ਛਾਇਆ ਸਾਰੇ ਪਾਸੇ ਸੋਗ
ਖੇਤੀ ਕਾਨੂੰਨ ਬਿੱਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਮਹੀਨੇ ਤੋਂ ਹੀ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਕਾਰਨ ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਾ, ਰਿਲਾਇੰਸ ਦੇ ਪੈਟ੍ਰੋਲ ਪੰਪ ਤੇ ਰੇਲਵੇ ਲਾਈਨਾਂ ਨੂੰ ਬੰਦ ਕਰਕੇ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹੈ । ਕਿਉਂਕਿ ਰੇਲ ਰੋਕੋ ਅੰਦੋਲਨ ਦੇ ਤਹਿਤ ਰੇਲਵੇ ਟਰੈਕ ਬੰਦ ਹੋਣ ਕਾਰਨ ਪੰਜਾਬ ਦੇ ਵਿੱਚ ਮਾਲ਼ ਗੱਡੀਆਂ ਦੀ ਆਵਾਜਾਈ ਬੰਦ ਹੋਈ ਹੈ।
ਜਿੱਥੇ ਪੰਜਾਬ ਦੇ ਵਿੱਚ ਆਉਣ ਵਾਲੀਆਂ ਫ਼ਸਲਾਂ ਲਈ ਖਾਦ ਅਤੇ ਕੋਲੇ ਦੇ ਸਟਾਕ ਵਿਚ ਭਾਰੀ ਕਮੀ ਆਈ ਹੈ। ਮਾਲ ਗੱਡੀਆਂ ਬਾਰੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਅਸੀਂ ਮਾਲ ਗੱਡੀਆ ਦੇ ਲੰਘਣ ਲਈ ਰਸਤਾ ਦਿੱਤਾ ਹੈ। ਪਰ ਕੇਂਦਰ ਸਰਕਾਰ ਮਾਲ ਗੱਡੀਆਂ ਨੂੰ ਨਹੀਂ ਭੇਜ ਰਹੀ। ਕਿਸਾਨਾਂ ਵੱਲੋਂ ਕੀਤੇ ਜਾ ਰਹੇ ਧਰਨਿਆਂ ਦੌਰਾਨ ਬਹੁਤ ਸਾਰੀਆਂ ਘਟਨਾਵਾਂ ਹੋਣ ਦੀਆਂ ਖ਼ਬਰਾਂ ਹੀ ਸੁਣਦੇ ਰਹੇ ਹਾਂ, ਜਿਨ੍ਹਾਂ ਦੇ ਵਿਚ ਕੁਝ ਕਿਸਾਨਾਂ ਦੀ ਮੌਤ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ।
ਹੁਣ ਇਕ ਧਰਨੇ ਵਿੱਚ ਸ਼ਾਮਲ ਕਿਸਾਨ ਦੀ ਇਸ ਤਰ੍ਹਾਂ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਮੋਗਾ ਦੇ ਬਾਘਾਪੁਰਾਣਾ ਰੋਡ ਤੇ ਟੋਲ ਪਲਾਜਾ ਉੱਤੇ ਦਿੱਤੇ ਜਾ ਰਹੇ ਧਰਨੇ ਦੀ ਹੈ।ਜਿੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਜਗਰੂਪ ਸਿੰਘ ਕੱਲ ਦੁਪਹਿਰ 2 ਵਜੇ ਸਟੇਜ ਤੋਂ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਨ੍ਹਾਂ ਦੀ ਸਿਹਤ ਅਚਾਨਕ ਖਰਾਬ ਹੋ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪਹਿਲਾ ਪਿੰਡ ਸਿੰਘਵਾਲਾ ਵਿਖੇ ਲੈ ਕੇ ਜਾਇਆ ਗਿਆ। ਜਿੱਥੋਂ ਉਨ੍ਹਾਂ ਦੀ ਹਾਲਤ ਨੂੰ ਵੇਖਦੇ ਹੋਏ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ।
ਉਥੇ ਡਾਕਟਰਾਂ ਨੇ ਜਗਰੂਪ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ।ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਦੀ ਮੌਤ ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਾਘਾਪੁਰਾਣਾ ਦੇ ਜਰਨਲ ਸਕੱਤਰ ਹਰਮਿੰਦਰ ਸਿੰਘ ਨੇ ਮੰਗ ਕੀਤੀ ਹੈ ਕਿ ਜਗਰੂਪ ਸਿੰਘ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਮ੍ਰਿਤਕ ਦੇ ਪਰਿਵਾਰ ਵਿੱਚ ਪਤਨੀ ਇਕੱਲੀ ਰਹਿ ਗਈ ਹੈ। ਦੋ ਬੇਟੀਆਂ ਸ਼ਾਦੀਸ਼ੁਦਾ ਹਨ ਤੇ ਬੇਟਾ ਵਿਦੇਸ਼ ਵਿੱਚ ਹੈ। ਅੱਜ ਟੋਲ ਪਲਾਜ਼ਾ ਤੇ ਬੈਠੇ ਕਿਸਾਨਾਂ ਨੇ ਜਗਰੂਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਰੱਖਿਆ ਅਤੇ ਜਗਰੂਪ ਸਿੰਘ ਅਮਰ ਰਹੇ ਦੇ ਨਾਅਰੇ ਵੀ ਲਾਏ ਗਏ।
Previous Postਪੰਜਾਬ ਚ ਬਿਜਲੀ ਕਟਾਂ ਬਾਰੇ ਆਈ ਵੱਡੀ ਖਬਰ- ਪਿੰਡ ਚ ਅਤੇ ਸ਼ਹਿਰਾਂ ਚ ਏਨੇ ਏਨੇ ਘੰਟੇ ਦੇ ਕੱਟ
Next Postਸਰਕਾਰ ਨੇ ਪੰਜਾਬ ਦੇ ਸਕੂਲਾਂ ਲਈ ਕੀਤਾ ਇਹ ਐਲਾਨ – ਬੱਚਿਆਂ ਅਤੇ ਮਾਪਿਆਂ ਚ ਛਾਈ ਖੁਸ਼ੀ ਦੀ ਲਹਿਰ