾਨਕੋਟ 7, ਸੰਗਰੂਰ 12, ਕਪੂਰਥਲਾ 6, ਫਰੀਦਕੋਟ 5, ਸ੍ਰੀ ਮੁਕਤਸਰ ਸਾਹਿਬ 8, ਫਾਜ਼ਿਲਕਾ 2, ਮੋਗਾ 3, ਰੋਪੜ 4, ਫਤਿਹਗੜ੍ਹ ਸਾਹਿਬ 1, ਬਰਨਾਲਾ 4, ਤਰਨਤਾਰਨ 0, ਐਸ. ਬੀ. ਐਸ. ਨਗਰ 3 ਅਤੇ ਮਾਨਸਾ ਤੋਂ 8 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਉੱਥੇ ਹੀ ਸੂਬੇ ‘ਚ ਅੱਜ 12 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ।
ਜਿਨ੍ਹਾਂ ‘ਚ ਫਾਜ਼ਿਲਕਾ 1, ਹੁਸ਼ਿਆਰਪੁਰ 2, ਜਲੰਧਰ 2, ਲੁਧਿਆਣਾ 1, ਮੋਗਾ 1, ਪਟਿਆਲਾ 2, ਸੰਗਰੂਰ 1, ਅਤੇ ਤਰਨਤਾਰਨ ‘ਚ 2 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਭਾਰਤ ਦੇ ਵਿੱਚ ਹੁਣ ਤੱਕ 8,196,332 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 7,500,694 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 122,424 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 46,525,184 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 33,577,273 ਲੋਕ ਠੀਕ ਹੋ ਗਏ ਹਨ ਅਤੇ 1,202,368 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 11,745,543 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 84,478 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।
Previous Postਆਈ ਮਾੜੀ ਖਬਰ – ਵਿਆਹ ਤੇ ਜਾਂਦੇ ਸਾਰੇ ਪ੍ਰੀਵਾਰ ਨਾਲ ਵਾਪਰਿਆ ਇਹ ਭਾਣਾ
Next Postਹੁਣੇ ਹੁਣੇ ਪੰਜਾਬ ਦੇ ਇਸ ਜਿਲ੍ਹੇ ਚ ਛੁਟੀ ਦਾ ਹੋਇਆ ਐਲਾਨ